Home /News /punjab /

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਖੁਦ ਟ੍ਰੈਕਟਰ ਚਲਾ ਕੇ ਲਿਆ ਝੋਨੇ ਦੀ ਸਿੱਧੀ ਬਿਜਾਈ ਦਾ ਟ੍ਰਾਇਲ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਖੁਦ ਟ੍ਰੈਕਟਰ ਚਲਾ ਕੇ ਲਿਆ ਝੋਨੇ ਦੀ ਸਿੱਧੀ ਬਿਜਾਈ ਦਾ ਟ੍ਰਾਇਲ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਖੁਦ ਟ੍ਰੈਕਟਰ ਚਲਾ ਕੇ ਲਿਆ ਝੋਨੇ ਦੀ ਸਿੱਧੀ ਬਿਜਾਈ ਦਾ ਟ੍ਰਾਇਲ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਖੁਦ ਟ੍ਰੈਕਟਰ ਚਲਾ ਕੇ ਲਿਆ ਝੋਨੇ ਦੀ ਸਿੱਧੀ ਬਿਜਾਈ ਦਾ ਟ੍ਰਾਇਲ

- ਝੋਨੇ ਦੀ ਸਿੱਧੀ ਬਿਜਾਈ ਨਾਲ ਲੇਬਰ ਦੀ ਸਮੱਸਿਆ ਦਾ ਹੱਲ ਅਤੇ ਪਾਣੀ ਦੀ ਬੱਚਤ ਯਕੀਨੀ। - 1 ਜੂਨ ਤੋਂ 15 ਜੂਨ ਤੱਕ ਹੈ ਝੋਨੇ ਦੀ ਸਿੱਧੀ ਬਿਜਾਈ ਦਾ ਢੁੱਕਵਾਂ ਸਮਾਂ

 • Share this:
  Naresh Sethi

  ਫਰੀਦਕੋਟ: ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਕੁਦਰਤ ਦੇ ਵੱਡਮੁੱਲੇ ਸਰੋਤ ਪਾਣੀ ਦੀ ਬੱਚਤ ਹੋਵੇਗੀ, ਉੱਥੇ ਹੀ ਕਿਸਾਨਾਂ ਨੂੰ ਪਨੀਰੀ ਰਾਹੀਂ ਝੋਨੇ ਲਵਾਈ ਮੌਕੇ ਆਉਣ ਵਾਲੀ ਲੇਬਰ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਇਨ੍ਹਾਂ ਗੱਲਾਂ ਤੋਂ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਜਿਲ੍ਹੇ ਦੇ ਪਿੰਡ ਚਾਹਲ ਵਿਖੇ ਕਿਸਾਨਾਂ- ਗੁਰਵਿੰਦਰ ਸਿੰਘ ਅਤੇ ਹਰਮੀਤ ਸਿੰਘ ਦੇ ਖੇਤਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ੳਤਸ਼ਾਹਿਤ ਕਰਨ ਤੋਂ ਪਹਿਲਾਂ ਖੁਦ ਟ੍ਰੈਕਟਰ ਚਲਾ ਕੇ ਸਿੱਧੀ ਬਿਜਾਈ ਦਾ ਟ੍ਰਾਇਲ ਲਿਆ।

  ਉਨ੍ਹਾਂ ਕਿਹਾ ਕਿਹਾ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਆਪਣੇ ਕੁਦਰਤੀ ਸੋਮਿਆਂ ਦੀ ਸੰਭਾਲ ਵੱਲ ਇਹ ਵੱਡਾ ਕਦਮ ਸਾਬਤ ਹੋਵੇਗਾ। ਇਸ ਵਕਤ ਆਤਮਾ ਦੇ ਪ੍ਰੋਜੇਕਟ ਅਫਸਰ ਅਮਨ ਕੇਸ਼ਵ ਨੇ ਦੱਸਿਆ ਕਿ ਇਸ ਤਕਨੀਕ ਨਾਲ ਜਿਥੇ ਇੱਕ ਪਾਸੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਹੀ ਕੋਵਿਡ ਦੇ ਔਖੇ ਸਮੇਂ ਵਿੱਚ ਕਿਸਾਨਾਂ ਉਤੇ ਆਰਥਿਕ ਬੋਝ ਵੀ ਘੱਟ ਪਵੇਗਾ ਕਿਉਂਕਿ ਲਵਾਈ ਮੌਕੇ ਲੇਬਰ ’ਤੇ ਆਉਣ ਵਾਲਾ ਸਿੱਧਾ ਖਰਚਾ ਤਾਂ ਬਚੇਗਾ, ਨਾਲ ਹੀ ਖੇਤਾਂ ਨੂੰ ਪਾਣੀ ਨਾਲ ਭਰ ਕੇ ਵਾਹੁਣ ਦਾ ਖਰਚਾ ਵੀ ਬਚੇਗਾ।

  ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਵਰਤੋਂ ਪ੍ਰਤੀ ਸੁਹਿਰਦ ਹੋ ਕੇ ਸੋਚਣ ਦੀ ਲੋੜ ਹੈ ਕਿਉਂਕਿ ਇਨ੍ਹਾਂ ਦੀ ਅੰਨੇਵਾਹ ਦੁਰਵਰਤੋਂ ਨੇ ਕੁਦਰਤੀ ਸਰੋਤਾਂ ਦਾ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਰੇ ਕਿਸਾਨਾਂ ਵੱਲੋਂ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾਵੇ ਤਾਂ ਧਰਤੀ ਹੇਠਲੇ ਪਾਣੀ ਦੇ ਉੱਪਰ ਆਉਣ ਦੀ ਵੀ ਸੰਭਾਵਨਾ ਹੈ ਕਿਉਂਕਿ ਇਸ ਵਿਧੀ ਨਾਲ ਬੀਜੇ ਝੋਨੇ ਵਿੱਚ ਪਾਣੀ ਰਵਾਇਤੀ ਤਰੀਕੇ ਨਾਲੋਂ ਜ਼ਿਆਦਾ ਸਿੰਜਦਾ ਹੈ ਤੇ ਪਾਣੀ ਦੀ ਲੋੜ ਵੀ ਘੱਟ ਹੁੰਦੀ ਹੈ।

  ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ ਕਿਸਾਨਾਂ ਵੱਲੋ ਕਰੀਬ 12500 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਪਰਮਲ ਕਿਸਮਾਂ ਦੀ ਸਿੱਧੀ ਬਿਜਾਈ ਦਾ ਢੁੱਕਵਾਂ ਸਮਾਂ 01 ਜੂਨ ਤੋਂ 15 ਜੂਨ ਤੱਕ ਹੈ ਅਤੇ ਬਾਸਮਤੀ ਕਿਸਮਾਂ ਦੀ ਬਿਜਾਈ ਦਾ ਢੁੱਕਵਾਂ ਸਮਾਂ 16 ਜੂਨ ਤੋਂ 30 ਜੂਨ ਤੱਕ ਹੈ। ਝੋਨੇ ਦੀ ਸਿੱਧੀ ਬਿਜਾਈ ਕੇਵਲ ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਵਿਚ ਹੀ ਕੀਤੀ ਜਾਵੇ ਅਤੇ ਹਲਕੀਆਂ ਜ਼ਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਨਾ ਕੀਤੀ ਜਾਵੇ ਅਤੇ ਇਸ ਲਈ ਸੁਸਾਇਟੀ ਵਿਚ ਮਸ਼ੀਨਾਂ ਬਹੁਤ ਹੀ ਘਟ ਕਿਰਾਏ ਉਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਕਿਸਾਨ ਅਗਰ ਖੁਦ ਖਰੀਦ ਕਰਦੇ ਹਨ ਤਾਂ ਉਨ੍ਹਾਂ ਲਈ ਸਬਸਿਡੀ ਦਿੱਤੀ ਜਾਂਦੀ ਹੈ।
  Published by:Gurwinder Singh
  First published:

  Tags: Paddy, Punjab farmers

  ਅਗਲੀ ਖਬਰ