• Home
  • »
  • News
  • »
  • punjab
  • »
  • DEMAND LETTER SUBMITTED BY SHIROMANI AKALI DAL DEMOCRATIC REGARDING INCREASE IN OIL PRICES ARSHDEEP ARSHI

ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਡੈਮੋ.) ਨੇ ਸੌਂਪੇ ਮੰਗ ਪੱਤਰ

  • Share this:
ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਲੋੜੇ ਵਾਧੇ ਦੇ ਵਿਰੁਧ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਹਰੇਕ ਜ਼ਿਲ੍ਹਾ ਪੱਧਰ ਦੇ ਆਗੂਆਂ ਦੇ ਇਕ ਵਫ਼ਦ ਨੇ ਬੁੱਧਵਾਰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਨੂੰ ਕੀਮਤਾਂ ਵਾਪਿਸ ਲੈਣ ਲਈ ਮੰਗ ਪੱਤਰ ਸੌਂਪਿਆ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਮਨਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ। ਜਿਸ ਦੇ ਨਾਲ ਪੰਜਾਬ ਸਣੇ ਦੇਸ਼ ਦੇ ਲੋਕਾਂ ਦੀ ਆਰਥਿਕਤਾ `ਤੇ ਬਹੁਤ ਵੱਡਾ ਬੋਝ ਪਿਆ ਹੈ।

ਇਸ ਦੇ ਵਿਰੋਧ ਵਿੱਚ ਅੱਜ ਪਾਰਟੀ ਦੇ ਜ਼ਿਲ੍ਹਾ ਪੱਧਰ ਦੇ ਆਗੂਆਂ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੈਟਰੋਲ, ਡੀਜ਼ਲ ਤੇ ਰੋਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਲੋੜੇ ਵਾਧੇ ਨੂੰ ਵਾਪਿਸ ਲੈਣ ਲਈ ਮੰਗ ਪੱਤਰ ਸੌਂਪਿਆ ਗਿਆ ਹੈ।

ਉਨ੍ਹਾ ਦੱਸਿਆ ਕਿ ਭਾਰਤ ਸਰਕਾਰ ਦੇ ਟੈਕਸ ਅਤੇ ਪੰਜਾਬ ਸਰਕਾਰ ਦੇ ਵੈਟ ਲਾਉਣ ਨਾਲ ਇਹ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਘਰੇਲੂ ਗੈਸ ਦੀਆਂ ਕੀਮਤਾਂ ਵਧਣ ਨਾਲ ਜਿੱਥੇ ਗਰੀਬ ਅਤੇ ਦਰਮਿਆਨੇ ਦਰਜੇ ਦੇ ਪਰਿਵਾਰਾਂ ਦਾ ਆਰਥਿਕ ਢਾਂਚਾ ਡਾਵਾਂਡੋਲ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਇਨ੍ਹਾ ਕੀਮਤਾਂ ਦੇ ਵਾਧੇ ਨੂੰ ਫੌਰੀ ਵਾਪਿਸ ਲੈਣ ਦੀ ਮੰਗ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇ ਅਜਿਹਾ ਨਹੀ ਹੁੰਦਾ ਤਾਂ ਪਾਰਟੀ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਸ ਬੋਲੋੜੇ ਵਾਧੇ ਦੇ ਖਿਲਾਫ਼ ਸੰਘਰਸ਼ ਕਰੇਗੀ।
Published by:Ashish Sharma
First published:
Advertisement
Advertisement