ਖ਼ਾਲਿਸਤਾਨ ਸਮਰਥਕਾਂ ਵੱਲੋਂ ਸੀਐੱਮ ਕੈਪਟਨ ਅਮਰਿੰਦਰ ਤੇ ਸਾਂਸਦ ਰਵਨੀਤ ਬਿੱਟੂ ਨੂੰ ਧਮਕੀ


Updated: June 13, 2018, 2:19 PM IST
ਖ਼ਾਲਿਸਤਾਨ ਸਮਰਥਕਾਂ ਵੱਲੋਂ ਸੀਐੱਮ ਕੈਪਟਨ ਅਮਰਿੰਦਰ ਤੇ ਸਾਂਸਦ ਰਵਨੀਤ ਬਿੱਟੂ ਨੂੰ ਧਮਕੀ
ਖ਼ਾਲਿਸਤਾਨ ਸਮਰਥਕਾਂ ਵੱਲੋਂ ਸੀਐੱਮ ਕੈਪਟਨ ਅਮਰਿੰਦਰ ਤੇ ਸਾਂਸਦ ਰਵਨੀਤ ਬਿੱਟੂ ਨੂੰ ਧਮਕੀ

Updated: June 13, 2018, 2:19 PM IST
ਖ਼ਾਲਿਸਤਾਨ ਸਮਰਥਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਰਵਨੀਤ ਬਿੱਟੂ ਨੂੰ ਧਮਕੀ ਦਿੱਤੀ ਗਈ ਤੇ ਹਰ ਹਾਲਤ ਵਿੱਚ ਖ਼ਾਲਿਸਤਾਨ ਬਣਾਉਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕਾ ਵਿੱਚ 2020 ਰੈਫਰੈਂਡਮ ਰੈਲੀ ਕੱਢੀ ਗਈ ਜਿਸ ਦੌਰਾਨ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਨੂੰ ਧਮਕੀ ਦਿੱਤੀ ਗਈ। ਇਹ ਰੈਲੀ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਿੱਚ ਰੈਲੀ ਕੱਢੀ ਗਈ ਸੀ। ਇਸ ਤੋਂ ਪਹਿਲਾਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਧਮਕੀ ਦਿੱਤੀ ਜਾ ਚੁੱਕੀ ਹੈ। ਸਰਕਾਰ ਦੇ ਨੁਮਾਇੰਦੇ ਕਹਿ ਚੁੱਕੇ ਹਨ ਕਿ ਇਹ ਲੋਕ ਵਿਦੇਸ਼ਾਂ ਵਿੱਚ ਰਹਿ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਸ ਮਾਮਲੇ ਉੱਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੇਂਦਰ ਦੀ ਸੁਰੱਖਿਆ ਨੀਤੀ ਤੇ ਵਿਦੇਸ਼ੀ ਨੀਤੀ ਦਾ ਅਸਫਲਤਾ ਦੀ ਸਿੱਟਾ ਹੈ। ਜਿਸ ਤਹਿਤ ਵਿਦੇਸ਼ਾਂ ਵਿੱਚ ਬੈਠ ਕੇ ਲੋਕ ਦੇਸ਼ ਦੇ ਪ੍ਰਤੀ ਯੋਜਨਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹੈਰਾਨੀ ਹੁੰਦੀ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰਾਲੇ ਕਿਉਂ ਨਹੀਂ ਇਨ੍ਹਾਂ ਲੋਕਾਂ ਨੂੰ ਨੱਥ ਪਾ ਰਹੇ। ਦੇਸ਼ ਤੇ ਦੇਸ਼ ਦੀ ਆਗੂਆਂ ਪ੍ਰਤੀ ਬੇਬਾਕ ਹੋ ਕੇ ਬੋਲਣ ਵਾਲਿਆਂ ਖ਼ਿਲਾਫ਼ ਸਖ਼ਤ ਰਵੱਈਆ ਅਖ਼ਤਿਆਰ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਹ ਮਾਮਲਾ ਦੇਸ਼ ਨਾਲ ਸਬੰਧਿਤ ਹੈ ਤੇ ਕੇਂਦਰ ਸਰਕਾਰ ਹੀ ਇਸ ਦੇ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਹਫ਼ਤੇ ਹੀ ਗ੍ਰਹਿ ਮੰਤਰੀ ਰਾਜਨਾਥ ਨਾਲ ਮੁਲਾਕਾਤ ਦੌਰਾਨ ਇਹ ਅਜਿਹੇ ਮਾਮਲਿਆਂ ਨਾਲ ਸਬੰਧਿਤ ਸਾਰੀ ਰਿਪੋਰਟ ਸੌਂਪ ਚੁੱਕੇ ਹਨ।
First published: June 13, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ