• Home
 • »
 • News
 • »
 • punjab
 • »
 • DEMAND LETTER TO THE DEPUTY COMMISSIONER REGARDING INSTALLATION OF FERTILIZER RACK IN BARNALA

ਬਰਨਾਲਾ ਵਿਚ ਖਾਦ ਦਾ ਰੈਕ ਲਾਉਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਬਰਨਾਲਾ ਵਿਚ ਖਾਦ ਦਾ ਰੈਕ ਲਾਉਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਬਰਨਾਲਾ ਵਿਚ ਖਾਦ ਦਾ ਰੈਕ ਲਾਉਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

 • Share this:
  ਆਸ਼ੀਸ਼ ਸ਼ਰਮਾ

  ਬਰਨਾਲਾ: ਡੀਏਪੀ ਖਾਦ ਦੀ ਕਮੀ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੇ ਕੋੋਆਪ੍ਰੇਟਿਵ ਸੁਸਾਇਟੀਆਂ ਦੇ ਸੈਕਟਰੀਆਂ ਵੱਲੋਂ ਬਰਨਾਲਾ ਵਿਚ ਰੈਕ ਲਾਉਣ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਰਨਾਲਾ ਮੰਗ ਪੱਤਰ ਦਿੱਤਾ ਗਿਆ।

  ਕਿਸਾਨਾਂ ਅਤੇ ਕੋਆਪਰੇਟਿਵ ਸੁਸਾਇਟੀ ਦੇ ਸੈਕਟਰੀਆਂ ਦੀ ਮੰਗ ਹੈ ਕਿ ਬਰਨਾਲਾ ਜ਼ਿਲ੍ਹੇ ਵਿੱਚ ਖਾਦ ਦਾ ਰੈਕ ਨਹੀਂ ਹੈ ਜਿਸ ਲਈ ਸੰਗਰੂਰ ਮਾਨਸਾ ਬਠਿੰਡਾ ਹੋਰ ਜ਼ਿਲ੍ਹਿਆਂ ਤੋਂ ਖਾਦ ਚੁੱਕਣ ਲਈ ਜਾਣਾ ਪੈਂਦਾ ਹੈ ਜਿਸ ਨਾਲ ਕਿਸਾਨਾਂ ਅਤੇ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਕਾਫੀ ਜ਼ਿਆਦਾ ਦਿੱਕਤਾਂ ਪੇਸ਼ ਆ ਰਹੀਆਂ ਹਨ।

  ਕੋਆਪਰੇਟਿਵ ਸੁਸਾਇਟੀ ਦੇ ਸੈਕਟਰੀ ਦਾ ਕਹਿਣਾ ਹੈ ਕਿ ਪ੍ਰਾਈਵੇਟ ਤੌਰ ਉਤੇ ਕਿਸਾਨਾਂ ਦੀ ਲੁੱਟ ਵੀ ਹੁੰਦੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੇ ਕੋਆਪਰੇਟਿਵ ਸੁਸਾਇਟੀ ਦੇ ਸੈਕਟਰੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਜਲਦੀ ਹੀ ਬਰਨਾਲਾ ਵਿਚ ਰੈਕ ਲਗਵਾਇਆ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਮੰਗ ਨੂੰ ਲੈ  ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

  ਇਸ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਰਨਾਲਾ ਦਾ ਕਹਿਣਾ ਸੀ ਕਿ ਇਸ ਸਬੰਧੀ ਪੰਜਾਬ ਸਰਕਾਰ ਨੂੰ ਲਿਖਤੀ ਰੂਪ ਵਿੱਚ ਵੀ ਭੇਜਿਆ ਜਾ ਚੁੱਕਾ ਹੈ। ਜਦ ਵੀ ਮਨਜ਼ੂਰੀ ਮਿਲਦੀ ਹੈ ਤਾਂ ਬਰਨਾਲਾ ਵਿਚ ਰੈਕ ਲਗਾ ਦਿੱਤਾ ਜਾਵੇਗਾ।

  ਇਸ ਮੌਕੇ ਉਨ੍ਹਾਂ ਕਿਹਾ ਕਿ ਬਲੈਕ ਮਾਰਕੀਟਿੰਗ ਉਤੇ ਵੀ ਉਨ੍ਹਾਂ ਵੱਲੋਂ ਤਿੱਖੀ ਨਜ਼ਰ ਰੱਖੀ ਗਈ ਹੈ। ਜੇਕਰ ਕੋਈ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
  Published by:Gurwinder Singh
  First published: