Nabha: ਪੁਰਾਣੀ ਰੰਜਿਸ਼ ਦੇ ਚਲਦਿਆਂ ਗੂੰਗੇ ਬਹਿਰੇ ਵਿਅਕਤੀ ਦੀ ਬੇਰਹਿਮੀ ਨਾਲ ਸੜਕ ਤੇ ਗੁਆਂਢੀਆਂ ਵੱਲੋਂ ਕੁੱਟਮਾਰ

News18 Punjabi | News18 Punjab
Updated: January 13, 2021, 2:46 PM IST
share image
Nabha: ਪੁਰਾਣੀ ਰੰਜਿਸ਼ ਦੇ ਚਲਦਿਆਂ ਗੂੰਗੇ ਬਹਿਰੇ ਵਿਅਕਤੀ ਦੀ ਬੇਰਹਿਮੀ ਨਾਲ ਸੜਕ ਤੇ ਗੁਆਂਢੀਆਂ ਵੱਲੋਂ ਕੁੱਟਮਾਰ
ਪੁਰਾਣੀ ਰੰਜਿਸ਼ ਦੇ ਚਲਦਿਆਂ ਗੂੰਗੇ ਬਹਿਰੇ ਵਿਅਕਤੀ ਦੀ ਬੇਰਹਿਮੀ ਨਾਲ ਸੜਕ ਤੇ ਗੁਆਂਢੀਆਂ ਵੱਲੋਂ ਕੁੱਟਮਾਰ

  • Share this:
  • Facebook share img
  • Twitter share img
  • Linkedin share img
ਭੁਪਿੰਦਰ  ਸਿੰਘ ਨਾਭਾ 

ਪੰਜਾਬ ਵਿੱਚ ਦਿਨੋਂ-ਦਿਨ ਵਧ ਰਹੀ ਆਪਸੀ ਰੰਜਿਸ਼ ਦੇ ਚਲਦਿਆਂ ਕੁੱਟਮਾਰ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜੇਕਰ ਗੱਲ ਨਾਭਾ ਬਲਾਕ ਦੇ ਪਿੰਡ ਦੁਲੱਦੀ ਦੀ ਕੀਤੀ ਜਾਵੇ ਤਾਂ ਇਕ ਗੂੰਗੇ ਬਹਿਰੇ ਵਿਅਕਤੀ ਦੀ ਉਸ ਦੇ ਗਵਾਂਢੀਆਂ ਦੇ ਵੱਲੋਂ ਹੱਥਾਂ ਵਿੱਚ ਡੰਡੇ ਸੋਟੇ ਫੜਕੇ ਸੜਕ ਤੇ ਵਿਚਕਾਰ ਲਟਾਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।

ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ ਇਹ ਘਟਨਾ ਅੱਜ ਸਵੇਰ ਦੀ ਦੱਸੀ ਜਾ ਰਹੀ ਹੈ। ਲੜਾਈ ਦੇਖ ਕੇ ਤੁਹਾਡੇ ਲੂੰ ਕੰਡੇ ਖੜ੍ਹੇ ਹੋ ਜਾਣਗੇ ਕੁਝ ਵਿਅਕਤੀ ਬਿਨਾਂ ਕਿਸੇ ਡਰ ਭੈਅ ਤੋਂ ਗੁਰਚਰਨ ਸਿੰਘ ਦੀ ਕੁੱਟਮਾਰ ਕਰ ਰਹੇ ਹਨ। ਇਸ ਮੌਕੇ ਪੀਡ਼ਤ ਗੁਰਚਰਨ ਸਿੰਘ ਦੀ ਮਾਤਾ ਮੁਖਤਿਆਰ ਕੌਰ ਨੇ ਕਿਹਾ, "ਜਦੋਂ ਇਹ ਲੜਾਈ ਦੀ ਘਟਨਾ ਵਾਪਰੀ ਉਸ ਸਮੇਂ ਮੈਂ ਆਪਣੇ ਘਰ ਚਾਹ ਬਣਾਉਣ ਗਈ ਹੋਈ ਸੀ। ਜਦੋਂ ਮੈਂ ਆ ਕੇ ਦੇਖਿਆ ਤਾਂ ਮੇਰੇ ਗੁਆਂਢੀਆਂ ਦੇ ਵੱਲੋਂ ਮੇਰੇ ਲਡ਼ਕੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾ ਰਹੀ ਸੀ। ਮੇਰੇ ਲੜਕੇ ਦੀ ਪਹਿਲਾਂ ਵੀ ਗੁਆਂਢੀਆਂ ਦੇ ਨਾਲ ਲੜਾਈ ਹੋਈ ਸੀ ਜਿਸ ਦਾ ਸਮਝੌਤਾ ਹੋ ਗਿਆ ਸੀ ਅੱਜ ਫਿਰ ਕਿਸ ਗੱਲ ਨੂੰ ਲੈ ਕੇ ਲੜਾਈ ਹੋਈ ਇਸ ਬਾਰੇ ਮੈਨੂੰ ਕੁਝ ਨਹੀਂ ਪਤਾ ਮੇਰਾ ਬੇਟਾ ਗੁਰਚਰਨ ਸਿੰਘ ਸੁਣਨ ਅਤੇ ਬੋਲਣ ਤੋਂ ਅਸਮਰੱਥ ਹੈ ਅਸੀਂ ਇਨਸਾਫ ਦੀ ਮੰਗ ਕਰਦੇ ਹਾਂ।"
ਇਸ ਮੌਕੇ ਪੁਲੀਸ ਦੇ ਜਾਂਚ ਅਧਿਕਾਰੀ ਮੋਹਨ ਸਿੰਘ ਨੇ ਕਿਹਾ ਕਿ ਸਾਡੇ ਕੋਲ ਹੁਣੇ ਇਤਲਾਹ ਮਿਲੀ ਸੀ ਕਿ ਗੁਰਚਰਨ ਸਿੰਘ ਪਿੰਡ ਦੁਲੱਦੀ ਦੀ ਗੁਆਂਢੀਆਂ ਦੇ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਅਸੀਂ ਵੀਡੀਓ ਦੇ ਆਧਾਰ  ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਜਾਂਚ ਕਰ ਰਹੇ ਹਾਂ ਜੋ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Published by: Anuradha Shukla
First published: January 13, 2021, 2:44 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading