Home /News /punjab /

Covid-19: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1,421 ਨਵੇਂ ਮਾਮਲੇ, 149 ਦੀ ਮੌਤ

Covid-19: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1,421 ਨਵੇਂ ਮਾਮਲੇ, 149 ਦੀ ਮੌਤ

Covid-19: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1,421 ਨਵੇਂ ਮਾਮਲੇ, 149 ਦੀ ਮੌਤ (file photo)

Covid-19: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1,421 ਨਵੇਂ ਮਾਮਲੇ, 149 ਦੀ ਮੌਤ (file photo)

  • Share this:
    ਕੋਰੋਨਾ (Covid-19) ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਜਾਰੀ ਹੈ। ਹੁਣ ਰੋਜ਼ਾਨਾ ਕੇਸਾਂ ਦਾ ਅੰਕੜਾ ਡੇਢ ਹਜ਼ਾਰ ਤੋਂ ਹੇਠਾਂ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿੱਚ ਕੋਰੋਨਾ ਦੇ 1,421 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਇਸ ਦੌਰਾਨ 149 ਲੋਕਾਂ ਦੀ ਮੌਤ ਹੋ ਗਈ।

    ਦੇਸ਼ ਵਿੱਚ ਸੰਕਰਮਿਤਾਂ ਦੀ ਗਿਣਤੀ ਵੱਧ ਕੇ 4,30,19,453 ਹੋ ਗਈ ਹੈ, ਜਦੋਂ ਕਿ ਐਕਟਿਵ ਮਰੀਜ਼ਾਂ ਦੀ ਗਿਣਤੀ ਘੱਟ ਕੇ 16,187 ਹੋ ਗਈ ਹੈ।

    ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ 149 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 5,21,004 ਹੋ ਗਈ ਹੈ। ਦੇਸ਼ 'ਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 16,187 'ਤੇ ਆ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 0.04 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਵਿੱਚ 554 ਦੀ ਕਮੀ ਆਈ ਹੈ।

    ਅੰਕੜਿਆਂ ਮੁਤਾਬਕ ਰੋਜ਼ਾਨਾ ਇਨਫੈਕਸ਼ਨ ਦਰ 0.23 ਫੀਸਦੀ ਅਤੇ ਹਫਤਾਵਾਰੀ ਇਨਫੈਕਸ਼ਨ ਦਰ 0.27 ਫੀਸਦੀ ਸੀ। ਦੇਸ਼ ਵਿੱਚ ਹੁਣ ਤੱਕ ਕੋਵਿਡ-19 ਲਈ 78.69 ਕਰੋੜ ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ ਪਿਛਲੇ 24 ਘੰਟਿਆਂ ਵਿੱਚ 6,20,251 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।

    ਦੇਸ਼ ਵਿੱਚ ਹੁਣ ਤੱਕ ਕੁੱਲ 4,24,82,262 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ ਅਤੇ ਕੋਵਿਡ-19 ਤੋਂ ਮੌਤ ਦਰ 1.21 ਫੀਸਦੀ ਹੈ। ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਟੀਕਿਆਂ ਦੀਆਂ 183.20 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
    Published by:Gurwinder Singh
    First published:

    Tags: Corona, Corona vaccine, Corona Warriors, Coronavirus

    ਅਗਲੀ ਖਬਰ