Home /News /punjab /

ਪੁਲਿਸ ਹਿਰਾਸਤ ਵਿਚੋਂ ਫਰਾਰ ਗੈਂਗਸਟਰ ਦੀਪਕ ਟੀਨੂ ਗ੍ਰਿਫਤਾਰ

ਪੁਲਿਸ ਹਿਰਾਸਤ ਵਿਚੋਂ ਫਰਾਰ ਗੈਂਗਸਟਰ ਦੀਪਕ ਟੀਨੂ ਗ੍ਰਿਫਤਾਰ

ਪੁਲਿਸ ਹਿਰਾਸਤ ਵਿਚੋਂ ਫਰਾਰ ਗੈਂਗਸਟਰ ਦੀਪਕ ਟੀਨੂ ਗ੍ਰਿਫਤਾਰ (ਫਾਇਲ ਫੋਟੋ)

ਪੁਲਿਸ ਹਿਰਾਸਤ ਵਿਚੋਂ ਫਰਾਰ ਗੈਂਗਸਟਰ ਦੀਪਕ ਟੀਨੂ ਗ੍ਰਿਫਤਾਰ (ਫਾਇਲ ਫੋਟੋ)

ਸੂਤਰਾਂ ਮੁਤਾਬਕ ਦਿੱਲੀ ਦੇ ਸਪੈਸ਼ਲ ਸੈੱਲ ਨੂੰ ਕੁਝ ਸੁਰਾਗ ਮਿਲੇ ਸਨ, ਜਿਸ ਤੋਂ ਬਾਅਦ ਤਕਨੀਕੀ ਮਦਦ ਨਾਲ ਟੀਨੂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦਿੱਲੀ ਦੇ ਸਪੈਸ਼ਲ ਸੈੱਲ ਨੇ ਦੀਪਕ ਨੂੰ ਗ੍ਰਿਫਤਾਰ ਕੀਤਾ ਹੈ, ਉਸ ਨੂੰ ਅਜਮੇਰ ਦੇ ਨਾਲ ਲੱਗਦੇ ਇਕ ਛੋਟੇ ਜਿਹੇ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਸੂਤਰਾਂ ਮੁਤਾਬਕ ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ

ਹੋਰ ਪੜ੍ਹੋ ...
  • Share this:

ਪੁਲਿਸ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੁਲਿਸ ਹਿਰਾਸਤ ਵਿਚੋਂ ਫਰਾਰ ਗੈਂਗਸਟਰ ਦੀਪਕ ਟੀਨੂੰ (Deepak Tinu arrested) ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦਿੱਲੀ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਦੀਪਕ ਟੀਨੂ ਗ੍ਰਿਫਤਾਰ ਕੀਤਾ ਹੈ।

ਸੂਤਰਾਂ ਮੁਤਾਬਕ ਦਿੱਲੀ ਦੇ ਸਪੈਸ਼ਲ ਸੈੱਲ ਨੂੰ ਕੁਝ ਸੁਰਾਗ ਮਿਲੇ ਸਨ, ਜਿਸ ਤੋਂ ਬਾਅਦ ਤਕਨੀਕੀ ਮਦਦ ਨਾਲ ਟੀਨੂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।

ਦਿੱਲੀ ਦੇ ਸਪੈਸ਼ਲ ਸੈੱਲ ਨੇ ਦੀਪਕ ਨੂੰ ਗ੍ਰਿਫਤਾਰ ਕੀਤਾ ਹੈ, ਉਸ ਨੂੰ ਅਜਮੇਰ ਦੇ ਨਾਲ ਲੱਗਦੇ ਇਕ ਛੋਟੇ ਜਿਹੇ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਸੂਤਰਾਂ ਮੁਤਾਬਕ ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।

ਦੱਸ ਦਈਏ ਕਿ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਾ ਗੈਂਗਸਟਰ ਦੀਪਕ ਟੀਨੂ ਪੁਲਿਸ ਦੀ ਗ੍ਰਿਫ਼ਤ ਵਿਚੋਂ ਫਰਾਰ ਹੋ ਗਿਆ। ਮਾਨਸਾ ਦੇ ਸੀਆਈਏ ਪੁਲਿਸ ਸਟੇਸ਼ਨ ਵਿਚ ਦੀਪਕ ਟੀਨੂ ਨੂੰ ਗੋਇੰਦਵਾਲ ਸਾਹਿਬ ਦੀ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ ਹੋਇਆ ਸੀ ਅਤੇ ਉਹ ਰਾਤ ਦੇ 11 ਵਜੇ ਫਰਾਰ ਹੋ ਗਿਆ ਸੀ।

ਉਹ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਾਥੀ ਮੰਨਿਆ ਜਾਂਦਾ ਹੈ। ਪੁਲਿਸ ਨੇ ਇਸ ਮਾਮਲੇ ’ਚ ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਇਸ ਅਫਸਰ ਨੇ ਟੀਨੂ ਦੀ ਭੱਜਣ ਵਿਚ ਮਦਦ ਕੀਤੀ ਸੀ।

Published by:Gurwinder Singh
First published:

Tags: Sidhu Moose Wala, Sidhu moosewala murder case, Sidhu moosewala news update, Tinu arrested