nਤਲਵੰਡੀ ਸਾਬੋ: ਸਥਾਨਕ ਸ਼ਹਿਰ ਵਿਖੇ ਕਰਜੇ ਦੇ ਬੋਝ ਕਾਰਨ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਏ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ।ਮ੍ਰਿਤਕ ਦੀ ਭੈਣ ਦਾ ਅੱਠ ਦਿਨਾਂ ਬਾਅਦ ਵਿਆਹ ਰੱਖਿਆ ਹੋਈਆਂ ਸੀ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸੁਨੀਲ ਕੁਮਾਰ ਪੁੱਤਰ ਸਵ. ਕਾਲਾ ਰਾਮ ਦੇ ਰਿਸ਼ਤੇ 'ਚ ਮਾਸੜ ਲਗਦੇ ਸੇਵਕ ਸਿੰਘ ਨੇ ਤਲਵੰਡੀ ਸਾਬੋ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਮ੍ਰਿਤਕ ਸੁਨੀਲ ਕੁਮਾਰ ਦੇ ਪਰਿਵਾਰ ਸਿਰ ਪਹਿਲਾਂ ਤੋਂ ਕਾਫੀ ਕਰਜ਼ਾ ਹੈ ਅਤੇ ਸੁਨੀਲ ਕੁਮਾਰ ਦੇ ਪਿਤਾ ਕਾਲਾ ਰਾਮ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਆਮਦਨ ਦਾ ਵੀ ਕੋਈ ਸਾਧਨ ਨਹੀਂ ਹੈ ਜਿਸ ਕਾਰਨ ਸੁਨੀਲ ਕੁਮਾਰ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਅਤੇ ਹੁਣ ਤਕਰੀਬਨ ਅੱਠ ਦਿਨ ਬਾਦ ਸੁਨੀਲ ਕੁਮਾਰ ਦੀ ਭੈਣ ਦਾ ਵਿਆਹ ਰੱਖਿਆ ਹੋਇਆ ਸੀ ਪ੍ਰੰਤੂ ਰੁਪਏ ਪੈਸੇ ਦਾ ਪ੍ਰਬੰਧ ਨਾ ਹੋਣ ਕਾਰਨ ਮਾਨਸਿਕ ਪ੍ਰੇਸ਼ਾਨੀ ਨਾ ਝੱਲਦੇ ਹੋਏ ਅੱਜ ਜਦੋਂ ਘਰ ਵਿੱਚ ਇਕੱਲਾ ਸੀ ਤਾਂ ਉਸ ਨੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ।
ਤਲਵੰਡੀ ਪੁਲਿਸ ਵੱਲੋਂ ਸੇਵਕ ਸਿੰਘ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਭੇਜ ਦਿੱਤਾ ਗਿਆ। ਮ੍ਰਿਤਕ ਸੁਨੀਲ ਕੁਮਾਰ ਪਿੱਛੇ ਆਪਣੀ ਮਾਤਾ ਅਤੇ ਭੈਣ ਛੱਡ ਗਿਆ ਹੈ ਅਤੇ ਹੁਣ ਉਹਨਾਂ ਦੇ ਘਰ ਕਮਾਉਣ ਵਾਲਾ ਕੋਈ ਨਹੀਂ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੀ ਆਰਥਿਕ ਮੱਦਦ ਕੀਤੀ ਜਾਵੇ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Suicide, Talwandi Sabo