ਕੋਰੋਨਾਵਾਇਰਸ ਕਾਰਨ ਸਖਤੀ ਨੇ ਕਿਸਾਨਾਂ ਦਾ ਫਿਕਰ ਵਧਾਇਆ

News18 Punjabi | News18 Punjab
Updated: March 25, 2020, 10:18 AM IST
share image
ਕੋਰੋਨਾਵਾਇਰਸ ਕਾਰਨ ਸਖਤੀ ਨੇ ਕਿਸਾਨਾਂ ਦਾ ਫਿਕਰ ਵਧਾਇਆ
ਕੋਰੋਨਾਵਾਇਰਸ ਕਾਰਨ ਸਖਤੀ ਨੇ ਕਿਸਾਨਾਂ ਦਾ ਫਿਕਰ ਵਧਾਇਆ

  • Share this:
  • Facebook share img
  • Twitter share img
  • Linkedin share img
ਕੋਰੋਨਾਵਾਇਰਸ ਕਾਰਨ ਪੂਰੇ ਦੇਸ਼ ਵਿਚ ਤਾਲਾਬੰਦੀ ਨੇ ਕਿਸਾਨਾਂ ਦਾ ਫਿਕਰ ਵਧਾ ਦਿੱਤਾ ਹੈ। ਸਭ ਤੋਂ ਵੱਧ ਮਾਰ ਪੰਜਾਬ ਦੇ ਕਿਸਾਨਾਂ ਨੂੰ ਪੈ ਰਹੀ ਹੈ। ਇਸ ਸਮੇਂ ਕਣਕ ਦੀ ਫਸਲ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਕਿਸਾਨਾਂ ਦਾ ਗਿਲਾ ਹੈ ਕਿ ਸਰਕਾਰ ਨੇ ਅਜੇ ਤੱਕ ਇਸ ਸਬੰਧੀ ਕੋਈ ਰਣਨੀਤੀ ਨਹੀਂ ਬਣਾਈ। ਹਾਲਾਂਕਿ ਕਿ ਕਿਸਾਨਾਂ ਨੂੰ ਉਮੀਦ ਸੀ ਕਿ 31 ਮਾਰਚ ਤੋਂ ਬਾਅਦ ਹਾਲਾਤ ਸੁਧਰ ਜਾਣਗੇ ਪਰ ਪ੍ਰਧਾਨ ਮੰਤਰੀ ਵੱਲੋਂ 21 ਦਿਨਾਂ ਦੀ ਤਾਲਾਬੰਦੀ ਦਾ ਐਲਾਨ ਕਰਕੇ ਕਿਸਾਨਾਂ ਨੂੰ ਮੁਸ਼ਕਲ ਵਿਚ ਪਾ ਦਿੱਤਾ।

ਇਸ ਤੋਂ ਇਲਾਵਾ ਡੇਅਰੀ, ਸਬਜੀ ਤੇ ਹੋਰ ਸਹਾਇਕ ਧੰਦਾ ਕਰਨ ਵਾਲੇ ਕਿਸਾਨ ਸਭ ਤੋਂ ਵੱਧ ਫਿਕਰਮੰਦ ਹਨ। ਪਿੰਡਾਂ ਵਿਚੋਂ ਸ਼ਹਿਰਾਂ ਵੱਲ ਦੁੱਧ ਦੀ ਸਪਲਾਈ ਨਹੀਂ ਹੋ ਰਹੀ। ਇਸ ਤੋਂ ਇਲਾਵਾ ਸਬਜ਼ੀਆਂ ਦੀ ਸਪਲਾਈ ਰੁਕਣ ਕਾਰਨ ਕਿਸਾਨਾਂ ਖੇਤਾਂ ਵਿਚ ਹੀ ਸਬਜ਼ੀਆਂ ਦੇ ਢੇਰ ਲਾ ਕੇ ਬੈਠੇ ਹਨ।

ਸੂਬੇ ਦੇ ਕਿਸਾਨ ਇਸ ਚਿੰਤਾ ਵਿਚ ਹਨ ਕਿ ਉਹ ਆਪਣੀ ਫ਼ਸਲ ਨੂੰ ਕਿਵੇਂ ਸਾਂਭਣਗੇ। ਕਿਸਾਨ, ਕਣਕ ਦੀ ਵਾਢੀ, ਮੰਡੀਆਂ ਵਿਚ ਕਣਕ ਸੁੱਟਣ ਤੇ ਸਹੀ ਮੁੱਲ ਮਿਲਣ ਜਾਂ ਨਾ ਮਿਲਣ ਸਬੰਧੀ ਚਿੰਤਤ ਹਨ। ਅਪਰੈਲ ਦੇ ਪਹਿਲੇ ਹਫ਼ਤੇ ਤੋਂ ਹੀ ਕਣਕ ਦੀ ਵਾਢੀ ਸ਼ੁਰੂ ਹੋ ਜਾਂਦੀ ਹੈ ਪਰ ਇਸ ਵਾਰ ਕਰੋਨਾਵਾਇਰਸ ਕਾਰਨ ਕਿਸਾਨ ਚਿੰਤਤ ਹਨ। ਕਿਸਾਨਾਂ ਨੂੰ ਇਸ ਗੱਲ ਦੀ ਚਿੰਤਾ ਹੈ ਕਿ ਕਰੋਨਾਵਾਇਰਸ ਵਿਚ ਫਸਿਆ ਸਰਕਾਰੀ ਤੰਤਰ ਕਿਵੇਂ ਅਪਰੈਲ ਦੇ ਪਹਿਲੇ ਹਫ਼ਤੇ ਤੱਕ ਮੰਡੀਆਂ ਨੂੰ ਕਣਕ ਦੀ ਖਰੀਦ ਲਈ ਤਿਆਰ ਕਰ ਸਕੇਗਾ।
ਹਾਲਾਂਕਿ ਸੂਬੇ ਦੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਹਿਣਾ ਹੈ ਕਿ ਕਰੋਨਾਵਾਇਰਸ ਕਾਰਨ ਪ੍ਰੇਸ਼ਾਨੀ ਜ਼ਰੂਰ ਹੈ ਤੇ ਇਸ ਮੁੱਦੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚਰਚਾ ਕੀਤੀ ਜਾਵੇਗੀ। ਕੇਂਦਰ ਸਰਕਾਰ ਨਾਲ ਗੱਲ ਕਰ ਕੇ ਯੋਜਨਾ ਤਿਆਰ ਕੀਤੀ ਜਾਵੇਗੀ ਕਿ ਕਿਸੇ ਵੀ ਤਰੀਕੇ ਨਾਲ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ।
First published: March 25, 2020
ਹੋਰ ਪੜ੍ਹੋ
ਅਗਲੀ ਖ਼ਬਰ