ਨਵੀ ਦਿੱਲੀ- 1 ਅਕਤੂਬਰ ਦੀ ਰਾਤ ਨੂੰ ਮਾਨਸਾ ਪੁਲੀਸ ਦੀ ਹਿਰਾਸਤ ਵਿੱਚੋਂ ਫਰਾਰ ਗੈਂਗਸਟਰ ਦੀਪਕ ਟੀਨੂੰ ਦਾ ਦਿੱਲੀ ਸਪੈਸ਼ਲ ਸੈੱਲ ਪੁਲਿਸ ਨੂੰ 3 ਦਿਨ ਦਾ ਹੋਰ ਰਿਮਾਂਡ ਮਿਲ ਗਿਆ ਹੈ। ਦਿੱਲੀ ਸਪੈਸ਼ਲ ਪੁਲਿਸ ਨੇ ਅੱਜ ਟੀਨੂੰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ। ਗੈਂਗਸਟਰ ਟੀਨੂੰ ਨੂੰ 31 ਅਕਤੂਬਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਗੈਂਗਸਟਰ ਦੀਪਕ ਟੀਨੂੰ ਨੂੰ ਫੜਨ 'ਚ ਨਾਕਾਮ ਰਹੀ ਪੰਜਾਬ ਦੀ ਮਾਨਸਾ ਪੁਲਸ ਹੁਣ ਉਸ ਨੂੰ ਟਰਾਂਜ਼ਿਟ ਰਿਮਾਂਡ 'ਤੇ ਲਿਆਉਣ ਲਈ ਦਿੱਲੀ ਰਵਾਨਾ ਹੋ ਗਈ ਸੀ।
ਪੰਜਾਬ ਪੁਲਿਸ ਗੈਂਗਸਟਰ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਸ ਇਹ ਵੀ ਜਾਣਨ ਦੀ ਕੋਸ਼ਿਸ਼ ਕਰੇਗੀ ਕਿ ਉਸ ਨੂੰ ਭੱਜਣ 'ਚ ਕਿਸ ਨੇ ਮਦਦ ਕੀਤੀ ਸੀ। ਹਾਲਾਂਕਿ ਇਸ ਮਾਮਲੇ ਵਿੱਚ ਸੀਆਈਏ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਦੂਜੇ ਪਾਸੇ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਲੁਧਿਆਣਾ ਵਾਸੀ ਰਾਜਵੀਰ ਸਿੰਘ, ਰਜਿੰਦਰ ਸਿੰਘ ਅਤੇ ਕੁਲਦੀਪ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਤਿੰਨੋਂ ਟੀਨੂੰ ਦੀ ਪ੍ਰੇਮਿਕਾ ਜਤਿੰਦਰ ਕੌਰ ਨੂੰ ਜ਼ੀਰਕਪੁਰ ਤੋਂ ਮਾਨਸਾ ਲੈ ਗਏ ਸਨ। ਕਾਰ ਵਿੱਚ ਹੀ ਇਹ ਲੋਕ ਟੀਨੂੰ ਲਈ ਕੱਪੜੇ ਵੀ ਲੈ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Delhi Police, Gangster, Tinu arrested