ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਵੱਡਾ ਝਟਕਾ

News18 Punjab
Updated: September 16, 2019, 5:33 PM IST
share image
ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਵੱਡਾ ਝਟਕਾ

  • Share this:
  • Facebook share img
  • Twitter share img
  • Linkedin share img
ਗੁਰਦਾਸਪੁਰ ਦੇ ਡੀਸੀ ਨਾਲ ਬਦਸਲੂਕੀ ਦੇ ਮਾਮਲੇ ਵਿਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਖਾਰਜ ਹੋ ਗਈ ਹੈ। ਬੈਂਸ ਖ਼ਿਲਾਫ਼ ਦਰਜ ਮਾਮਲੇ 'ਚ ਜ਼ਿਲ੍ਹਾ ਸੈਸ਼ਨ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ।

ਦੱਸ ਦਈਏ ਕਿ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨਾਲ ਸਿਮਰਜੀਤ ਸਿੰਘ ਬੈਂਸ ਵੱਲੋਂ ਕੀਤੀ ਗਈ ਬਦਸਲੂਕੀ ਤੋਂ ਬਾਅਦ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਪਿੱਛੋਂ ਜ਼ਮਾਨਤ ਅਰਜ਼ੀ ਦਾਖਲ ਕੀਤੀ ਗਈ ਸੀ। ਬੈਂਸ ਵੱਲੋਂ ਲਾਈ ਗਈ ਅਰਜ਼ੀ ’ਤੇ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਸੁਣਵਾਈ ਹੋਈ। ਦੱਸ ਦਈਏ ਕਿ ਬੈਂਸ ਵੱਲੋਂ ਡੀਸੀ ਨਾਲ ਬਹਿਸ ਕਰਨ ਦੀ ਵੀਡੀਓ ਵਾਇਰਲ ਹੋਈ ਸੀ। ਜਿਸ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ।

ਇਸ ਪਿੱਛੋਂ ਬੈਂਸ ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਜ਼ਮਾਨਤ ਅਰਜ਼ੀ ਖਾਰਜ ਹੋਣ ਪਿੱਛੋਂ ਬੈਂਸ ਦੀ ਮੁਸ਼ਕਲਾਂ ਵਧ ਸਕਦੀਆਂ ਹਨ।
First published: September 16, 2019
ਹੋਰ ਪੜ੍ਹੋ
ਅਗਲੀ ਖ਼ਬਰ