Home /News /punjab /

VIDEO- ਪਿੰਡ ਪੁੱਜੀ Deep sidhu ਦੀ ਮ੍ਰਿਤਕ ਦੇਹ, ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

VIDEO- ਪਿੰਡ ਪੁੱਜੀ Deep sidhu ਦੀ ਮ੍ਰਿਤਕ ਦੇਹ, ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

VIDEO-ਪਿੰਡ ਪੁੱਜੀ Deep sidhu ਦੀ ਮ੍ਰਿਤਕ ਦੇਹ, ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

VIDEO-ਪਿੰਡ ਪੁੱਜੀ Deep sidhu ਦੀ ਮ੍ਰਿਤਕ ਦੇਹ, ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

  • Share this:
    ਅਦਾਕਾਰ ਦੀਪ ਸਿੱਧੂ ਦੀ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਅੱਜ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਲੁਧਿਆਣਾ ਲਿਆਂਦਾ ਗਿਆ ਹੈ। ਜਿਥੇ ਵੱਡੀ ਗਿਣਤੀ ਲੋਕਾਂ ਦਾ ਇਕੱਠ ਸੀ। ਇਸ ਮੌਕੇ ਲੋਕਾਂ ਵੱਲੋਂ ਦੀਪ ਸਿੱਧੂ ਦੀ ਸੋਚ ਉਦੇ ਪਹਿਰਾ ਦੇਣ ਦੇ ਨਾਅਰੇ ਲਗਾਏ ਜਾ ਰਹੇ ਸਨ।

    ਇਸ ਦੌਰਾਨ ਕੁਝ ਲੋਕ ਖਾਲਿਸਤਾਨ ਜਿ਼ੰਦਾਬਾਦ ਨੇ ਨਾਅਰੇ ਵੀ ਲਗਾ ਰਹੇ ਸਨ। ਦੱਸ ਦਈਏ ਕਿ ਦੀਪ ਸਿੱਧੂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹਮਾਇਤ ਕਰ ਰਹੇ ਸਨ। ਉਹ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਉਨ੍ਹਾਂ ਦੇ ਹੱਕ ਵਿਚ ਪ੍ਰਚਾਰ ਕਰ ਰਹੇ ਸਨ ਪਰ ਦਿੱਲੀ ਤੋਂ ਪਰਤਦੇ ਸਮੇਂ ਇਹ ਅਣਹੋਣੀ ਵਰਤ ਗਈ।

    ਦੀਪ ਸਿੱਧੂ ਆਪਣੀ ਦੋਸਤ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਆ ਰਿਹਾ ਸੀ ਤੇ ਰਾਹ ਵਿਚ ਉਸ ਦਾ ਕੁੰਡਲੀ-ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ ਹੈ।

    ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸੀ ਤੇ ਉਸ ਨੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਈ ਸੀ। ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਖੁਦ ਕਾਰ ਚਲਾ ਰਿਹਾ ਸੀ ਅਤੇ ਉਨ੍ਹਾਂ ਦੀ ਗੱਡੀ ਇੱਕ ਖੜ੍ਹੇ ਕੰਟੇਨਰ ’ਚ ਜਾ ਵੱਜੀ, ਜਿਸ ’ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੀ ਦੋਸਤ ਦੇ ਵੀ ਕਾਫ਼ੀ ਸੱਟਾਂ ਲੱਗੀਆਂ ਹਨ।

    ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਅਦਾਕਾਰ ਦੀਪ ਸਿੱਧੂ ਸੁਰਖ਼ੀਆਂ ’ਚ ਰਿਹਾ ਸੀ।
    Published by:Gurwinder Singh
    First published:

    Tags: Cremations, Death, Deep Sidhu, Khalistan

    ਅਗਲੀ ਖਬਰ