ਪਟਿਆਲਾ : ਪੰਜਾਬ 'ਚ ਸ਼ੁਕਰਵਾਰ ਨੂੰ ਕਾਲੀ ਦੇਵੀ ਮੰਦਰ ਨੇੜੇ ਖਾਲਿਸਤਾਨ ਸਮਰਥਕਾਂ ਅਤੇ ਸ਼ਿਵ ਸੈਨਾ ਵਰਕਰਾਂ ਵਿਚਾਲੇ ਝੜਪ ਹੋ ਗਈ। ਇਹ ਝਗੜਾ ਖਾਲਿਸਤਾਨੀ ਮੁਰਦਾਬਾਦ ਮਾਰਚ ਨੂੰ ਲੈ ਕੇ ਹੋਇਆ ਸੀ। ਪੁਲਿਸ ਨੇ ਹਾਲਾਤ ਕਾਬੂ ਕਰਨ ਲਈ ਫਾਇਰਿੰਗ ਵੀ ਕੀਤੀ। ਪਟਿਆਲਾ ਵਿੱਚ ਹਿੰਸਕ ਝੜਪ ਤੋਂ ਬਾਅਦ ਹਾਲਾਤ ਕਾਬੂ ਕਰਨ ਲਈ ਕਰਫ਼ਿਊ ਲਾਗੂ ਕਰ ਦਿੱਤਾ ਗਿਆ ਹੈ। ਡੀਸੀ ਪਟਿਆਲਾ ਨੇ ਧਾਰਾ 144 ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹੇ ‘ਚ ਕਰਫ਼ਿਊ ਅੱਜ 29 ਅਪ੍ਰੈਲ ਸ਼ਾਮ 7 ਵਜੇ ਤੋਂ 30 ਅਪ੍ਰੈਲ ਸਵੇਰੇ 6 ਵਜੇ ਤਕ ਲਾਗੂ ਰਹੇਗਾ। ਇਹ ਕਾਰਵਾਈ ਜ਼ਿਲ੍ਹੇ ‘ਚ ਲਾਅ ਅਤੇ ਆਰਡਰ ਬਣਾਈ ਰੱਖਣ ਲਈ ਕੀਤੀ ਗਈ ਹੈ।
ਪੁਲਿਸ ਨੂੰ ਸਥਿਤੀ ਨੂੰ ਸੰਭਾਲਣ ਲਈ ਹਲਕੀ ਤਾਕਤ ਦੀ ਵਰਤੋਂ ਕਰਨੀ ਪਈ। ਫਿਲਹਾਲ ਇਲਾਕੇ 'ਚ ਤਣਾਅ ਹੈ ਅਤੇ ਪੁਲਸ ਤਾਇਨਾਤ ਹੈ। ਡੀਐਸਪੀ ਨੇ ਦੱਸਿਆ ਕਿ ਇੱਥੇ ਅਮਨ-ਕਾਨੂੰਨ ਦੀ ਸਮੱਸਿਆ ਦੇ ਮੱਦੇਨਜ਼ਰ ਪੁਲੀਸ ਤਾਇਨਾਤ ਕੀਤੀ ਗਈ ਹੈ। ਅਸੀਂ ਸ਼ਿਵ ਸੈਨਾ (ਦੋ ਗਰੁੱਪਾਂ ਵਿੱਚੋਂ ਇੱਕ) ਦੇ ਮੁਖੀ ਹਰੀਸ਼ ਸਿੰਗਲਾ ਨਾਲ ਗੱਲ ਕਰ ਰਹੇ ਹਾਂ, ਕਿਉਂਕਿ ਉਨ੍ਹਾਂ ਕੋਲ ਜਲੂਸ ਕੱਢਣ ਦੀ ਇਜਾਜ਼ਤ ਨਹੀਂ ਸੀ।
ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ''ਪਟਿਆਲਾ 'ਚ ਦੋ ਧਿਰਾਂ ਵਿਚਾਲੇ ਝੜਪ ਬਹੁਤ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ ਹੈ, ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਨੂੰ ਵੀ ਸੂਬੇ ਵਿਚ ਗੜਬੜ ਪੈਦਾ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਮਹੱਤਵਪੂਰਨ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Curfew, Patiala, Patiala Clash, Punjab Police