Home /News /punjab /

ਝੁੱਗੀਆਂ ਨੂੰ ਅੱਗ ਲੱਗਣ ਕਾਰਨ ਜਿੰਦਾ ਸੜੀ ਬੱਚੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਝੁੱਗੀਆਂ ਨੂੰ ਅੱਗ ਲੱਗਣ ਕਾਰਨ ਜਿੰਦਾ ਸੜੀ ਬੱਚੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਝੁੱਗੀਆਂ ਨੂੰ ਅੱਗ ਲੱਗਣ ਕਾਰਨ ਜਿੰਦਾ ਸੜੀ ਬੱਚੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ (ਫਾਇਲ ਫੋਟੋ)

ਝੁੱਗੀਆਂ ਨੂੰ ਅੱਗ ਲੱਗਣ ਕਾਰਨ ਜਿੰਦਾ ਸੜੀ ਬੱਚੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ (ਫਾਇਲ ਫੋਟੋ)

 • Share this:
  ਬੀਕੇਯੂ ਏਕਤਾ (ਉਗਰਾਹਾਂ) ਨੇ ਡੇਰਾਬਸੀ ਹਲਕੇ ਦੇ ਪਿੰਡ ਸੁੰਡਰਾਂ ਵਿਚ ਝੁੱਗੀਆਂ ਨੂੰ ਅੱਗ ਲੱਗਣ ਤੇ ਇਕ ਬੱਚੀ ਦੇ ਵਿੱਚੇ ਹੀ ਜ਼ਿੰਦਾ ਸੜਨ ਦੀ ਘਟਨਾ ਦੀ ਪੜਤਾਲ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਮੁੜ ਵਸੇਬੇ ਲਈ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

  ਜਥੇਬੰਦੀ ਨੇ ਮੰਗ ਕੀਤੀ ਹੈ ਕਿ ਜਿਸ ਪਰਿਵਾਰ ਦੀ ਬੱਚੀ ਦੀ ਮੌਤ ਹੋਈ ਹੈ, ਉਸ ਨੂੰ ਪੰਜਾਬ ਸਰਕਾਰ ਵੱਲੋਂ ਪੰਦਰਾਂ ਲੱਖ ਰੁਪਏ ਦੀ ਵਿਸ਼ੇਸ਼ ਸਹਾਇਤਾ ਦਿੱਤੀ ਜਾਵੇ। ਜਥੇਬੰਦੀ ਨੇ ਜਮਹੂਰੀ ਅਧਿਕਾਰ ਸਭਾ ਦੀ ਚੰਡੀਗੜ੍ਹ ਇਕਾਈ ਵੱਲੋਂ ਇਸ ਘਟਨਾ ਪਿਛਲੇ ਸੱਚ ਨੂੰ ਸਾਹਮਣੇ ਲਿਆਉਣ ਲਈ ਪੜਤਾਲ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ।

  ਨਾਲ ਹੀ ਜਥੇਬੰਦੀ ਨੇ ਸਮਾਜ ਦੇ ਬੁੱਧੀਜੀਵੀ ਤੇ ਜਮਹੂਰੀ ਤੇ ਹੋਰ ਵੱਖ ਵੱਖ ਵਰਗਾਂ ਦੇ ਹਿੱਸਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਘਟਨਾ ਰਾਹੀਂ ਸਮੁੱਚੀ ਕਿਸਾਨੀ ਨੂੰ ਦੋਸ਼ੀ ਗਰਦਾਨਣ ਤੋਂ ਪ੍ਰਹੇਜ਼ ਕਰਨ। ਵਾਤਾਵਰਨ ਦੀ ਰਾਖੀ ਲਈ ਸਰੋਕਾਰਾਂ ਦਾ ਘੇਰਾ ਵਿਸ਼ਾਲ ਕਰਦਿਆਂ ਲੋਕਾਂ 'ਚ ਚੇਤਨਾ ਫੈਲਾਉਣ ਅਤੇ ਰਾਖੀ ਲਈ ਬਣਦੀਆਂ ਮੰਗਾਂ 'ਤੇ ਸਾਂਝੇ ਸੰਘਰਸ਼ ਜਥੇਬੰਦ ਕਰਨ ਵਿਚ ਹਿੱਸਾ ਪਾਉਣ।
  Published by:Gurwinder Singh
  First published:

  Tags: Bharti Kisan Union, Kisan andolan

  ਅਗਲੀ ਖਬਰ