
ਸ੍ਰੀ ਮੁਕਤਸਰ ਸਾਹਿਬ ਵਿਖੇ ਡੇਂਗੂ ਦਾ ਪ੍ਰਕੋਪ, 328 ਮਰੀਜ਼ਾਂ ਦੀ ਪੁਸ਼ਟੀ
ASHPHAQ DHUDDY
ਪੂਰੇ ਪੰਜਾਬ ਦੇ ਅੰਦਰ ਡੇਂਗੂ ਦਾ ਪ੍ਰਕੋਪ ਦਾ ਲਗਾਤਾਰ ਜਾਰੀ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ 328 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਦਫਤਰ ਦੇ ਬਿਲਕੁਲ ਨਜ਼ਦੀਕ ਪੈਂਦੇ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਜਮ੍ਹਾਂ ਹੋਏ ਪਾਣੀ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ ਸੀ। ਜਿਸ ਉਤੇ ਸਿਹਤ ਮਹਿਕਮੇ ਵੱਲੋਂ ਦਵਾਈ ਦਾ ਛਿੜਕਾਅ ਕੀਤਾ ਗਿਆ ਸੀ ।
ਜਦੋਂ ਇਸ ਸਬੰਧੀ ਜਦੋ ਮਹਿਕਮੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਤਾਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ । ਸਿਹਤ ਮਹਿਕਮੇ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਮਰੀਜਾਂ ਲਈ ਡੇਂਗੂ ਵਾਰਡ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਸਿਹਤ ਮਹਿਕਮੇ ਦੀਆਂ ਟੀਮਾਂ ਵੱਲੋਂ ਜਮ੍ਹਾਂ ਹੋਏ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।
ਇਸ ਸਬੰਧੀ ਜਦੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਬਣੀ ਡੇਂਗੂ ਵਾਰਡ ਦਾ ਦੌਰਾ ਕੀਤਾ ਗਿਆ ਤਾਂ ਤਾਲਾ ਲੱਗਿਆ ਨਜ਼ਰ ਆਇਆ। ਡੇਂਗੂ ਵਾਰਡ ਦੀ ਇਸ ਲੱਗੇ ਤਾਲੇ ਨੇ ਸਿਹਤ ਮਹਿਕਮੇ ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ। ਜ਼ਿਕਰਯੋਗ ਹੈ ਕਿ ਪੂਰੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਕੋਈ ਵੀ ਐਮਡੀ ਮੈਡੀਸਨ ਡਾਕਟਰ ਨਹੀਂ ਹੈ ਪਰ ਫਿਰ ਵੀ ਵਿਭਾਗ ਵੱਲੋਂ ਅਵੇਅਰਨੈੱਸ ਕੈਂਪ ਤੇ ਅਖ਼ਬਾਰਾਂ ਵਿੱਚ ਇਸ਼ਤਿਹਾਰ ਪਾ ਕੇ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਕੇ ਕੋਸ਼ਿਸ਼ ਕੀਤੀ ਜਾ ਰਹੀ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।