ਅੱਜ ਜ਼ਿਲ੍ਹਾ ਫਾਜਿਲਕਾ ਦੀ ਤਹਿਸੀਲ ਅਬੋਹਰ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਵਿਚ ਕਰਜ ਤੋਂ ਤੰਗ ਹੋ ਕੇ ਇਕ ਪੁੱਤਰ ਨੇ ਪਹਿਲਾਂ ਆਪਣੀ ਮਾਂ ਨੂੰ ਗੋਲੀ ਮਾਰੀ ਅਤੇ ਫਿਰ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਇਸ ਘਟਨਾ ਨੂੰ ਉਸਨੇ ਆਪਣੇ ਕਿਨੂੰਆ ਦੇ ਬਾਗ ਵਿਚ ਅੰਜਾਮ ਦਿੱਤਾ।
ਜਾਣਕਾਰੀ ਅਨੁਸਾਰ ਵਿਨੋਦ ਗੋਦਾਰਾ ਮਲੋਟ ਦੇ ਪਿੰਡ ਕੇਰਾ ਦੇ ਡਾਕਘਰ ਵਿਚ ਕੈਸ਼ੀਅਰ ਸੀ। ਉਸਦੇ 11 ਏਕੜ ਵਿਚ ਕਿੰਨੂ ਦੇ ਬਾਗ ਹਨ। ਉਸਨੇ ਬੈਂਕਾਂ ਤੋਂ ਲੋਨ ਲਿਆ ਹੋਇਆ ਸੀ। ਇਸੇ ਬੋਝ ਕਰਕੇ ਉਹ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਰਹਿੰਦਾ ਸੀ। ਅੱਜ ਦੁਪਹਿਰ ਨੂੰ ਵਿਨੋਦ ਆਪਣੀ ਮਾਂ ਰਾਧਾ ਰਾਣੀ ਨਾਲ ਬਾਗ ਵਿਚ ਗਿਆ। ਉਸਨੇ ਪਹਿਲਾਂ ਆਪਣੀ ਮਾਂ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਅਤੇ ਬਾਅਦ ਵਿਚ ਖੁਦ ਨੂੰ ਗੋਲੀ ਮਾਰ ਲਈ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ਉਤੇ ਪੁੱਜੇ ਅਤੇ ਘਟਨਾ ਸਥਾਨ ਤੋਂ ਵਾਰਦਾਤ ਵਿਚ ਵਰਤਿਆ ਪਿਸਟਲ ਬਰਾਮਦ ਕੀਤਾ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਅਬੋਹਰ ਦੇ ਮੋਰਚਰੀ ਵਿਚ ਰਖਵਾ ਦਿੱਤਾ ਹੈ। ਮ੍ਰਿਤਕ ਆਪਣੇ ਪਿਛੇ ਪਰਿਵਾਰ ਵਿਚ ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।