ਪਿੰਡ ਸੀਚੇਵਾਲ ਨੂੰ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਐਵਾਰਡ 

News18 Punjabi | News18 Punjab
Updated: August 6, 2020, 9:20 PM IST
share image
ਪਿੰਡ ਸੀਚੇਵਾਲ ਨੂੰ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਐਵਾਰਡ 
ਪਿੰਡ ਸੀਚੇਵਾਲ ਨੂੰ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਐਵਾਰਡ 

ਇਹ ਸਨਮਾਨ ਪਿੰਡ ’ਚ ਪੰਚਾਇਤ ਵਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਦਿੱਤੇ ਜਾਂਦੇ ਹਨ।

  • Share this:
  • Facebook share img
  • Twitter share img
  • Linkedin share img
ਕੇਂਦਰ ਸਰਕਾਰ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਦਿੱਤੇ ਜਾਂਦੇ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਐਵਾਰਡ ਲਈ ਇਸ ਵਾਰ ਜਲੰਧਰ ਜ਼ਿਲੇ ਦੇ ਪਿੰਡ ਸੀਚੇਵਾਲ ਨੂੰ ਵੀ ਚੁਣਿਆ ਗਿਆ ਹੈ। ਕੱਲ੍ਹ ਪਿੰਡ ਸੀਚੇਵਾਲ ਨੂੰ ਇਹ ਸਨਮਾਨ ਮਿਲੇਗਾ।

ਪੰਚਾਇਤ ਨੂੰ ਦਿੱਤੇ ਜਾਂਦੇ ਇਸ ਸਨਮਾਨ ਦੀ ਰਾਸ਼ੀ 5 ਤੋਂ 10 ਲੱਖ ਰੁਪਏ ਹੋਵੇਗੀ। ਇਹ ਸਨਮਾਨ ਪਿੰਡ ’ਚ ਪੰਚਾਇਤ ਵਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਦਿੱਤੇ ਜਾਂਦੇ ਹਨ। 2018-19 ਦੇ ਸਨਮਾਨ ਨੂੰ ਪ੍ਰਾਪਤ ਕਰ ਕੇ ਸੀਚੇਵਾਲ ਨਿਵਾਸੀ ਖੁਸ਼ ਹਨ। ਉਨ੍ਹਾਂ ਦੀ ਖੁਸ਼ੀ ਜਾਇਜ਼ ਵੀ ਹੈ ਕਿਉਂਕਿ ਸਨਮਾਨ ਦੇ ਅਸਲ ਹੱਕਦਾਰ ਇਹ ਲੋਕ ਹੀ ਹਨ।

ਪਿੰਡ ਵਿੱਚ ਬੱਚਿਆਂ ਦੇ ਖੇਡਣ ਲਈ ਖੇਡ ਮੈਦਾਨ ਹਨ, ਬੀਬੀਆਂ ਨੇ ਆਪਣੇ ਨਿੱਜੀ ਮਸਲਿਆਂ ਲਈ ਕਮੇਟੀ ਬਣਾਈ ਹੈ, ਪਾੜ੍ਹਿਆਂ ਲਈ ਸਿੱਖਿਆ ਸੰਸਥਾਨ ਹਨ, ਮਜ਼ਦੂਰਾਂ ਨੂੰ ਮਨਰੇਗਾ ਰਾਹੀਂ ਰੁਜ਼ਗਾਰ ਮਿਲਦਾ ਹੈ, ਕਿਸਾਨਾਂ ਨੇ ਖੇਤੀ ਲਈ ਯੋਗ ਪ੍ਰਬੰਧ ਕੀਤੇ ਹੋਏ ਹਨ। ਹੋਰ ਤਾਂ ਹੋਰ ਪੰਛੀਆਂ ਲਈ ਹਰੇ ਭਰੇ ਰੁੱਖ਼ਾਂ ਦੀ ਵੀ ਭਰਮਾਰ ਹੈ।
Published by: Ashish Sharma
First published: August 6, 2020, 9:20 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading