• Home
  • »
  • News
  • »
  • punjab
  • »
  • DEPUTY CM SUKHJINDER SINGH RANDHAWA DEMANDED THE INCIDENT AT SINGHU BORDER SHOULD BE INVESTIGATED BY THE PRESENT JUDGE AK

ਸਿੰਘੂ ਸਰਹੱਦ ‘ਚ ਵਾਪਰੀ ਘਟਨਾ ਦੀ ਜਾਂਚ ਮੌਜੂਦਾ ਜੱਜ ਤੋਂ ਕਰਵਾਈ ਜਾਵੇ: ਸੁਖਜਿੰਦਰ ਸਿੰਘ ਰੰਧਾਵਾ

ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਵਾਲੇ ਅਤੇ ਕਿਸਾਨ ਮੋਰਚੇ ਨੂੰ ਬਦਨਾਮ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਦੀ ਪਛਾਣ ਜ਼ਰੂਰੀ ਹੈ

(file photo)

(file photo)

  • Share this:
    ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਤੇ ਦਿਨ ਸਿੰਘੂ ਸਰਹੱਦ 'ਤੇ ਵਾਪਰੀ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

    ਰੰਧਾਵਾ ਨੇ ਕਿਹਾ ਕਿ ਇਹ ਮਾਮਲਾ ਜਿੱਥੇ ਬਹੁਤ ਹੀ ਸੰਵੇਦਨਸ਼ੀਲ ਹੈ, ਜਿੱਥੇ ਇਹ ਲੋਕਾਂ ਦੀ ਧਾਰਮਿਕ ਆਸਥਾ ਨਾਲ ਜੁੜਿਆ ਹੋਇਆ ਹੈ, ਉਥੇ ਹੀ ਇਹ ਉਨ੍ਹਾਂ ਕਿਸਾਨਾਂ ਦੇ ਵਿਚਾਰਾਂ ਨਾਲ ਵੀ ਜੁੜਿਆ ਹੋਇਆ ਹੈ ਜੋ ਕੇਂਦਰ ਵੱਲੋਂ ਬਣਾਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਲਗਭਗ ਇੱਕ ਸਾਲ ਤੋਂ ਸ਼ਾਂਤੀਪੂਰਵਕ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ ਅਤੇ ਕਿਸਾਨ ਮੋਰਚੇ ਨੂੰ ਬਦਨਾਮ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਦੀ ਪਛਾਣ ਕਰਨਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਪਹਿਲਾਂ ਹੀ ਕੀਤੀਆਂ ਜਾ ਰਹੀਆਂ ਹਨ।
    Published by:Ashish Sharma
    First published: