ਸਿਧਾਰਥ ਅਰੋੜਾ
ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਨਗਰ ਕੌਂਸਲ ਦਫਤਰ ਵਿਖੇ ਸਮੂਹ ਕੌਸਲਰਾਂ ਦੀ ਮੀਟਿੰਗ ਟਰਾਂਸਪੋਰਟ ਮੰਤਰੀ ਅਤੇ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ । ਮੀਟਿੰਗ ਵਿਚ ਸ਼ਾਮਿਲ ਹੋਏ 14 ਕੌਂਸਲਰਾਂ ਨੇ ਮੌਜੂਦਾ ਕਾਂਗਰਸ ਪਾਰਟੀ ਦੇ ਨੇਤਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਦਲਬੀਰ ਸਿੰਘ ਸੇਖੋਂ ਖ਼ਿਲਾਫ਼ ਬੇਭਰੋਸਗੀ ਮਤਾ ਲਿਆਂਦਾ ਜੋ ਕਿ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਅਜ ਸਰਬਸੰਮਤੀ ਨਾਲ ਫੈਸਲਾ ਲੈਂਦੇ ਹੋਏ ਦਲਬੀਰ ਸਿੰਘ ਸੇਖੋਂ ਨੂੰ ਪ੍ਰਧਾਨਗੀ ਤੋਂ ਬਰਖਾਸਤ ਕਰ ਦਿੱਤਾ ਗਿਆ ਤੇ ਉਹਨਾਂ ਦੇ ਖ਼ਿਲਾਫ਼ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਉਹਨਾਂ ਦੱਸਿਆ ਕਿ ਅੱਜ ਤੋਂ ਨਗਰ ਕੌਂਸਲ ਪੱਟੀ ਦਾ ਕੰਮ ਐਸ ਡੀ ਐਮ ਪੱਟੀ ਅਲਕਾ ਕਾਲੀਆ ਦੀ ਦੇਖ ਰੇਖ ਹੇਠ ਹੋਵੇਗਾ।
ਇਸ ਮੌਕੇ ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਉਹਨਾਂ ਨੂੰ ਪੱਟੀ ਦੇ ਸਮੂਹ ਕੌਂਸਲਰਾਂ ਵੱਲੋਂ ਦਲਬੀਰ ਸਿੰਘ ਸੇਖੋਂ ਦੇ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਲਈ ਬੁਲਾਇਆ ਗਿਆ ਸੀ ਜਿਸ ਵਿੱਚ ਸਮੂਹ ਕੌਂਸਲਰਾਂ ਨੇ ਦਲਬੀਰ ਸਿੰਘ ਸੇਖੋਂ ਦੇ ਖ਼ਿਲਾਫ਼ ਉਹਨਾਂ ਦੇ ਕੀਤੇ ਕੰਮਾਂ ਪ੍ਰਤੀ ਰੋਸ ਜ਼ਾਹਿਰ ਕੀਤਾ ਜਿਸ ਦੇ ਚਲਦੇ 19 ਕੌਂਸਲਰਾਂ ਵਿੱਚੋਂ 14 ਕੌਂਸਲਰ ਅੱਜ ਦੀ ਮੀਟਿੰਗ ਵਿੱਚ ਆਏ ਤੇ ਇੱਕ ਵੋਟ ਉਹਨਾਂ ਦੀ ਸੀ ਜਿਸ ਕਰਕੇ 20 ਵਿੱਚੋਂ 15 ਵੋਟਾਂ ਨਾਲ ਸਰਬਸੰਮਤੀ ਨਾਲ ਫੈਸਲਾ ਲੈਂਦੇ ਹੋਏ ਦਲਬੀਰ ਸਿੰਘ ਸੇਖੋਂ ਨੂੰ ਪ੍ਰਧਾਨਗੀ ਤੋਂ ਬਰਖਾਸਤ ਕਰ ਦਿੱਤਾ ਗਿਆ ਤੇ ਉਹਨਾਂ ਦੇ ਖ਼ਿਲਾਫ਼ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਉਹਨਾਂ ਦੱਸਿਆ ਕਿ ਅੱਜ ਤੋਂ ਨਗਰ ਕੌਂਸਲ ਪੱਟੀ ਦਾ ਕੰਮ ਐਸ ਡੀ ਐਮ ਪੱਟੀ ਅਲਕਾ ਕਾਲੀਆ ਦੀ ਦੇਖ ਰੇਖ ਹੇਠ ਹੋਵੇਗਾ ਤੇ ਜਲਦੀ ਹੀ ਨਵੇਂ ਪ੍ਰਧਾਨ ਦੀ ਨਿਯੁਕਤੀ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Council, Patti, Punjab government, Tarn taran