Home /News /punjab /

NCRB ਤੋਂ ਪੰਜਾਬ ਪੁਲਿਸ ਦੀ ਸਾਇਬਰ ਸੈਲ ਨੂੰ ਮਿਲਿਆ ਪਹਿਲਾ ਇਨਾਮ

NCRB ਤੋਂ ਪੰਜਾਬ ਪੁਲਿਸ ਦੀ ਸਾਇਬਰ ਸੈਲ ਨੂੰ ਮਿਲਿਆ ਪਹਿਲਾ ਇਨਾਮ

 ਏਡੀਜੀਪੀ (Cyber crime) ਪ੍ਰਵੀਨ ਕੁਮਾਰ ਸਿਨਹਾ (file photo)

ਏਡੀਜੀਪੀ (Cyber crime) ਪ੍ਰਵੀਨ ਕੁਮਾਰ ਸਿਨਹਾ (file photo)

ਏਡੀਜੀਪੀ (Cyber crime) ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ ਐਨਸੀਆਰਬੀ ਨੂੰ ਸਾਈਬਰ ਅਪਰਾਧ ਦੀ ਜਾਂਚ ਨਾਲ ਸਬੰਧਤ 100 ਤੋਂ ਵੱਧ ਕੇਸ ਸਟੱਡੀਜ਼ ਪ੍ਰਾਪਤ ਹੋਏ ਸਨ, ਜਿਨ੍ਹਾਂ ਵਿੱਚੋਂ ਵੱਖ-ਵੱਖ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਸਬੰਧਤ 10 ਕੇਸ ਸਟੱਡੀਜ਼ ਨੈਸ਼ਨਲ ਕਾਨਫਰੰਸ ਵਿੱਚ ਪੇਸ਼ਕਾਰੀ ਲਈ ਚੁਣੇ ਗਏ ਸਨ। ਪੰਜਾਬ ਦੀ ਕੇਸ ਸਟੱਡੀ ਨੂੰ ਪਹਿਲਾ ਇਨਾਮ ਦਿੱਤਾ ਗਿਆ।

ਹੋਰ ਪੜ੍ਹੋ ...
 • Share this:

  ਚੰਡੀਗੜ੍ਹ- ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਐਨਸੀਆਰਬੀ ਵੱਲੋਂ ਪਹਿਲਾ ਇਨਾਮ ਮਿਲਿਆ ਹੈ। ਦੱਸ ਦਈਏ ਕਿ ਵਟਸਐਪ ਧੋਖਾਧੜੀ ਨਾਲ ਸਬੰਧਤ ਕੇਸਾਂ ਨੂੰ ਸਫਲਤਾਪੂਰਵਕ ਸੁਲਝਾਉਣ ਲਈ ਪੰਜਾਬ ਪੁਲਿਸ ਨੇ ਪਹਿਲਾ ਇਨਾਮ ਜਿੱਤਿਆ ਹੈ। ਇਨ੍ਹਾਂ ਮਾਮਲਿਆਂ ਵਿੱਚ, ਧੋਖੇਬਾਜ਼ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਧੋਖਾ ਦੇਣ ਲਈ ਆਪਣੇ ਵਟਸਐਪ ਪ੍ਰੋਫਾਈਲਾਂ 'ਤੇ ਵੀਵੀਆਈਪੀ ਲੋਕਾਂ ਦੀਆਂ ਪ੍ਰੋਫਾਈਲ ਤਸਵੀਰਾਂ ਅਤੇ ਉਨ੍ਹਾਂ ਦੇ ਨਾਮ ਦੀ ਵਰਤੋਂ ਕਰ ਰਹੇ ਸਨ। ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਵਿੱਚ ਬੁੱਧਵਾਰ ਨੂੰ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਹ ਪੁਰਸਕਾਰ 31 ਅਗਸਤ ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੁਆਰਾ ਆਯੋਜਿਤ ਰਾਜ ਸਾਈਬਰ ਨੋਡਲ ਅਫਸਰਾਂ ਦੀ ਰਾਸ਼ਟਰੀ ਕਾਨਫਰੰਸ ਵਿੱਚ ਪ੍ਰਦਾਨ ਕੀਤਾ ਗਿਆ ਸੀ।

  ਏਡੀਜੀਪੀ (Cyber crime) ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ ਐਨਸੀਆਰਬੀ ਨੂੰ ਸਾਈਬਰ ਅਪਰਾਧ ਦੀ ਜਾਂਚ ਨਾਲ ਸਬੰਧਤ 100 ਤੋਂ ਵੱਧ ਕੇਸ ਸਟੱਡੀਜ਼ ਪ੍ਰਾਪਤ ਹੋਏ ਸਨ, ਜਿਨ੍ਹਾਂ ਵਿੱਚੋਂ ਵੱਖ-ਵੱਖ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਸਬੰਧਤ 10 ਕੇਸ ਸਟੱਡੀਜ਼ ਨੈਸ਼ਨਲ ਕਾਨਫਰੰਸ ਵਿੱਚ ਪੇਸ਼ਕਾਰੀ ਲਈ ਚੁਣੇ ਗਏ ਸਨ। ਪੰਜਾਬ ਦੀ ਕੇਸ ਸਟੱਡੀ ਨੂੰ ਪਹਿਲਾ ਇਨਾਮ ਦਿੱਤਾ ਗਿਆ। ਐਨਸੀਆਰਬੀ ਦੇ ਡਾਇਰੈਕਟਰ ਵਿਵੇਕ ਗੋਗੀਆ ਨੇ ਪੰਜਾਬ ਪੁਲੀਸ ਦੇ ਡੀਐਸਪੀ ਸਾਈਬਰ ਕ੍ਰਾਈਮ ਦੀਪਕ ਸਿੰਘ ਨੂੰ ਐਵਾਰਡ ਭੇਟ ਕੀਤਾ। ਡੀਐਸਪੀ ਦੇ ਨਾਲ ਇੰਸਪੈਕਟਰ ਗਗਨਪ੍ਰੀਤ ਸਿੰਘ ਅਤੇ ਇੰਸਪੈਕਟਰ ਜ਼ੋਰਾਵਰ ਸਿੰਘ ਵੀ ਮੌਜੂਦ ਸਨ।

  ਦੱਸ ਦੇਈਏ ਕਿ ਜੁਲਾਈ 2022 ਵਿੱਚ, ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਤਿੰਨ ਨਾਈਜੀਰੀਅਨਾਂ ਦੀ ਗ੍ਰਿਫਤਾਰੀ ਦੇ ਨਾਲ ਇੱਕ ਅੰਤਰਰਾਸ਼ਟਰੀ ਸਾਈਬਰ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਸੀ ਜੋ ਸਰਕਾਰੀ ਅਧਿਕਾਰੀਆਂ ਅਤੇ ਹੋਰਾਂ ਨੂੰ ਧੋਖਾ ਦੇਣ ਲਈ ਵਟਸਐਪ 'ਤੇ ਵੀਵੀਆਈਪੀਜ਼ ਦੇ ਨਾਮ ਅਤੇ ਉਨ੍ਹਾਂ ਦੀਆਂ ਪ੍ਰੋਫਾਈਲ ਫੋਟੋਆਂ ਦੀ ਵਰਤੋਂ ਕਰ ਰਹੇ ਸਨ।


  ਦੋ ਸਾਲਾਂ ਵਿੱਚ ਸਾਈਬਰ ਅਪਰਾਧ ਲਗਭਗ ਦੁੱਗਣੇ ਹੋ ਗਏ ਹਨ

  NCRB ਦੇ ਅੰਕੜਿਆਂ ਮੁਤਾਬਕ ਸਿਰਫ ਦੋ ਸਾਲਾਂ 'ਚ ਸਾਈਬਰ ਅਪਰਾਧ ਦੇ ਮਾਮਲਿਆਂ 'ਚ ਵਾਧਾ ਲਗਭਗ ਦੁੱਗਣਾ ਹੋ ਗਿਆ ਹੈ। ਸਾਲ 2018 'ਚ ਸਾਈਬਰ ਅਪਰਾਧ ਦੇ ਕੁੱਲ 27248 ਮਾਮਲੇ ਦਰਜ ਕੀਤੇ ਗਏ ਸਨ, ਜਦਕਿ 2020 'ਚ ਇਹ 50 ਹਜ਼ਾਰ ਦਾ ਅੰਕੜਾ ਪਾਰ ਕਰ ਗਿਆ ਸੀ। ਰਾਜਾਂ ਦੀ ਪੁਲਿਸ ਨੂੰ ਦਿਨੋ-ਦਿਨ ਤੇਜ਼ੀ ਨਾਲ ਵੱਧ ਰਹੇ ਸਾਈਬਰ ਅਪਰਾਧ ਨੂੰ ਰੋਕਣ ਲਈ ਬਿਹਤਰ ਢੰਗ-ਤਰੀਕਿਆਂ ਅਤੇ ਆਧੁਨਿਕ ਤਕਨੀਕ ਦੀ ਵਰਤੋਂ ਕਰਨੀ ਪਵੇਗੀ।

  Published by:Ashish Sharma
  First published:

  Tags: Cyber crime, Ncrb, Punjab Police