Home /News /punjab /

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ 'ਤੇ ਦਾਦੂਵਾਲ ਨੇ ਕੇਂਦਰ ਦਾ ਕੀਤਾ ਧੰਨਵਾਦ

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ 'ਤੇ ਦਾਦੂਵਾਲ ਨੇ ਕੇਂਦਰ ਦਾ ਕੀਤਾ ਧੰਨਵਾਦ

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ 'ਤੇ ਦਾਦੂਵਾਲ ਨੇ ਕੇਂਦਰ ਦਾ ਕੀਤਾ ਧੰਨਵਾਦ (ਫਾਇਲ ਫੋਟੋ)

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ 'ਤੇ ਦਾਦੂਵਾਲ ਨੇ ਕੇਂਦਰ ਦਾ ਕੀਤਾ ਧੰਨਵਾਦ (ਫਾਇਲ ਫੋਟੋ)

 • Share this:

  Munish Garg

  ਤਲਵੰਡੀ ਸਾਬੋ: ਕੇਂਦਰ ਸਰਕਾਰ ਵੱਲੋਂ ਕੋਰੋਨਾ ਕਾਲ ਦੌਰਾਨ ਬੰਦ ਕੀਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲਣ ਬਾਰੇ ਅੱਜ ਕੀਤੇ ਐਲਾਨ ਉਤੇ ਪ੍ਰਤੀਕਰਮ ਦਿੰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸਿੱਖ ਸੰਗਤਾਂ ਦੀ ਅਰਦਾਸ ਪ੍ਰਵਾਨ ਚੜ੍ਹੀ ਹੈ। ਲਾਂਘਾ ਖੋਲਣ ਉਤੇ ਉਨ੍ਹਾਂ ਨੇ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ।

  ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਸਿੱਖ ਸੰਗਤ ਅਰਦਾਸਾਂ ਕਰ ਰਹੀ ਸੀ ਅਤੇ ਹੋਰਨਾਂ ਸਿੱਖ ਜਥੇਬੰਦੀਆਂ ਵਾਂਗ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਲਾਂਘੇ ਨੂੰ ਖੁਲਵਾਉਣ ਲਈ ਆਪਣੇ ਪੱਧਰ ਉਤੇ ਯਤਨਸ਼ੀਲ ਸੀ।

  ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘਾ ਖੋਲਣ ਦਾ ਕੇਂਦਰ ਸਰਕਾਰ ਦਾ ਫੈਸਲਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੇ ਅਨੁਕੂਲ ਹੈ।

  ਉਨ੍ਹਾਂ ਕਿਹਾ ਕਿ ਹੁਣ ਵੱਡੀ ਗਿਣਤੀ ਸਿੱਖ ਸੰਗਤਾਂ 19 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਗੁਰੂ ਨਾਨਕ ਸਾਹਿਬ ਦੀ ਕਰਮਭੂਮੀ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰੇ ਕਰ ਸਕਣਗੀਆਂ। ਉਨ੍ਹਾਂ ਨੇ ਇਸ ਮੌਕੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਤੋਂ ਮੰਗ ਕੀਤੀ ਕਿ ਲਾਂਘੇ ਰਾਹੀਂ ਦਰਸ਼ਨਾਂ ਵਾਸਤੇ ਅਪਨਾਈ ਜਾ ਰਹੀ ਕਾਗਜ਼ੀ ਪ੍ਰਕ੍ਰਿਆ ਨੂੰ ਹੋਰ ਸੁਖਾਲਾ ਕਰਨ ਦੇ ਯਤਨ ਕਰਨ ਤਾਂਕਿ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਕਰਤਾਰਪੁਰ ਸਾਹਿਬ ਪੁੱਜ ਕੇ ਨਤਮਸਤਕ ਹੋ ਸਕੇ।

  Published by:Gurwinder Singh
  First published:

  Tags: Daduwal punjab, Gurdwara Kartarpur Sahib, KARTARPUR, Kartarpur Corridor, Kartarpur Langha