ਚੰਡੀਗੜ੍ਹ : ਪੰਜਾਬੀ ਗਾਇਕ ਤੇ ਕਾਂਗਰਸ ਆਗੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਵਾਰ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬਿਸ਼ਨੋਈ ਗੈਂਗ ਇਸ ਕਤਲ ਪਿੱਛੇ ਵਿੱਕੀ ਮਿੱਢੂਖੇੜਾ ਦੇ ਕਤਲ ਦਾ ਬਦਲਾ ਲੈਣਾ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਵੀ ਸਾਹਮਣੇ ਆਇਆ ਹੈ। ਦਵਿੰਦਰ ਬੰਬੀਹਾ ਗੈਂਗ ਨੇ ਮੂਸੇਵਾਲਾ ਦੇ ਕਤਲ ਦਾ ਬਦਲਾ ਦੋ ਦਿਨਾਂ ਵਿੱਚ ਲੈਣ ਦੀ ਧਮਕੀ ਦਿੱਤੀ ਹੈ।
ਇਸ ਗਰੁੱਪ ਨੇ ਫੇਸਬੁਕ ਪੋਸਟ ਪਾ ਕੇ ਕਿਹਾ ਕਿ 'ਮੂਸੇਵਾਲਾ ਦਾ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਹੈ। ਫਿਰ ਵੀ ਉਸਦਾ ਨਾਮ ਸਾਡੇ ਨਾਲ ਜੋੜਿਆ ਜਾ ਰਿਹਾ ਹੈ। ਇਸ ਲਈ ਉਹ ਇਸ ਦਾ ਬਦਲਾ ਲਵੇਗਾ। 2 ਦਿਨਾਂ ਦੇ ਅੰਦਰ ਨਤੀਜਾ ਦੇਵੇਗਾ'
ਸਿੱਧੂ ਮੂਸੇਵਾਲਾ ਦਾ ਸਿਆਸੀ ਕਤਲ ਹੋਇਆ- ਪੰਨੂ
ਸਿੱਖਸ ਫਾਰ ਜਸਟਿਸ ਦਾ ਵੀ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਬਿਆਨ ਸਾਹਮਣੇ ਆਇਆ ਹੈ। ਐਸਐਫਜੇ (SFJ) ਦੇ ਮੁਖੀ ਗੁਰਪਤਵੰਤ ਸਿੰਘ ਪਨੂੰ (Gurpatwant Singh Pannu) ਵੱਲੋਂ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਮੂਸੇਵਾਲਾ ਦਾ ਸਿਆਸੀ ਕਤਲ ਹੋਇਆ ਹੈ। ਉਸਨੇ ਪੰਜਾਬੀ ਗਾਇਕਾਂ ਨੂੰ ਗਿੱਦੜ ਧਮਕੀ ਦਿੱਤੀ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸਨੇ ਆਪਣੇ ਨਾਪਾਕਿ ਮਨਸੂਬਿਆਂ 'ਚ ਸਾਥ ਮੰਗਿਆ ਹੈ।
ਇਹ ਵੀ ਪੜ੍ਹੋ: ਮੂਸੇਵਾਲਾ ਕਤਲ ਕਾਂਡ : ਲਾਰੈਂਸ ਬਿਸ਼ਨੋਈ ਦੇ ਇੱਕ ਹੋਰ ਸਾਥੀ ਨੇ ਪਾਈ ਫੇਸਬੁਕ ਪੋਸਟ, ਇਹ ਕਿਹਾ...
ਖ਼ਬਰ ਅੱਪਡੇਟ ਹੋ ਰਹੀ ਹੈ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Gangsters, Murder, Punjabi singer, Sidhu Moosewala