Home /News /punjab /

ਕਿਸਾਨ ਜਥੇਬੰਦੀਆਂ ਵੱਲੋਂ ਸਕੂਲ-ਕਾਲਜ ਖੁਲ੍ਹਵਾਉਣ ਲਈ ਸਰਕਾਰ ਦੀ ਘੇਰਾਬੰਦੀ ਜਾਰੀ

ਕਿਸਾਨ ਜਥੇਬੰਦੀਆਂ ਵੱਲੋਂ ਸਕੂਲ-ਕਾਲਜ ਖੁਲ੍ਹਵਾਉਣ ਲਈ ਸਰਕਾਰ ਦੀ ਘੇਰਾਬੰਦੀ ਜਾਰੀ

ਕਿਸਾਨ ਜਥੇਬੰਦੀਆਂ ਵੱਲੋਂ ਸਕੂਲ-ਕਾਲਜ ਖੁਲ੍ਹਵਾਉਣ ਲਈ ਸਰਕਾਰ ਦੀ ਘੇਰਾਬੰਦੀ ਜਾਰੀ

ਕਿਸਾਨ ਜਥੇਬੰਦੀਆਂ ਵੱਲੋਂ ਸਕੂਲ-ਕਾਲਜ ਖੁਲ੍ਹਵਾਉਣ ਲਈ ਸਰਕਾਰ ਦੀ ਘੇਰਾਬੰਦੀ ਜਾਰੀ

  • Share this:

ਆਸ਼ੀਸ਼ ਸ਼ਰਮਾ

ਬਰਨਾਲਾ: ਭਾਕਿਯੂ ਏਕਤਾ ਉਗਰਾਹਾਂ ਬਲਾਕ ਬਰਨਾਲਾ ਵੱਲੋਂ ਹੰਡਿਆਇਆ ਦਾਣਾ ਮੰਡੀ ਵਿੱਚ ਇਕੱਠ ਕਰਕੇ ਵੱਖ-ਵੱਖ ਪਿੰਡਾਂ ਵਿੱਚੋਂ ਆਏ ਸਕੂਲ ਕਾਲਜ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਖ-ਵੱਖ ਬੁਲਾਰਿਆਂ ਨੇ ਕਰੋਨਾ ਵਾਇਰਸ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਦੇ ਭਵਿੱਖ ਲਈ ਜਾਗਰੂਕਤ ਕੀਤਾ ਗਿਆ।

ਹੰਡਿਆਇਆ, ਬਰਨਾਲਾ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਬਰਨਾਲਾ ਐਸਡੀਐਮ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਸਮੇਤ ਵਿੱਦਿਅਕ ਸੰਸਥਾਵਾਂ ਦੇ ਸਟਾਫ ਮੈਂਬਰਾਂ ਅਤੇ ਪ੍ਰਬੰਧਕਾਂ ਵੀ ਵੱਧ ਤੋਂ ਵੱਧ ਸ਼ਾਮਲ ਹੋਏ।

ਵੱਖ-ਵੱਖ ਆਗੂਆਂ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਨੇ ਕਿਸੇ ਵਿਗਿਆਨਕ ਆਧਾਰ ਤੋਂਂ ਬਿਨਾਂ ਹੀ ਕਰੋਨਾ ਦੀ ਆੜ ਹੇਠ ਸਕੂਲ ਕਾਲਜ ਬੰਦ ਕਰ ਕੇ ਆਮ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀਆਂ ਦੇ ਬੱਚਿਆਂ ਦਾ ਸਹੀ ਸਰਵਪੱਖੀ ਸਿੱਖਿਆ ਗ੍ਰਹਿਣ ਕਰਨ ਦਾ ਹੱਕ ਖੋਹਿਆ ਹੈ।

ਔਨਲਾਈਨ ਸਿੱਖਿਆ ਦਾ ਫ਼ੈਸਲਾ ਲਾਗੂ ਕਰਕੇ ਮੋਬਾਈਲ ਫੋਨਾਂ ਤੇ ਡਾਟਾ ਕੰਪਨੀਆਂ ਦੇ ਵਾਰੇ ਨਿਆਰੇ ਕੀਤੇ ਹਨ ਅਤੇ ਇਨ੍ਹਾਂ ਦੇ ਖਰਚੇ ਝੱਲਣੋਂ ਅਸਮਰੱਥ ਗ਼ਰੀਬ ਕਿਸਾਨਾਂ ਮਜ਼ਦੂਰਾਂ ਦੇ ਬੱਚੇ ਸਿੱਖਿਆ ਤੋਂ ਵੀ ਵਾਂਝੇ ਰਹਿ ਰਹੇ ਹਨ।ਸੰਸਾਰ ਬੈਂਕ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਦਾ ਬਿਆਨ ਇਸ ਫੈਸਲੇ ਦੀ ਗੈਰ ਵਾਜਬੀਅਤ ਉੱਤੇ ਮੋਹਰ ਲਾਉਂਦਾ ਹੈ। ਇਸੇ ਕਰਕੇ ਬਰਤਾਨੀਆ ਨੇ ਸਾਰੇ ਵਿੱਦਿਅਕ ਅਦਾਰੇ ਖੋਲ੍ਹ ਦਿੱਤੇ ਹਨ। ਸਿਰੇ ਦਾ ਲੋਕ ਦੁਸ਼ਮਣ ਕਾਰਾ ਇਹ ਹੈ ਕਿ ਸ਼ਰਾਬ ਦੇ ਠੇਕੇ ਅਤੇ ਵੱਡੇ ਮਾਲਜ਼ ਵੀ ਖੋਲ੍ਹ ਰੱਖੇ ਹਨ ਅਤੇ ਵੱਡੀਆਂ ਚੋਣ ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ।

ਇਸ ਲਈ ਪੰਜਾਬ ਭਰ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਤੇ ਸਮੂਹ ਕਿਰਤੀ ਲੋਕ ਸ਼ਾਮਲ ਹੋਏ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਭਾਵੇਂ ਸਕੂਲ ਕਾਲਜ ਸਮੂਹ ਲੋਕਾਂ ਦੇ ਇਕੱਠ ਨੂੰ ਭਾਂਪਦਿਆਂ ਸਰਕਾਰ ਵੱਲੋਂ ਵੱਡੀਆਂ ਕਲਾਸਾਂ ਦੇ ਬੱਚਿਆਂ ਨੂੰ ਪੜ੍ਹਾਉਣਾ ਸ਼ੂਰੂ ਕਰ ਦਿੱਤਾ ਗਿਆ ਹੈ, ਪਰ ਸਰਕਾਰੀ ਪ੍ਰਾਇਮਰੀ ਸਕੂਲਾਂ ਅਜੇ ਤੱਕ ਕੋਈ ਗੱਲਬਾਤ ਨਹੀਂ ਕੀਤੀ ਗਈ। ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Published by:Gurwinder Singh
First published:

Tags: Government School, Government schools, School, School timings