Home /News /punjab /

Muktsar: ਪੜ੍ਹਾਈ ਕਰਨ ਕੈਨੇਡਾ ਗਏ ਮੁਕਤਸਰ ਦੇ ਨੌਜਵਾਨ ਦੀ ਮੌਤ, ਪਿੰਡ ਵਿਚ ਸੋਗ ਦੀ ਲਹਿਰ

Muktsar: ਪੜ੍ਹਾਈ ਕਰਨ ਕੈਨੇਡਾ ਗਏ ਮੁਕਤਸਰ ਦੇ ਨੌਜਵਾਨ ਦੀ ਮੌਤ, ਪਿੰਡ ਵਿਚ ਸੋਗ ਦੀ ਲਹਿਰ

ਪੜ੍ਹਾਈ ਕਰਨ ਕੈਨੇਡਾ ਗਏ ਮੁਕਤਸਰ ਦੇ ਨੌਜਾਵਨ ਦੀ ਮੌਤ, ਪਿੰਡ ਵਿਚ ਸੋਗ ਦੀ ਲਹਿਰ (ਫਾਇਲ ਫੋਟੋ)

ਪੜ੍ਹਾਈ ਕਰਨ ਕੈਨੇਡਾ ਗਏ ਮੁਕਤਸਰ ਦੇ ਨੌਜਾਵਨ ਦੀ ਮੌਤ, ਪਿੰਡ ਵਿਚ ਸੋਗ ਦੀ ਲਹਿਰ (ਫਾਇਲ ਫੋਟੋ)

 • Share this:
  ਅਸ਼ਫਾਕ ਢੁੱਡੀ

  ਕੈਨੇਡਾ ਵਿਚ ਪੜ੍ਹਾਈ ਕਰਨ ਗਏ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਦਰ ਵਾਲਾ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਦਰ ਵਾਲਾ ਦਾ ਵਰਿੰਦਰ ਸਿੰਘ ਸੰਧੂ ਕੈਨੇਡਾ ਪੜ੍ਹਨ ਗਿਆ ਸੀ। ਇਹ ਵਿਦਿਆਰਥੀ 2 ਸਾਲ 5 ਮਹੀਨੇ ਪਹਿਲਾਂ ਕੈਨੇਡਾ ਵਿੱਚ ਪੜ੍ਹਨ ਗਿਆ ਸੀ।

  ਇਹ ਖ਼ਬਰ ਸੁਣਦਿਆਂ ਹੀ ਉਸ ਦੇ ਮਾਪਿਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਬੜੇ ਚਾਵਾਂ ਨਾਲ ਪਾਲੇ ਪੁੱਤਰ ਨੂੰ ਆਪਣੀ ਜਮੀਨ ਵੇਚ ਕੇ ਕੈਨੇਡਾ ਪੜ੍ਹਨ ਲਈ ਭੇਜਿਆ ਸੀ ਅਤੇ ਸੋਚਿਆ ਕਿ ਕੈਨੇਡਾ ਵਿਚ ਸੈਟਲ ਹੋਣ ਤੋਂ ਬਾਅਦ ਘਰ ਚੰਗੀ ਤਰ੍ਹਾਂ ਚੱਲਣਾ ਸ਼ੁਰੂ ਹੋ ਜਾਵੇਗਾ ਪਰ ਘਰ ਵਿਚ ਸੋਗ ਦੀ ਲਹਿਰ ਦੌੜ ਗਈ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਗਈ ਹੈ।

  ਪੜ੍ਹਾਈ ਕਰਨ ਕੈਨੇਡਾ ਗਏ ਮੁਕਤਸਰ ਦੇ ਨੌਜਾਵਨ ਦੀ ਮੌਤ, ਪਿੰਡ ਵਿਚ ਸੋਗ ਦੀ ਲਹਿਰ Death of a young man from Muktsar who went to Canada to study, a wave of mourning in the village
  ਪੜ੍ਹਾਈ ਕਰਨ ਕੈਨੇਡਾ ਗਏ ਮੁਕਤਸਰ ਦੇ ਨੌਜਾਵਨ ਦੀ ਮੌਤ, ਪਿੰਡ ਵਿਚ ਸੋਗ ਦੀ ਲਹਿਰ Death of a young man from Muktsar who went to Canada to study, a wave of mourning in the village

  ਸੂਤਰਾਂ ਅਨੁਸਾਰ ਵਰਿੰਦਰ ਸਿੰਘ ਉਥੇ ਪਰੇਸ਼ਾਨ ਰਹਿੰਦਾ ਸੀ ਅਤੇ ਕੁਝ ਦਿਨ ਪਹਿਲਾਂ ਕੈਨੇਡਾ  ਦੇ ਇੱਕ ਹਸਪਤਾਲ ਵਿੱਚ ਮਾਨਸਿਕ ਤਣਾਅ ਕਾਰਨ ਇਲਾਜ ਚੱਲ ਰਿਹਾ ਸੀ। ਉਹ ਠੀਕ ਹੋ ਕਰ ਘਰ ਵਾਪਸ ਆ ਗਿਆ ਸੀ ਪਰ ਕੁੱਝ ਦਿਨਾਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵਰਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲੀ।

  ਵਰਿੰਦਰ ਸਿੰਘ ਦੇ ਦੋਸਤਾਂ ਨੇ ਪਰਿਵਾਰ ਦੀ ਸਹਿਮਤੀ ਨਾਲ ਕੈਨੇਡਾ ਵਿੱਚ ਵਰਿੰਦਰ ਸਿੰਘ ਸੰਧੂ ਦਾ ਅੰਤਿਮ ਸੰਸਕਾਰ ਕਰ ਦਿੱਤਾ। ਜਦ ਉਸ ਦੇ ਪਿਤਾ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ 2 ਸਾਲ 5 ਮਹੀਨੇ ਪਹਿਲਾਂ ਕੌਨੇਡਾ ਵਿੱਚ ਪੜ੍ਹਨ ਗਿਆ ਸੀ, ਪਰ ਸਾਨੂੰ ਕੀ ਪਤਾ ਸੀ ਕਿ ਉਸ ਨਾਲ ਅਜਿਹਾ ਭਾਣਾ ਵਾਪਰੇਗਾ।

  ਪਿੰਡ ਦੇ ਸਰਪੰਚ ਸਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਸਾਡੇ ਪਿੰਡ ਅਤੇ ਪਰਿਵਾਰ ਵਿੱਚ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਉਹ ਚੰਗੇ ਭਵਿੱਖ ਲਈ ਕੈਨੈਡਾ ਵਿੱਚ ਪੜ੍ਹਨ ਗਿਆ, ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
  Published by:Gurwinder Singh
  First published:

  Tags: Canada, Moga, Youth, Youth dies

  ਅਗਲੀ ਖਬਰ