ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 86 ਹੋਈ

News18 Punjabi | News18 Punjab
Updated: August 2, 2020, 8:39 AM IST
share image
ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 86 ਹੋਈ
ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 86 ਹੋਈ

  • Share this:
  • Facebook share img
  • Twitter share img
  • Linkedin share img
ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 86 ਹੋ ਗਈ ਹੈ। ਤਰਨ ਤਾਰਨ ਵਿੱਚ 63 ਹੋਰ ਮੌਤਾਂ ਹੋਈਆਂ ਹਨ।

ਸ਼ੁੱਕਰਵਾਰ ਰਾਤ ਤੱਕ ਤਰਨ ਤਾਰਨ ਵਿਚ 19 ਮੌਤਾਂ ਹੋਈਆਂ ਸਨ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਤਰਨਤਾਰਨ ਵਿੱਚ ਮਰਨ ਵਾਲਿਆਂ ਦੀ ਗਿਣਤੀ 63 ਤੱਕ ਪਹੁੰਚ ਗਈ ਹੈ। ਸਭ ਤੋਂ ਵੱਧ ਮੌਤਾਂ ਜ਼ਿਲ੍ਹੇ ਦੇ ਸਦਰ ਅਤੇ ਸ਼ਹਿਰੀ ਇਲਾਕਿਆਂ ਵਿੱਚ ਹੋਈਆਂ ਹਨ। ਤਰਨਤਾਰਨ ਤੋਂ ਇਲਾਵਾ ਅੰਮ੍ਰਿਤਸਰ ਵਿਚ 12 ਅਤੇ ਗੁਰਦਾਸਪੁਰ ਦੇ ਬਟਾਲਾ ਵਿਚ 11 ਮੌਤਾਂ ਦੀ ਖ਼ਬਰ ਹੈ।

ਉਧਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਾਰਸਾਂ ਲਈ 25-25 ਲੱਖ ਰੁਪਏ ਦੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਦੋ-ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਨੂੰ ਬਹੁਤ ਘੱਟ ਕਰਾਰ ਦਿੱਤਾ।
ਉਨ੍ਹਾਂ ਕਿਹਾ ਕਿ ਨਿਰਪੱਖ ਜਾਂਚ ਨਾ ਕੀਤੇ ਜਾਣ ’ਤੇ ਉਹ ਆਪਣੀ ਸਰਕਾਰ ਆਉਣ ’ਤੇ ਫਿਰ ਤੋਂ ਮਾਮਲੇ ਦੀ ਜਾਂਚ ਕਰਵਾਉਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜ਼ਹਿਰੀਲੀ ਸ਼ਰਾਬ ਕਾਂਡ ਦੇ ਕਸੂਰਵਾਰਾਂ ਖਿਲਾਫ਼ ਇੱਕ ਹਫ਼ਤੇ ਦੇ ਅੰਦਰ ਜੇਕਰ ਕਾਰਵਾਈ ਨਾ ਹੋਈ ਤਾਂ ਉਹ ਪੰਜਾਬ ਹਰਿਆਣਾ ਹਾਈ ਕੋਰਟ ਕੋਲੋਂ ਮਾਮਲੇ ਦੀ ਸੀਬੀਆਈ ਜਾਂਚ ਕਰਵਾਏ ਜਾਣ ਦੀ ਮੰਗ ਕਰਨਗੇ|
Published by: Gurwinder Singh
First published: August 2, 2020, 8:39 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading