ਤਰਨਤਾਰਨ ਦੇ ਪਿੰਡ ਪੰਡੋਰੀ ਰਣ ਸਿੰਘ ਵਾਸੀ ਇਕ ਕਿਸਾਨ ਨੇ ਕਰਜੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਸੁਖਦੇਵ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਕਿਸਾਨ ਦੀ ਧੀ ਦਾ 21 ਜਨਵਰੀ ਨੂੰ ਵਿਆਹ ਰੱਖਿਆ ਹੋਇਆ ਸੀ। ਘਰ ਵਿਚ ਵਿਆਹ ਦੀਆਂ ਤਿਆਰੀਆਂ ਚੱਲ਼ ਰਹੀਆਂ ਸਨ।
ਵਿਆਹ ਲਈ ਪੈਸਿਆਂ ਦਾ ਪ੍ਰਬੰਧ ਨਾ ਹੋਣ ਕਾਰਨ ਉਹ ਕਾਫੀ ਪਰੇਸ਼ਾਨ ਸੀ। ਸੁਖਦੇਵ ਸਿੰਘ ਪੌਣੇ ਦੋ ਏਕੜ ਜ਼ਮੀਨ ਦਾ ਮਾਲਕ ਸੀ। ਉਸ ਉਤੇ 3 ਲੱਖ ਦਾ ਕਰਜਾ ਸੀ। ਪਰੇਸ਼ਾਨ ਹੋ ਕੇ ਸੁਖਦੇਵ ਸਿੰਘ ਘਰੋਂ ਨਿਕਲਿਆ ਤੇ ਖੇਤਾਂ ਵਿਚ ਜਾ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮੌਕੇ ਉਤੇ ਪੁੱਜੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmer suicide, Punjab farmers, Su, Suicides