• Home
  • »
  • News
  • »
  • punjab
  • »
  • COVID 19 INDIA REPORTS 2828 FRESH CASES AND 14 DEATHS IN THE LAST 24 HOURS

ਫਿਰ ਵਧੇ ਕੋਰੋਨਾ ਦੇ ਕੇਸ, ਪਿਛਲੇ 24 ਘੰਟਿਆਂ 'ਚ ਮਿਲੇ 2828 ਨਵੇਂ ਮਰੀਜ਼; 14 ਮੌਤਾਂ

(ਫਾਇਲ ਫੋਟੋ)

  • Share this:
    ਕੋਰੋਨਾ ਦੇ ਨਵੇਂ ਕੇਸਾਂ ਵਿਚ ਇਕ ਵਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿੱਚ 2828 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਇਸ ਦੌਰਾਨ 14 ਲੋਕਾਂ ਦੀ ਮੌਤ ਹੋ ਗਈ।

    ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਹੁਣ 17 ਹਜ਼ਾਰ ਨੂੰ ਪਾਰ ਕਰ ਗਈ ਹੈ। ਜਦੋਂ ਕਿ ਰੋਜ਼ਾਨਾ ਸਕਾਰਾਤਮਕਤਾ ਦਰ ਵਰਤਮਾਨ ਵਿੱਚ 0.60% ਹੈ। ਚਿੰਤਾ ਦੀ ਗੱਲ ਹੈ ਕਿ ਪਿਛਲੇ ਹਫ਼ਤੇ ਹਰ ਰੋਜ਼ ਕਰੀਬ 2200 ਨਵੇਂ ਕੇਸ ਆ ਰਹੇ ਸਨ। ਪਰ ਹੁਣ ਇਹ ਅੰਕੜਾ ਲਗਾਤਾਰ ਵਧ ਰਿਹਾ ਹੈ। ਸ਼ਨੀਵਾਰ ਨੂੰ ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 2,685 ਨਵੇਂ ਮਾਮਲੇ ਸਾਹਮਣੇ ਆਏ ਸਨ।

    ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੋਵਿਡ-19 ਦੇ 442 ਨਵੇਂ ਮਾਮਲੇ ਸਾਹਮਣੇ ਆਏ ਅਤੇ ਇਨਫੈਕਸ਼ਨ ਦੀ ਦਰ 2.02 ਫੀਸਦੀ ਰਹੀ। ਦਿੱਲੀ ਦੇ ਸਿਹਤ ਵਿਭਾਗ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਕੋਰੋਨਾ ਵਾਇਰਸ ਦੀ ਲਾਗ ਕਾਰਨ ਕਿਸੇ ਦੀ ਮੌਤ ਨਹੀਂ ਹੋਈ ਹੈ।

    ਦਿੱਲੀ 'ਚ ਸ਼ਨੀਵਾਰ ਨੂੰ ਲਗਾਤਾਰ ਦੂਜੇ ਦਿਨ ਇਨਫੈਕਸ਼ਨ ਨਾਲ ਕਿਸੇ ਦੀ ਮੌਤ ਨਹੀਂ ਹੋਈ। ਨਵੇਂ ਮਾਮਲਿਆਂ ਦੇ ਆਉਣ ਨਾਲ ਦਿੱਲੀ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 19,05,954 ਹੋ ਗਈ ਹੈ ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 26,208 ਹੋ ਗਈ ਹੈ।
    Published by:Gurwinder Singh
    First published: