ਪੰਜਾਬ ਵਿਚ ਕਿਸਾਨ ਕਰਜੇ ਤੋਂ ਪ੍ਰੇਸ਼ਾਨ ਹੋ ਕੇ ਅਤੇ ਖੇਤੀ ਵਿਚ ਘੱਟ ਮੁਨਾਫਾ ਹੋਣ ਕਾਰਨ ਆਤਮ ਹੱਤਿਆ ਕਰ ਰਹੇ ਹਨ। ਤਾਜਾ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ (39) ਵਾਸੀ ਸੁਸਾਇਟੀ ਨਗਰ ਫਰੀਦਕੋਟ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਸੁਰਿੰਦਰ ਸਿੰਘ ਕੋਲ ਸਾਢੇ ਤਿੰਨ ਏਕੜ ਜਮੀਨ ਸੀ ਅਤੇ ਉਸ ਉਤੇ 14-15 ਲੱਖ ਬੈਂਕ ਦਾ ਕਰਜਾ ਸੀ। ਕਰਜੇ ਕਾਰਨ ਉਹ ਕਾਫੀ ਦਿਨਾਂ ਤੋਂ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਸੀ। ਸੁਰਿੰਦਰ ਘਰ ਵਿਚ ਕਮਾਉਣ ਵਾਲਾ ਇਕੱਲਾ ਸੀ। ਉਹ ਆਪਣੇ ਪਿੱਛੇ ਪਤਨੀ, ਦੋ ਬੱਚੇ ਅਤੇ ਇਕ ਬਜੁਰਗ ਪਿਤਾ ਨੂੰ ਛੱਡ ਗਿਆ ਹੈ।
ਮ੍ਰਿਤਕ ਦੇ ਭਰਾ ਗੁਰਮੀਤ ਸਿੰਘ ਅਤੇ ਰਿਸ਼ਤੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਦੇ ਸਿਰ ‘ਤੇ ਬੈਂਕ ਦਾ ਲਗਭਗ 15-16 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਜ਼ਮੀਨ ਘੱਟ ਹੋਣ ਕਾਰਨ ਬਹੁਤ ਘੱਟ ਆਮਦਨ ਕਰਕੇ ਆਪਣਾ ਕਰਜ਼ਾ ਮੋੜਨ ਵਿਚ ਅਸਮਰਥ ਸੀ। 18 ਫਰਵਰੀ ਨੂੰ ਉਸਨੇ ਕੀਟਨਾਸ਼ਕਾਂ ਦੀਆਂ ਦਵਾਈਆਂ ਨਿਗਲ ਲਈਆਂ, ਜਿਸ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ, ਜਿਸਦਾ ਇਲਾਜ ਚੱਲ ਰਿਹਾ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Faridkot, Farmer suicide