ਡਾ. ਦੀਪਕ ਜਯੋਤੀ ਨੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀ ਮੈਂਬਰ ਵਜੋਂ ਅਹੁਦਾ ਸੰਭਾਲਿਆ

News18 Punjabi | News18 Punjab
Updated: June 29, 2020, 8:33 PM IST
share image
ਡਾ. ਦੀਪਕ ਜਯੋਤੀ ਨੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀ ਮੈਂਬਰ ਵਜੋਂ ਅਹੁਦਾ ਸੰਭਾਲਿਆ
ਡਾ. ਦੀਪਕ ਜਯੋਤੀ ਨੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀ ਮੈਂਬਰ ਵਜੋਂ ਅਹੁਦਾ ਸੰਭਾਲਿਆ

  • Share this:
  • Facebook share img
  • Twitter share img
  • Linkedin share img
ਡਾ. ਦੀਪਕ ਜਯੋਤੀ, ਜੋ ਕਿ ਪੇਸ਼ੇ ਵਜੋਂ ਡਾਕਟਰ ਹਨ, ਨੇ ਆਪਣੀ ਨਿਯੁਕਤੀ ’ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ਼੍ਰੀਮਤੀ ਪਰਨੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਉਹ ਹਮੇਸ਼ਾ ਤੱਤਪਰ ਰਹਿਣਗੇ ਅਤੇ ਜੋ ਭਰੋਸਾ ਉਨਾਂ ’ਤੇ ਮੁੱਖ ਮੰਤਰੀ ਜੀ ਨੇ ਪ੍ਰਗਟਾਇਆ ਹੈ, ਉਸ ’ਤੇ ਉਹ ਖਰਾ ਉਤਰਣਗੇ।

ਬੱਚਿਆਂ ਵਿਰੁੱਧ ਹੋਣ ਵਾਲੇ ਅਨਿਆ ਖ਼ਿਲਾਫ ਲੜਨ ਦਾ ਅਹਿਦ ਕਰਦਿਆਂ ਉਨਾਂ ਕਿਹਾ ਕਿ ਉਹ ਬਾਲ ਮਜ਼ਦੂਰੀ, ਬੱਚਿਆਂ ਨੂੰ ਸਿੱਖਿਆ ਤੋਂ ਵਾਂਝਾ ਰੱਖਣਾ, ਬੱਚਿਆਂ ਨਾਲ ਹੋਣ ਵਾਲੇ ਸ਼ੋਸ਼ਣ, ਤਸਕਰੀ ਸਮੇਤ ਬੱਚਿਆਂ ਵਿਰੁੱਧ ਹੋਰ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ। ਉਨਾਂ ਕਿਹਾ ਕਿ ਅਜਿਹੇ ਸੰਕਟ ਗ੍ਰਸਤ, ਅਧਿਕਾਰਾਂ ਤੋਂ ਵਾਂਝੇ, ਹਾਸ਼ੀਏ ਤੋਂ ਪਰੇ ਤੇ ਬਿਨਾਂ ਪਰਿਵਾਰਾਂ ਤੋਂ ਰਹਿ ਰਹੇ ਬੱਚਿਆਂ ਨਾਲ ਸਬੰਧਿਤ ਮਾਮਲਿਆਂ ਦੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾਂਦੀ ਰਹੇਗੀ ਤਾਂ ਜੋ ਇਨਾਂ ਬੱਚਿਆਂ ਨੂੰ ਸਿੱਖਿਅਤ ਕਰਕੇ ਇੱਕ ਚੰਗਾ ਮੁਕਾਮ ਦਿਵਾ ਕੇ ਇਨਾਂ ਦਾ ਭਵਿੱਖ ਉਜਵਲ ਬਣਾਇਆ ਜਾ ਸਕੇ।

ਅਹੁਦਾ ਸੰਭਾਲਣ ਉਪਰੰਤ ਡਾ. ਦੀਪਕ ਜਯੋਤੀ ਨੇ ਪੰਜਾਬ ਦੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਉਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੰੂ ਉਹ ਤਨਦੇਹੀ ਨਾਲ ਨਿਭਾਉਣਗੇ।
First published: June 29, 2020, 8:33 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading