ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁਲਜ਼ਮ ਤੇ ਫ਼ਰਾਰ ਹੋਏ ਖ਼ਤਰਨਾਕ ਅਪਰਾਧੀ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ’ਚੋਂ ਭੱਜਣ ਦੇ ਮਾਮਲੇ ’ਚ ਉਸ ਦੀ ਮਹਿਲਾ ਮਿੱਤਰ ਨੂੰ ਏ.ਜੀ.ਟੀ.ਐਫ. ਦੀ ਟੀਮ ਨੇ ਮੁੰਬਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਲੜਕੀ ਦਾ ਨਾਂ ਜਤਿੰਦਰ ਕੌਰ ਦੱਸਿਆ ਜਾ ਰਿਹਾ ਹੈ, ਜੋ ਲੁਧਿਆਣਾ ਦੀ ਰਹਿਣ ਵਾਲੀ ਹੈ। ਦੀਪਕ ਟੀਨੂੰ ਦੇ ਭੱਜਣ ਦੀ ਯੋਜਨਾ ਗੋਇੰਦਵਾਲ ਜੇਲ੍ਹ ਵਿੱਚ ਪਹਿਲਾਂ ਹੀ ਬਣਾਈ ਗਈ ਸੀ। ਪਤਾ ਲੱਗਾ ਹੈ ਕਿ ਟੀਨੂੰ ਦੇ ਸੰਪਰਕ ਵਿਚ ਇਕ ਹੋਰ ਲੜਕੀ ਸੀ, ਜਿਸ ਨੇ ਉਸ ਦੀ ਮਦਦ ਕੀਤੀ ਸੀ।
ਪੁਲਿਸ ਵੱਲੋਂ ਇਸ ਲੜਕੀ ਦੀ ਵੀ ਭਾਲ ਕੀਤੀ ਜਾ ਰਹੀ ਹੈ। ਟੀਨੂੰ ਦੀ ਮਹਿਲਾ ਮਿੱਤਰ 3 ਦਿਨ ਪਹਿਲਾਂ ਹੀ ਮਾਨਸਾ ਪਹੁੰਚ ਗਈ ਸੀ। ਉਸ ਨਾਲ ਕੁਝ ਹੋਰ ਸਾਥੀ ਵੀ ਸਨ। ਉਹ 3 ਦਿਨ ਸ਼ਰੇਆਮ ਸ਼ਹਿਰ ਵਿਚ ਘੁੰਮਦੀ ਰਹੀ।
ਜਤਿੰਦਰ ਕੌਰ ਨੇ ਦੱਸਿਆ ਕਿ ਦੀਪਕ ਲਗਾਤਾਰ ਫੋਨ 'ਤੇ ਗੱਲ ਕਰਦਾ ਸੀ, ਦੀਪਕ ਕੋਲ ਗੋਇੰਦਵਾਲ ਜੇਲ੍ਹ 'ਚ ਮੋਬਾਇਲ ਸੀ ਅਤੇ ਉਥੋਂ ਉਹ ਲਗਾਤਾਰ ਗੱਲ ਕਰਦਾ ਸੀ।
ਸਾਰੀ ਪਲੈਨਿੰਗ ਉਸੇ ਜੇਲ੍ਹ ਵਿੱਚੋਂ ਭੱਜਣ ਲਈ ਕੀਤੀ ਗਈ ਸੀ ਅਤੇ ਜੇਲ੍ਹ ਵਿੱਚ ਬੰਦ ਚਾਰ-ਪੰਜ ਗੈਂਗਸਟਰਾਂ ਨੇ ਹੀ ਸਾਰੀ ਵਿਉਂਤਬੰਦੀ ਨੂੰ ਅੰਜਾਮ ਦਿੱਤਾ ਸੀ, ਇਹ ਸਾਜ਼ਿਸ਼ ਦੀਪਕ ਨਾਲ ਕਾਫੀ ਸਮੇਂ ਤੋਂ ਰਚੀ ਜਾ ਰਹੀ ਸੀ।
ਪੁਲਿਸ ਸੂਤਰਾਂ ਦੀ ਮੰਨੀਏ ਤਾਂ ਪੁਲਿਸ ਹੁਣ ਦੀਪਕ ਦੀ ਇਕ ਹੋਰ ਸਾਥੀ ਦੀ ਤਲਾਸ਼ ਕਰ ਰਹੀ ਹੈ, ਜਿਸ ਦੀ ਭੂਮਿਕਾ ਵੀ ਕਾਫੀ ਅਹਿਮ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sidhu Moosewala, Sidhu moosewala murder case, Sidhu moosewala murder update, Sidhu moosewala news update