Home /News /punjab /

ਛੋਟੇ ਸਾਹਿਬਜ਼ਾਦਿਆਂ ਅਤੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਛੋਟੇ ਸਾਹਿਬਜ਼ਾਦਿਆਂ ਅਤੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਛੋਟੇ ਸਾਹਿਬਜ਼ਾਦਿਆਂ ਅਤੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਛੋਟੇ ਸਾਹਿਬਜ਼ਾਦਿਆਂ ਅਤੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

 • Share this:

  ਭੁਪਿੰਦਰ ਸਿੰਘ ਨਾਭਾ

  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਜਨਮ ਦਿਹਾੜੇ ਅਤੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਰੋਹਟਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗਿਆਨੀ ਭਾਈ ਰਾਜਿੰਦਰਪਾਲ ਸਿੰਘ ਵਾਲਿਆਂ ਵੱਲੋਂ ਕੀਤੀ ਅਰਦਾਸ ਉਪਰੰਤ ਕੀਤੀ ਗਈ। ਇਸ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਗੁਰੂ ਮਹਾਰਾਜ ਦਾ ਸਰੂਪ ਸਤਿਕਾਰ ਨਾਲ ਫੁੱਲਾਂ ਨਾਲ ਸਜੀ ਪਾਲਕੀ 'ਚ ਸੁਸ਼ੋਭਿਤ ਕੀਤਾ। ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਨਗਰ ਕੀਰਤਨ ਸ੍ਰੀ ਫਤਹਿਗੜ੍ਹ ਸਾਹਿਬ ਲਈ ਰਵਾਨਾ ਹੋਇਆ।

  ਇਸ ਦੌਰਾਨ ਗੱਤਕਾ ਪਾਰਟੀਆਂ ਤੋਂ ਇਲਾਵਾ ਨਿਹੰਗਾਂ ਦੇ ਬਾਣੇ 'ਚ ਬੈਡ ਵੀ ਖਿੱਚ ਦਾ ਕੇਂਦਰ ਬਣਿਆ। ਨਗਰ ਕੀਰਤਨ 'ਚ ਸੰਗਤਾਂ ਨੇ ਕਾਰਾਂ, ਜੀਪਾਂ, ਬੱਸਾਂ, ਟਰਾਲੀਆਂ ਅਤੇ ਮੋਟਰ ਸਾਇਕਲ 'ਤੇ ਕੇਸਰੀ ਝੰਡੇ ਲਗਾਕੇ ਸ਼ਿਰਕਤ ਕੀਤੀ।ਨਗਰ ਕੀਰਤਨ ਰੋਹਟੀ ਮੋੜਾਂ, ਰੋਹਟੀ ਬਸਤਾ, ਇੱਛੇਵਾਲ, ਲਲੌਡਾ, ਘਮਰੌਦਾ, ਮੰਡੌਰ, ਹਿਆਣਾ ਕਲਾਂ, ਹਿਆਣਾ ਖੁਰਦ, ਸ਼ਮਲਾ, ਅਜਨੌਦਾ ਕਲਾਂ, ਅਜਨੌਦਾ ਖੁਰਦ, ਕਿਸ਼ਨਗੜ੍ਹ, ਸਿੰਬੜੋ, ਆਲੋਵਾਲ, ਲੌਟ-ਪੁੱਲ, ਦੰਦਰਾਲਾ ਖਰੌਡ, ਦਿੱਤੂਪੁਰ, ਡਕੌਂਦਾ, ਸ਼ਾਹਪੁਰ, ਟੌਹੜਾ, ਚਨਾਰਥਲ ਕਲਾਂ-ਖੁਰਦ, ਅੱਤਾਪੁਰ, ਰੁੜਕੀ, ਚੌਰਵਾਲਾ, ਖਰੌੜੀ, ਖਰੌੜਾ, ਆਦਮਪੁਰ, ਮਾਧੋਪੁਰ, ਜੀ.ਟੀ. ਰੋਡ, ਰੇਲਵੇ ਪੁਲ, ਸਰਹਿੰਦ ਤੋਂ ਹੁੰਦਾ ਹੋਇਆ ਫਹਿਗੜ੍ਹ ਸਾਹਿਬ ਵਿਖੇ ਪੁੱਜਿਆ। ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਲੰਗਰ ਆਦਿ ਦੀ ਸੇਵਾ ਨਿਭਾਈ ਗਈ।


  ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਧਰਮ ਦੇ ਪ੍ਰਚਾਰ ਤੇ ਪਸਾਰ ਦੇ ਖੇਤਰ 'ਚ ਸ਼੍ਰੋਮਣੀ ਕਮੇਟੀ ਦੇ ਕਾਰਜ ਵਿਲੱਖਣ ਹਨ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਵਿਖਾਏ ਮਾਰਗ ਅਤੇ ਸ਼ਹੀਦਾਂ ਦੀ ਸੋਚ ਨੂੰ ਧਾਰਨੀ ਬਣਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਮਾਰਗ ਦਾ ਪਾਂਧੀ ਬਣਕੇ ਧਰਮ ਅਤੇ ਸਿੱਖੀ ਦੇ ਨਿਆਰਪੇਣ ਲਈ ਯੋਗਦਾਨ ਪਾਉਣ ਲਈ ਵੀ ਪ੍ਰੇਰਿਆ।

  ਇਸ ਮੌਕੇ  ਬਾਬਾ ਰਣਜੀਤ ਸਿੰਘ ਢੀਂਗੀ, ਬਾਬਾ ਮੱਖਣ ਸਿੰਘ ਕਾਰ ਸੇਵਾ ਵਾਲੇ, ਬਾਬਾ ਗੁਰਮੇਲ ਸਿੰਘ ਮੌਜੀ ਸਾਹਿਬ ਕੋਟਾ, ਬਾਬਾ ਰਣਜੀਤ ਸਿੰਘ ਮੋਹਾਲੀ, ਬਾਬਾ ਹਰਦੀਪ ਸਿੰਘ ਛੀਟਾਂਵਾਲੇ, ਬਾਬਾ ਜੋਗਿੰਦਰ ਸਿੰਘ, ਮਾਲਵਾ ਜ਼ੋਨ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ, ਮੈਨੇਜਰ ਕਰਨੈਲ ਸਿੰਘ ਨਾਭਾ, ਮੈਨੇਜਰ ਨਰਿੰਦਰਜੀਤ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ, ਮੈਨੇਜਰ ਅਮਰੀਕ ਸਿੰਘ ਰੋਹਟਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਭਗਵੰਤ ਸਿੰਘ ਧੰਗੇੜਾ, ਅਮਰਪਾਲ ਸਿੰਘ, ਮੈਂਬਰ ਹਰਦੀਪ ਕੌਰ ਖੋਖ, ਬਲਤੇਜ ਸਿੰਘ ਖੋਖ, ਗੁਰਦਿਆਲ ਇੰਦਰ ਸਿੰਘ ਬਿੱਲੂ, ਗੁਰਚਰਨ ਸਿੰਘ ਘਮਰੌਦਾ, ਰਣਧੀਰ ਸਿੰਘ ਢੀਂਡਸਾ, ਜਸਵਿੰਦਰ ਸਿੰਘ ਮਾਂਗੇਵਾਲ ਆਈ.ਏ., ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਸਮੂਹ ਸਟਾਫ ਅਤੇ ਵਿਦਿਆਰਥੀ, ਲੋਕਲ ਕਮੇਟੀ ਪ੍ਰਧਾਨ ਰਣਜੀਤ ਸਿੰਘ, ਪ੍ਰੀਤਮ ਸਿੰਘ ਮਾਨ, ਹਰਨੇਕ ਸਿੰਘ, ਗੁਰਦੀਪ ਸਿੰਘ, ਰਣਧੀਰ ਸਿੰਘ ਧੀਰਾ, ਆਤਮ ਪ੍ਰਕਾਸ਼ ਸਿੰਘ ਬੇਦੀ, ਪ੍ਰਚਾਰਕ ਬੇਅੰਤ ਸਿੰਘ, ਭਾਈ ਪਰਵਿੰਦਰ ਸਿੰਘ ਰਿਓਂਦ, ਭਾਈ ਪਰਵਿੰਦਰ ਸਿੰਘ ਬਰਾੜਾ, ਮਨਦੀਪ ਸਿੰਘ, ਹਰਦੀਪ ਸਿੰਘ ਟਿੱਬਾ, ਅਵਤਾਰ ਸਿੰਘ ਬੱਲੋਪੁਰ, ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀਮਾਜਰਾ, ਜਥੇਦਾਰ ਕੁਲਦੀਪ ਸਿੰਘ ਅਲੌਹਰਾ, ਕਰਮਜੀਤ ਸਿੰਘ ਮਹਿਰਮ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਅਤੇ ਪ੍ਰਮੁੱਖ ਸਖਸ਼ੀਅਤਾਂ ਵੀ ਹਾਜ਼ਰ ਸਨ।

  Published by:Ashish Sharma
  First published:

  Tags: Nabha, Nagar kirtan