Home /News /punjab /

Muktsar : ਡੀ.ਸੀ. ਨੇ ਆਪਣੇ ਬੇਟੇ ਦਾ ਦਾਖ਼ਲਾ ਸਰਕਾਰੀ ਸਕੂਲ 'ਚ ਕਰਵਾਇਆ, ਬਣੇ ਲੋਕਾਂ ਲਈ ਪ੍ਰੇਰਨਾ ਸਰੋਤ  

Muktsar : ਡੀ.ਸੀ. ਨੇ ਆਪਣੇ ਬੇਟੇ ਦਾ ਦਾਖ਼ਲਾ ਸਰਕਾਰੀ ਸਕੂਲ 'ਚ ਕਰਵਾਇਆ, ਬਣੇ ਲੋਕਾਂ ਲਈ ਪ੍ਰੇਰਨਾ ਸਰੋਤ  

File Photo

File Photo

DC Muktsar enrolls his child in government school : ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੇ ਆਪਣੇ ਬੇਟੇ ਦਾ ਸਰਕਾਰੀ ਸਕੂਲ ਵਿੱਚ ਦਾਖਲਾ ਕਰਵਾ ਕੇ ਲੋਕਾਂ ਲਈ ਪ੍ਰੇਰਨਾ ਦਾ ਸਰੋਤ ਬਣ ਗਏ ਹਨ। ਦੱਸਿਆ ਕਿ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਤਹਿਤ ਹਰ ਵਰਗ ਦੇ ਪਰਿਵਾਰ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੇ ਮੰਤਵ ਨਾਲ ਅਤੇ ਸਰਕਾਰੀ ਸਕੂਲ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜਬੂਤ ਕਰਨ ਦੇ ਉਦੇਸ਼ ਇਸ ਤਰੀਕੇ ਨਾਲ ਹੀ ਮਜਬੂਤ ਹੋ ਸਕਦੇ ਹਨ।

ਹੋਰ ਪੜ੍ਹੋ ...
  • Share this:

ਸ੍ਰੀ ਮੁਕਤਸਰ ਸਾਹਿਬ : ਕਹਿੰਦੇ ਨੇ ਕਿ ਜੇ ਕਿਸੇ ਨੇ ਚੰਗੇ ਕੰਮ ਦੀ ਸ਼ੁਰੂਆਤ ਕਰਨੀ ਹੋਵੇ ਤਾਂ ਉਸ ਦੀ ਸ਼ੁਰੂਆਤ ਆਪਣੇ ਘਰ ਤੋਂ ਕਰਨੀ ਪੈਂਦੀ ਹੈ  ਜਿਸ ਦੀ ਤਾਜ਼ਾ ਉਦਾਹਰਣ  ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਨਵੀਂ ਪਿਰਤ ਪਾਉਂਦਿਆ ਅੱਜ ਆਪਣੇ ਬੇਟੇ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬੀੜ ਸਰਕਾਰ ਵਿੱਚ ਦਾਖਲ ਕਰਵਾਇਆ ਹੈ। ਸਿੱਖਿਆ ਵਿਭਾਗ ਵੱਲੋਂ ਇਹ ਜਾਣਕਾਰੀ ਜਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਪ੍ਰਭਜੋਤ ਕੌਰ ਨੇ ਦਿੱਤੀ।

ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਤਹਿਤ ਹਰ ਵਰਗ ਦੇ ਪਰਿਵਾਰ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੇ ਮੰਤਵ ਨਾਲ ਅਤੇ ਸਰਕਾਰੀ ਸਕੂਲ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜਬੂਤ ਕਰਨ ਦੇ ਉਦੇਸ਼ ਇਸ ਤਰੀਕੇ ਨਾਲ ਹੀ ਮਜਬੂਤ ਹੋ ਸਕਦੇ ਹਨ।

ਉਨਾਂ ਦੱਸਿਆ ਕਿ ਜਿਸ ਤਰਾਂ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਇਆ ਗਿਆ ਹੈ ਉਸ ਤੋਂ ਪ੍ਰੇਰਿਤ ਹੋ ਕੇ ਹੋਰ ਪਰਿਵਾਰ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣਗੇ। ਉਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਸਮਾਰਟ ਤਰੀਕੇ ਨਾਲ ਸਿੱਖਿਆ ਦਿੱਤੀ ਜਾਂਦੀ ਹੈ।

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੱਕ ਬੀੜ ਸਰਕਾਰ ਦੇ ਮੁੱਖ ਅਧਿਆਪਕ ਸ੍ਰੀਮਤੀ ਪੁਸ਼ਪਾ ਸੱਚਦੇਵਾ ਨੇ ਦੱਸਿਆ ਕਿ ਸਕੂਲ ਵਿੱਚ 357 ਵਿਦਿਆਰਥੀ ਸਿੱਖਿਆ ਲੈ ਰਹੇ ਹਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਕੂਲ ਵਿੱਚ ਵਧੀਆ ਲਾਇਬਰੇਰੀ, ਲਿਸਨਿੰਗ ਲੈਬ, ਕੰਪਿਉਟਰ ਲੈਬ ਅਤੇ ਸਮਾਰਟ ਕਲਾਸ ਰੂਮ ਦੀ ਸੁਵਿਧਾ ਵੀ ਦਿੱਤੀ ਗਈ ਹੈ l

Published by:Sukhwinder Singh
First published:

Tags: Government School, Inspiration, Muktsar