Home /News /punjab /

CU Viral Video: ਵਿਦਿਆਰਥੀਆਂ ਦੀਆਂ ਮੰਨਿਆ ਮੰਗਾਂ, ਪੰਜ ਮੈਂਬਰੀ ਕਮੇਟੀ ਦਾ ਹੋਇਆ ਗਠਨ, ਦੋ ਵਾਰਡਨ ਕੀਤੇ ਮੁਅੱਤਲ

CU Viral Video: ਵਿਦਿਆਰਥੀਆਂ ਦੀਆਂ ਮੰਨਿਆ ਮੰਗਾਂ, ਪੰਜ ਮੈਂਬਰੀ ਕਮੇਟੀ ਦਾ ਹੋਇਆ ਗਠਨ, ਦੋ ਵਾਰਡਨ ਕੀਤੇ ਮੁਅੱਤਲ

CU Viral Video: ਪੰਜ ਮੈਂਬਰੀ ਕਮੇਟੀ ਦਾ ਹੋਇਆ ਗਠਨ, ਦੋ ਵਾਰਡਨ ਕੀਤੇ ਮੁਅੱਤਲ

CU Viral Video: ਪੰਜ ਮੈਂਬਰੀ ਕਮੇਟੀ ਦਾ ਹੋਇਆ ਗਠਨ, ਦੋ ਵਾਰਡਨ ਕੀਤੇ ਮੁਅੱਤਲ

Chandigarh University MMS Scandal Update : ਦੇਰ ਰਾਤ ਤੱਕ ਚੱਲੇ ਧਰਨੇ ਦੌਰਾਨ ਵਿਦਿਆਰਥੀਆਂ ਨੇ ਮੰਗ ਕੀਤੀ ਸੀ ਕਿ ਹੋਸਟਲ ਵਾਰਡਨ ਨੂੰ ਮੁਅੱਤਲ ਕੀਤਾ ਜਾਵੇ। ਜਿਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਹ ਐਕਸ਼ਨ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੋਸਟਲਾਂ ਦੇ ਬਿਹਤਰ ਪ੍ਰਬੰਧ ਲਈ ਕਈ ਵਾਰਡਨਾਂ ਨੂੰ ਵੀ ਵਿਭਾਗਾਂ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ।

ਹੋਰ ਪੜ੍ਹੋ ...
  • Share this:

    ਚੰਡੀਗੜ੍ਹ: ਚੰਡੀਗੜ੍ਹ ਯੂਨੀਵਰਸਿਟੀ ਨੇ ਅਸ਼ਲੀਲ ਵੀਡੀਓ (Chandigarh University Viral Video) ਮਾਮਲੇ ਤੋਂ ਬਾਅਦ ਲਾਪਰਵਾਹੀ ਦੇ ਦੋਸ਼ ਹੇਠ ਦੋ ਵਾਰਡਨਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦੱਸ ਦਈਏ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਪੰਜ ਮੈਂਬਰਾਂ ਦੀ ਕਮੇਟੀ ਬਣਾਈ ਹੈ, ਜੋ ਸਾਰੇ ਘਟਨਾਕ੍ਰਮ ਬਾਰੇ ਆਪਣੀ ਰਿਪੋਰਟ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੌਂਪੇਗੀ। ਮਿਲੀ ਜਾਣਕਾਰੀ ਮੁਤਾਬਕ ਇਹ ਕਮੇਟੀ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਸੁਣੇਗੀ। ਇਸ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਨੇ ਕੈਂਪਸ ਵਿੱਚ ਕਿਸੇ ਵੀ ਬਾਹਰੀ ਵਿਅਕਤੀ ਦੇ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ ਹੈ ਅਤੇ ਮੀਡੀਆ ਨੂੰ ਵੀ ਕੈਂਪਸ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ।

    ਦੇਰ ਰਾਤ ਤੱਕ ਚੱਲੇ ਧਰਨੇ ਦੌਰਾਨ ਵਿਦਿਆਰਥੀਆਂ ਨੇ ਮੰਗ ਕੀਤੀ ਸੀ ਕਿ ਹੋਸਟਲ ਵਾਰਡਨ ਨੂੰ ਮੁਅੱਤਲ ਕੀਤਾ ਜਾਵੇ। ਜਿਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਹ ਐਕਸ਼ਨ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੋਸਟਲਾਂ ਦੇ ਬਿਹਤਰ ਪ੍ਰਬੰਧ ਲਈ ਕਈ ਵਾਰਡਨਾਂ ਨੂੰ ਵੀ ਵਿਭਾਗਾਂ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ। ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਹੋਸਟਲ ਦੇ ਵਾਰਡਨ ਅਤੇ ਸਟਾਫ ਦੀ ਸ਼ਿਕਾਇਤ ਵੀ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਲੜਕੀਆਂ ਦੇ ਕੱਪੜਿਆਂ 'ਤੇ ਤਾਅਨੇ ਮਾਰਦੇ ਹਨ। ਜਿਸ 'ਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਕਿਹਾ ਸੀ ਕਿ ਵਿਦਿਆਰਥਣਾਂ ਦੇ ਪਹਿਰਾਵੇ 'ਤੇ ਪ੍ਰਸ਼ਾਸਨ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਉਹ ਆਪਣੇ ਮਾਤਾ-ਪਿਤਾ ਦੇ ਨਿਰਦੇਸ਼ਾਂ ਅਨੁਸਾਰ ਹੋਸਟਲ ਵਿੱਚ ਕੱਪੜੇ ਪਾ ਸਕਦੇ ਹਨ।

    ਦੱਸ ਦਈਏ ਕਿ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਦੇ ਗੁੱਸੇ ਨੂੰ ਦੇਖਦੇ ਹੋਏ ਹੁਣ ਯੂਨੀਵਰਸਿਟੀ ਪ੍ਰਸ਼ਾਸਨ ਆਪਣੀਆਂ ਕਮੀਆਂ ਨੂੰ ਦੂਰ ਕਰਨ ਵਿਚ ਰੁੱਝਿਆ ਹੋਇਆ ਹੈ ਅਤੇ ਵਿਦਿਆਰਥੀਆਂ ਦੀਆਂ ਸਾਰੀਆਂ ਮੰਗਾਂ ਦੀ ਸੂਚੀ ਦੇਖ ਰਿਹਾ ਹੈ, ਜਿਸ ਨੂੰ ਉਨ੍ਹਾਂ ਨੇ ਪ੍ਰੋ.ਚਾਂਸਲਰ ਨੂੰ ਸੌਂਪਿਆ ਸੀ। ਧਰਨੇ ਦੀ ਸਮਾਪਤੀ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਇੱਕ ਸਰਕੂਲਰ ਜਾਰੀ ਕਰਕੇ 19 ਤੋਂ 24 ਸਤੰਬਰ ਤੱਕ ਕਲਾਸਾਂ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਆਮ ਵਾਂਗ ਦਫ਼ਤਰ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਚੰਡੀਗੜ੍ਹ ਯੂਨੀਵਰਸਿਟੀ ਵਿੱਚ ਮਾੜੇ ਮਾਹੌਲ ਵਿੱਚ ਵਿਦਿਆਰਥੀ ਘਰਾਂ ਨੂੰ ਪਰਤ ਰਹੇ ਹਨ। ਐਤਵਾਰ ਦੇਰ ਰਾਤ ਕੁਝ ਮਾਪੇ ਆਪਣੇ ਬੱਚਿਆਂ ਨੂੰ ਘਰ ਲੈਣ ਪਹੁੰਚੇ ਸਨ।

    ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਨੇਜਮੈਂਟ ਤੋਂ ਮੰਗ ਕੀਤੀ ਸੀ ਕਿ ਕਥਿਤ ਤੌਰ 'ਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀਆਂ ਦੋ ਲੜਕੀਆਂ ਨੂੰ ਉਨ੍ਹਾਂ ਨਾਲ ਮਿਲਾਇਆ ਜਾਵੇ। ਇਸ ’ਤੇ ਪੁਲਿਸ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ 10 ਮੈਂਬਰੀ ਵਿਦਿਆਰਥੀ ਕਮੇਟੀ ਨਾਲ ਮਿਲਵਾਇਆ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ 18 ਵਿਦਿਆਰਥਣਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਉਨ੍ਹਾਂ ਦਾ ਵੀ ਵਿਦਿਆਰਥੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਵਾਈ ਜਾਵੇ ।

    ਦੱਸਣਯੋਗ ਹੈ ਕਿ ਵਿਦਿਆਰਥੀਆਂ ਦੀਆਂ ਹੋਰ ਮੰਗਾਂ ਜੋ ਯੂਨੀਵਰਸਿਟੀ ਪ੍ਰਸ਼ਾਸਨ ਨੇ ਮੰਨ ਲਈਆਂ ਹਨ ਉਹ ਹੇਂਠ ਦਿੱਤੀਆਂ ਗਈਆਂ ਹਨ...

    1. ਵਿਦਿਆਰਥੀਆਂ ਦੀ 10 ਮੈਂਬਰੀ ਕਮੇਟੀ ਪੁਲਿਸ ਵੱਲੋਂ ਜਾਂਚ ਦੇ ਹਰ ਪਹਿਲੂ ਤੋਂ ਜਾਣੂ ਕਰਵਾਏਗੀ ਅਤੇ ਜਾਂਚ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ।

    2. ਲੜਕੀਆਂ ਦੇ ਹੋਸਟਲ ਦੇ ਬਾਥਰੂਮ ਦੀਆਂ ਖਿੜਕੀਆਂ ਬੰਦ ਕੀਤੀਆਂ ਜਾਣਗੀਆਂ ਅਤੇ ਜਾਂਚ ਕੀਤੀ ਜਾਵੇਗੀ ਕਿ ਕੀ ਕੋਈ ਗੁਪਤ ਕੈਮਰੇ ਤਾਂ ਨਹੀਂ । ਵਾਸ਼ਰੂਮ ਦੀਆਂ ਪਾਰਟੀਸ਼ਨ ਦੀਵਾਰਾਂ ਨੂੰ ਉੱਪਰ ਤੱਕ ਪੂਰੀ ਤਰ੍ਹਾਂ ਨਾਲ ਬਣਾਇਆ ਜਾਵੇਗਾ।

    3. ਸ਼ਾਰਟਸ ਪਹਿਨਣ ਵਾਲੀਆਂ ਵਿਦਿਆਰਥਣਾਂ ਬਾਰੇ ਯੂਨੀਵਰਸਿਟੀ ਦੇ ਸਟਾਫ ਮੈਂਬਰ ਦੁਆਰਾ ਕੀਤੀ ਗਈ ਟਿੱਪਣੀ ਲਈ ਉਸਨੂੰ ਮੁਅੱਤਲ ਕਰ ਦਿੱਤਾ ਜਾਵੇਗਾ।

    4. ਹੋਸਟਲ ਵਾਰਡਨ ਦੁਆਰਾ ਵਿਦਿਆਰਥੀਆਂ ਦੇ ਤੋੜੇ ਗਏ ਮੋਬਾਈਲ ਦਾ ਹਰਜਾਨਾ ਯੂਨੀਵਰਸਿਟੀ ਅਦਾ ਕਰੇਗੀ।

    5. ਪ੍ਰਦਰਸ਼ਨਾਂ ਦੌਰਾਨ ਵਿਦਿਆਰਥੀਆਂ ਦੀ ਪੁਲਿਸ ਦੀ ਕੁੱਟਮਾਰ ਦੀ ਜਾਂਚ ਕੀਤੀ ਜਾਵੇ।

    Published by:Tanya Chaudhary
    First published:

    Tags: Chandigarh University, MMS, Viral news