ਸਿਧਾਰਥ ਅਰੋੜਾ
ਤਰਨਤਾਰਨ : ਆਏ ਦਿਨ ਵੱਧ ਰਹੀ ਮਹਿੰਗਾਈ ਵਧ ਰਹੀਆਂ ਕੀਮਤਾਂ ਦੇ ਵਿਰੋਧ ਦੇ ਵਿਚ ਐਨਐਸਯੂਆਈ ਦੇ ਵੱਲੋਂ ਤਰਨਤਾਰਨ ਸ਼ਹਿਰ ਦੇ ਵਿਚ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਤੇ ਮੋਦੀ ਦਾ ਖਿਲਾਫ਼ ਪੁਤਲਾ ਫੂਕਿਆ ਗਿਆ । ਇਸ ਮੌਕੇ ਐਨਐਸਯੂਆਈ(NSUI) ਦੇ ਸੂਬਾ ਸਕੱਤਰ ਰਿਤਿਕ ਅਰੋੜਾ ਨੇ ਕਿਹਾ ਕਿ ਦਿਨੋ ਦਿਨ ਵੱਧ ਰਹੀ ਮਹਿੰਗਾਈ ਦੇ ਕਾਰਨ ਆਮ ਲੋਕਾਂ ਦੀ ਜੇਬ ਤੇ ਕਾਫੀ ਅਸਰ ਪੈ ਰਿਹਾ ਹੈ।
ਕੇਂਦਰ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਂਦਰ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈੈ।
ਇਸ ਮੌਕੇ ਐਨਐਸਯੂਆਈ ਦੇ ਪੰਜਾਬ ਦੇ ਸੂਬਾ ਸਕੱਤਰ ਰਿਤਿਕ ਅਰੋੜਾ ਨੇ ਕਿਹਾ ਕਿ ਆਏ ਦਿਨ ਵਧ ਰਹੀ ਮਹਿੰਗਾਈ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੋਂ ਲੋਕ ਕਾਫੀ ਪਰੇਸ਼ਾਨ ਹੋ ਚੁੱਕੇ ਹਨ। ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਕੀਮਤਾਂ 'ਚ ਵਾਧੇ ਹੋ ਰਹੇ ਹਨ ਪਿਛਲੇ ਇਕ ਸਾਲ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 78 ਵਾਰ ਵਾਧਾ ਹੋਇਆ ਹੈ ਜਿਸ ਨਾਲ ਆਮ ਜਨਤਾ ਤੇ ਭਾਰੀ ਬੋਝ ਹੋਇਆ ਹੈ।
ਰਿਤਿਕ ਅਰੋੜਾ ਨੇ ਕਿਹਾ ਕੇਂਦਰ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਅਗਰ ਕੇਂਦਰ ਸਰਕਾਰ ਨੇ ਇਸ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਤੇ ਦਿਲ੍ਹੀ ਜਾਕੇ ਪੱਕਾ ਧਰਨਾ ਲਗਾਇਆ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Inflation, Protest, Punjab congess, Tarn taran