ਨਵੇਂ ਸਾਲ ਦੀ ਸ਼ੁਰੂਆਤ ਹਰ ਕੋਈ ਆਪਣੇ ਤਰੀਕੇ ਨਾਲ ਕਰ ਰਿਹਾ ਹੈ ਅਤੇ ਨਵੇਂ ਸਾਲ ਨੂੰ ਲੈ ਕੇ ਹਰੇਕ ਦੀਆਂ ਆਪਣੀਆਂ ਆਪਣੀਆਂ ਉਮੀਦਾਂ ਹੁੰਦੀਆਂ ਹਨ ਪਰ ਬਠਿੰਡਾ ਵਿੱਚ ਸਰਬ ਸਿੱਖਿਆ ਅਭਿਆਨ ਦੇ ਤਹਿਤ ਕੱਚੇ ਕਰਮਚਾਰੀਆਂ ਨੇ ਆਪਣੇ ਨਵੇਂ ਸਾਲ ਦੀ ਸ਼ੁਰੂਾਆਤ ਖਾਲੀ ਭਾਂਡੇ ਖੜਕਾ ਕੇ ਕੀਤੀ। ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫਤਰ ਦੇ ਬਾਹਰ ਖਾਲੀ ਭਾਂਡਿਆਂ ਵਿੱਚ ਪੰਜਾਬ ਸਰਕਾਰ ਦੇ ਲਾਰੇ ਪਾ ਕੇ ਪ੍ਰਦਰਸ਼ਨ ਕੀਤਾ। ਸਰਬ ਸਿੱਖਿਆ ਅਭਿਆਨ ਦੇ ਤਹਿਤ ਕੱਚੇ ਕਰਮਚਾਰੀ ਇਨ੍ਹਾਂ ਕਰਮਚਾਰੀਆਂ ਦਾ ਕਹਿਣਾ ਹੈ ਕਿ ਚਾਰ ਸਾਲ ਪਹਿਲਾਂ ਸਾਨੂੰ ਰੈਗੂਲਰ ਕਰਨ ਦਾ ਲਾਰਾ ਕਾਂਗਰਸ ਸਰਕਾਰ ਨੇ ਲਾਇਆ ਸੀ ਪਰ ਅੱਜ ਤੱਕ ਕੁਝ ਵੀ ਨਹੀਂ ਹੋਇਆ ਹੈ। ਉਨ੍ਹਾਂ ਲੋਕਾਂ ਦੀ ਕਾਫ਼ੀ ਵਾਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਿੱਖਿਆ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕਿਸੇ ਵੀ ਮੀਟਿੰਗ ਵਿੱਚੋਂ ਕੋਈ ਵੀ ਠੀਕ ਨਤੀਜਾ ਨਹੀਂ ਨਿਕਲਿਆ। ਸਰਕਾਰ ਨੇ ਸਰਬ ਸਿੱਖਿਆ ਅਭਿਆਨ ਤੇ 8886 ਅਧਿਆਪਕਾਂ ਨੂੰ ਹੀ ਕਾਂਗਰਸ ਸਰਕਾਰ ਨੇ ਪੱਕਾ ਕੀਤਾ ਗਿਆ ਹੈ ਅਤੇ ਹੁਣ 1000 ਦਫਤਰੀ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਗੱਲ ਆਈ ਹੈ ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਰੈਗੂਲਰ ਕਰਨ ਤੋਂ ਬਾਅਦ ਵੀ ਤਕਰੀਬਨ ਢਾਈ ਸਾਲ ਦੌਰਾਨ ਸਰਕਾਰ ਦੇ ਹਰ ਦੀਵਾਰ ਤੇ ਜਾ ਕੇ ਅਪੀਲ ਕਰ ਚੁੱਕੇ ਹਾਂ ਪਰ ਕੋਈ ਅਜੇ ਤੱਕ ਸੁਣਵਾਈ ਨਹੀਂ ਹੋਈ। ਉਨ੍ਹਾਂ ਦੇ ਬਾਕੀ ਰਹਿੰਦੇ ਸਾਥੀ ਅਜੇ ਵੀ ਕੱਚੇ ਹੀ ਨੌਕਰੀ ਕਰ ਰਹੇ ਹਨ। ਉਲਟਾ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਕਟੌਤੀ ਕਰ ਰਹੀ ਹੈ ਜੇਕਰ ਪੰਜਾਬ ਸਰਕਾਰ ਨੇ ਇਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਸੀਂ ਹੋਰ ਸੰਘਰਸ਼ ਤੇਜ਼ ਕਰਾਂਗੇ ਅਤੇ ਪੱਕਾ ਮੋਰਚਾ ਲਾਉਣ ਲਈ ਮਜਬੂਰ ਹੋ ਜਾਵਾਂਗੇ।
ਅੱਜ ਅਸੀਂ ਸੰਕੇਤਕ ਤੌਰ ਤੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਖਾਲੀ ਪਏ ਭਾਂਡੇ ਦਿਖਾਏ ਹਨ ਅਤੇ ਉਨ੍ਹਾਂ ਵਿੱਚ ਭਰੇ ਹੋਏ ਲਾਰੇ ਵੀ ਮਨਪ੍ਰੀਤ ਸਿੰਘ ਬਾਦਲ ਦੇ ਦਫਤਰ ਦੇ ਬਾਹਰ ਹੀ ਛੱਡ ਕੇ ਚਲੇ ਗਏ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda