ਪੰਜਾਬ ਵਿਚ ਕਰਜੇ ਤੋਂ ਤੰਗ ਆਕੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ। ਜ਼ਿਲ੍ਹਾ ਬਰਨਾਲਾ ਦੇ ਪਿੰਡ ਮੋੜ ਨਾਭਾ ਕੋਠੇ ਵਿਚ 32 ਸਾਲ ਦੇ ਨੌਜਵਾਨ ਕਿਸਾਨ ਸੰਦੀਪ ਸਿੰਘ ਨੇ ਖੇਤਾਂ ਵਿਚ ਲੱਗੀ ਮੋਟਰ ਉਤੇ ਗਲੇ ਵਿਚ ਫਾਹਾ ਲੈ ਕੇ ਆਤਮ ਹੱਤਿਆ ਦਾ ਕਰਨ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਸੰਦੀਪ ਸਿੰਘ ਉਤੇ ਬੈਂਕ ਅਤੇ ਆੜਤੀਆਂ 15-16 ਲੱਖ ਕਰਜ਼ਾ ਸੀ, ਜਿਸ ਨੂੰ ਲੈ ਕੇ ਉਹ ਕਾਫੀ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਜਿਸ ਦੇ ਚਲਦੇ ਅੱਜ ਸੰਦੀਪ ਨੇ ਖੇਤ ਦੀ ਮੋਟਰ ਉਤੇ ਕੁਝ ਜਹਿਰੀਲੀ ਚੀਜ ਖਾ ਕੇ ਗਲੇ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਸੰਦੀਪ ਸਿੰਘ ਵਿਆਹਿਆ ਹੋਇਆ ਸੀ। ਉਸ ਦੇ ਦੋ ਬੱਚੇ ਹਨ।
ਦੱਸਣਯੋਗ ਹੈ ਕਿ ਕੁੱਝ ਸਾਲ ਪਹਿਲਾਂ ਸੰਦੀਪ ਦੇ ਪਿਤਾ ਨੇ ਵੀ ਕਰਜੇ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਸੀ। ਉਸਦੇ ਪਿਤਾ ਉਤੇ 7-8 ਲੱਖ ਦਾ ਕਰਜਾ ਸੀ। ਪੁਲਿਸ ਨੇ ਮੌਕੇ ਉਤੇ ਪੁੱਜ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਤੇ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Barnala, Farmer suicide