ਬਰਗਾੜੀ ਵਿਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੂੰ ਐਸਆਈਟੀ ਵੱਲੋਂ ਵੱਲੋਂ ਬਹਿਬਲ ਕਲਾਂ ਤੇ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਲਈ 29 ਦਸੰਬਰ ਫਰੀਦਕੋਟ ਵਿਖੇ ਕੈਂਪ ਦਫ਼ਤਰ ਵਿੱਚ ਪੇਸ਼ ਹੋਣ ਦੇ ਸੰਮਣ ਜਾਰੀ ਕੀਤੇ ਹਨ। ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਡਾ. ਦਲਜੀਤ ਸਿੰਘ ਚੀਮਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਲੰਘੀ 12 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰ ਰਹੇ ਸਿੱਖ ਕਾਰਕੁਨਾਂ ‘ਤੇ ਕੋਟਕਪੂਰਾ ਦੇ ਮੇਨ ਚੌਂਕ ਅਤੇ ਬਹਿਬਲ ਕਲਾਂ ਵਿਖੇ ਪੰਜਾਬ ਪੁਲੀਸ ਵੱਲੋਂ ਲਾਠੀਚਾਰਜ ਅਤੇ ਗੋਲੀਬਾਰੀ ਦੀ ਘਟਨਾਵਾਂ ਵਾਪਰੀਆਂ ਜਿਸ ਦੌਰਾਨ ਬਹਿਬਲ ਕਲਾਂ ਤੇ ਨਿਆਮੀਆਂ ਵਾਲਾ ਦੇ ਵਸਨੀਕ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ ਅਤੇ ਵੱਡੀ ਗਿਣਤੀ ਵਿਚ ਲੋਕ ਜ਼ਖ਼ਮੀ ਹੋਏ ਸਨ, ਜਿਸ ਦਾ ਵਿਰੋਧ ਪੂਰੇ ਪੰਜਾਬ ਵਿਚ ਫੈਲ ਗਿਆ ਸੀ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bargadi morcha