ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਉਨ੍ਹਾਂ ਦੀਪ ਸਿੱਧੂ ਦੀ ਤਸਵੀਰ ਅਜਾਇਬ ਘਰ ਵਿੱਚ ਲਗਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਦੀਪ ਸਿੱਧੂ ਦੇ ਭਰਾ ਨੇ ਆਖਿਆ ਕਿ ਉਹ ਦਰਬਾਰ ਸਾਹਿਬ ਮੱਥਾ ਟੇਕਣ ਆਏ ਸਨ।
ਇਸ ਦੌਰਾਨ ਉਹ ਸਿੰਘ ਸਾਹਿਬ ਨੂੰ ਵੀ ਮਿਲੇ। ਉਨ੍ਹਾਂ ਆਖਿਆ ਕਿ ਜਥੇਦਾਰ ਨੂੰ ਮਿਲਣ ਦਾ ਮਕਸਦ ਇਹ ਸੀ ਕਿ ਸਿੱਖ ਅਜਾਇਬ ਘਰ ਵਿਚ ਦੀਪ ਸਿੱਧੂ ਦੀ ਤਸਵੀਰ ਲਗਾਈ ਜਾਵੇ। ਉਨ੍ਹਾਂ ਦੱਸਿਆ ਕਿ ਜਥੇਦਾਰ ਨੇ ਵੀ ਭਰੋਸਾ ਦਵਾਇਆ ਹੈ ਕਿ ਉਹ ਇਸ ਉਤੇ ਵਿਚਾਰ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Deep Sidhu