ਪੰਜਾਬ ਦੇ ਗਵਾਂਢੀ ਸੂਬਿਆਂ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਕੋਰੋਨਾ ਦੇ ਮਾਮਲੇ ਵਧਣ ਲੱਗੇ ਹਨ ਪਹਿਲਾਂ ਦਿੱਲੀ ਵਿੱਚ ਮਾਸਕ ਨਾ ਪਹਿਨਣ ਵਾਲਿਆਂ ਨੂੰ ਪੰਜ ਸੌ ਰੁਪਿਆ ਜੁਰਮਾਨਾ ਕੀਤਾ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਮਾਸਕ ਲਾਉਣਾ ਜ਼ਰੂਰੀ ਹੈ l ਪੰਜਾਬ ਦੇ ਵਿੱਚ ਵਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੀ ਚਿੰਤਾ ਵਿੱਚ ਨਜ਼ਰ ਆ ਰਹੀ ਹੈ l ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਕੋਵਿਡ-19 ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਲਈ 'ਐਡਵਾਈਜ਼ਰੀ' ਜਾਰੀ ਕੀਤੀ ਗਈ ਹੈ।
Punjab makes wearing of face masks in public places mandatory pic.twitter.com/zesTOmnNH2
— ANI (@ANI) April 21, 2022
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਅਨੁਸਾਰ ਜ਼ਿਲ੍ਹਾ ਵਾਸੀਆਂ ਲਈ ਭੀੜ-ਭਾੜ ਵਾਲੇ ਸਥਾਨਾਂ 'ਤੇ ਮਾਸਕ ਜ਼ਰੂਰ ਪਾ ਕੇ ਰੱਖਣਾ ਲਾਜ਼ਮੀ ਹੋਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹਦਾਇਤਾਂ ਅਨੁਸਾਰ ਕਿਹਾ ਕਿ ਬੱਸਾਂ, ਰੇਲ ਗੱਡੀਆਂ, ਹਵਾਈ ਜਹਾਜਾਂ, ਟੈਕਸੀਆਂ, ਸਿਨੇਮਾ ਹਾਲ, ਸ਼ਾਪਿੰਗ ਮਾਲ, ਸਟੋਰਾਂ, ਕਲਾਸ ਰੂਮਾਂ, ਦਫਤਰਾਂ ਤੇ ਅੰਦਰੂਨੀ ਇਕੱਠਾਂ ਵਿਚ ਮਾਸਕ ਲਾਜ਼ਮੀ ਪਾਇਆ ਜਾਵੇ।
ਬੇਸ਼ੱਕ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕੀਤੀ ਹੈ ਅਤੇ ਕਿਹਾ ਹੈ ਕਿ ਭੀੜ ਭਾੜ ਵਾਲੀ ਜਗ੍ਹਾ ਤੇ ਮਾਸਕ ਲਾਉਣਾ ਲਾਜ਼ਮੀ ਹੋਵੇਗਾ ਪ੍ਰੰਤੂ ਪਿਛਲੇ ਸਾਲ ਦੇ ਲੌਕ ਡਾਊਨ ਦੌਰਾਨ ਲੋਕਾਂ ਨੇ ਜਿਨ੍ਹਾਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਮੁਸ਼ਕਲਾਂ ਨੂੰ ਲੈ ਕੇ ਲੋਕ ਹੁਣ ਵੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਦੇ ਵਾਂਗ ਉਂਜ ਨਾ ਹੋਵੇ ਕਿ ਲਾਕਡਾਊਨ ਵਰਗੀ ਸਥਿਤੀ ਆ ਜਾਵੇ ਕਿਉਂਕਿ ਕਾਫ਼ੀ ਲੰਬੇ ਸਮੇਂ ਤੋਂ ਬਾਅਦ ਲੋਕਾਂ ਦਾ ਕੰਮਕਾਜ ਦੁਬਾਰਾ ਤੋਂ ਮੁਸ਼ਕਲ ਨਾਲ ਸ਼ੁਰੂ ਹੋਇਆ ਹੈ ਜਿਸ ਕਰਕੇ ਲੋਕ ਦੁਬਾਰਾ ਤੋਂ ਕਰੋਨਾ ਤੋਂ ਡਰਦੇ ਹਨ l
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda, Coronavirus, COVID-19, Punjab government