ਅਮਰਜੀਤ ਸਿੰਘ ਪੰਨੂ
ਰਾਜਪੁਰਾ: ਰਾਜਪੁਰਾ ਵਿੱਚ ਸਕੂਲ ਬੰਦ ਹੋਣ ਕਾਰਨ ਬੱਚਿਆਂ ਦੇ ਮਾਪਿਆਂ ਨੇ ਇੱਥੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਦੋਂ ਵਿਧਾਨ ਸਭਾ ਦੀਆਂ ਚੋਣਾਂ ਹੋ ਰਹੀਆਂ ਹਨ, ਸਾਰੇ ਠੇਕੇ, ਰੈਸਟੋਰੈਂਟ ਖੁੱਲ੍ਹੇ ਪਏ ਹਨ ਤਾਂ ਸਕੂਲ ਕਿਉਂ ਬੰਦ ਕੀਤੇ ਗਏ ਹਨ।
ਇਸ ਲਈ ਰਾਜਪੁਰਾ ਦੇ ਨਾਇਬ ਤਹਿਸੀਲਦਾਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਆਖਿਆ ਗਿਆ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਵੋਟਾਂ ਨਹੀਂ ਪਾਈਆਂ ਜਾਣਗੀਆਂ।
ਪੰਜਾਬ ਵਿੱਚ ਵੱਡੇ ਪੱਧਰ ਉਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਬੱਚਿਆਂ ਦੇ ਮਾਤਾ ਪਿਤਾ, ਸਕੂਲਾਂ ਵਿਚ ਲੱਗੀਆਂ ਬੱਸਾਂ ਦੇ ਮਾਲਕ, ਡਰਾਈਵਰ-ਕੰਡਕਟਰ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੀਨੀਅਰ ਮੀਤ ਪ੍ਰਧਾਨ ਹਲਕਾ ਬਨੂੜ ਵੀ ਸ਼ਾਮਲ ਹੋਏ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੰਦ ਪਏ ਸਕੂਲ ਖੋਲ੍ਹੇ ਜਾਣ। ਉਨ੍ਹਾਂ ਦੱਸਿਆ ਕਿ ਅਸੀਂ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਾਂ, ਜਦੋਂ ਸਰਕਾਰ ਸਾਡੀ ਕੋਈ ਗੱਲ ਨਹੀਂ ਸੁਣ ਰਹੀ, ਅਸੀਂ ਹੁਣ ਫੈਸਲਾ ਕੀਤਾ ਹੈ ਜਦੋਂ ਤਕ ਸਕੂਲ ਨਹੀਂ ਖੁੱਲ੍ਹ ਜਾਂਦੇ, ਕਿਸੇ ਨੂੰ ਵੀ ਵੋਟ ਨਹੀਂ ਪਾਈ ਜਾਵੇਗੀ। ਘਰਾਂ ਵਿੱਚ ਬੈਠੇ ਬੱਚੇ ਪੜ੍ਹਾਈ ਨਹੀਂ ਕਰ ਸਕਦੇ ਜਦੋਂ ਕਿ ਹੋਟਲ ਰੈਸਟੋਰੈਂਟ ਖੁੱਲ੍ਹੇ ਹੋਏ ਹਨ।
ਲਖਵਿੰਦਰ ਸਿੰਘ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਸੀਨੀਅਰ ਮੀਤ ਪ੍ਰਧਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੀ ਗੱਲ ਨਾ ਸੁਣੀ ਤਾਂ 7 ਫਰਵਰੀ ਨੂੰ ਪੰਜਾਬ ਵਿੱਚ ਚੱਕਾ ਜਾਮ ਕਰ ਦਿੱਤਾ ਜਾਵੇਗਾ। ਅਰਜਨ ਸਿੰਘ ਗਰੇਵਾਲ ਨਾਇਬ ਤਹਿਸੀਲਦਾਰ ਰਾਜਪੁਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੱਚਿਆਂ ਦੇ ਮਾਤਾ ਪਿਤਾ ਅਤੇ ਕਿਸਾਨ ਆਗੂਆਂ ਨੇ ਇੱਕ ਮੰਗ ਪੱਤਰ ਦਿੱਤਾ ਹੈ। ਰਾਜਪੁਰਾ ਵਿਚ ਸਕੂਲ ਖੋਲ੍ਹੇ ਜਾਣ, ਇਸ ਮੰਗ ਪੱਤਰ ਨੂੰ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, Government School, Punjab School Education Board, School timings