ਦਸੂਹਾ 'ਚ ਪਿਉ-ਪੁੱਤ ਨੇ ਖੇਤੀ ਕਾਨੂੰਨਾਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੇ ਸੁਸਾਇਡ ਨੋਟ ਵਿਚ ਖੁਦਕੁਸ਼ੀ ਦਾ ਕਾਰਨ ਖੇਤੀ ਕਾਨੂੰਨਾਂ ਨੂੰ ਦੱਸਿਆ ਹੈ। ਉਨ੍ਹਾਂ ਨੇ ਖੁਦਕੁਸ਼ੀ ਨੋਟ ਵਿਚ ਲਿਖਿਆ ਹੈ ਕਿ ਉਹ ਕਰਜ਼ੇ ਅਤੇ ਖੇਤੀ ਕਾਨੂੰਨਾਂ ਤੋਂ ਪਰੇਸ਼ਾਨ ਹੋ ਕੇ ਮੌਤ ਗਲੇ ਲਾ ਰਹੇ ਹਨ।
ਇਹ ਦੋਵੇਂ ਕਿਸਾਨ ਪਿਉ ਪੁੱਤਰ ਦਸੂਹਾ ਦੇ ਪਿੰਡ ਮੱਦੀਪੁਰ ਦੇ ਰਹਿਣ ਵਾਲੇ ਸਨ। ਕਿਰਪਾਲ ਸਿੰਘ ਜਿਸ ਦੀ ਉਮਰ 45 ਸਾਲ ਅਤੇ ਉਸ ਦਾ ਪਿਤਾ ਜਗਤਾਰ ਸਿੰਘ ਜਿਸਦੀ ਉਮਰ ਕਰੀਬ 70 ਸਾਲ ਹੈ। ਇਨ੍ਹਾਂ ਦੋਹਾਂ ਨੇ ਆਪਣੇ ਖੁਦਕੁਸ਼ੀ ਨੋਟ ਵਿੱਚ ਲਿਖਿਆ ਹੈ ਕਿ ਕੈਪਟਨ ਸਰਕਾਰ ਨੇ ਜੋ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਦਾ ਕਰਜ਼ਾ ਮੁਆਫ ਨਹੀਂ ਹੋਇਆ।
ਹੁਣ ਮੋਦੀ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਉਸ ਨਾਲ ਕਿਸਾਨੀ ਬਰਬਾਦ ਹੋ ਗਈ ਹੈ। ਉਨ੍ਹਾਂ ਸਰਕਾਰਾਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕੀਤੀ ਹੈ।

Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।