Home /News /punjab /

ਬਰਗਾੜੀ ਬੇਅਦਬੀ ਮਾਮਲੇ 'ਤੇ SIT ਦੀ ਰਿਪੋਰਟ 'ਚ ਰਾਮ ਰਹੀਮ ਨੂੰ ਸਾਜ਼ਿਸ਼ਕਰਤਾ ਦੱਸਿਆ

ਬਰਗਾੜੀ ਬੇਅਦਬੀ ਮਾਮਲੇ 'ਤੇ SIT ਦੀ ਰਿਪੋਰਟ 'ਚ ਰਾਮ ਰਹੀਮ ਨੂੰ ਸਾਜ਼ਿਸ਼ਕਰਤਾ ਦੱਸਿਆ

ਬਰਗਾੜੀ ਬੇਅਦਬੀ ਮਾਮਲੇ 'ਤੇ SIT ਦੀ ਰਿਪੋਰਟ 'ਚ ਰਾਮ ਰਹੀਮ ਨੂੰ ਸਾਜ਼ਿਸ਼ਕਰਤਾ ਦੱਸਿਆ (ਫਾਇਲ ਫੋਟੋ)

ਬਰਗਾੜੀ ਬੇਅਦਬੀ ਮਾਮਲੇ 'ਤੇ SIT ਦੀ ਰਿਪੋਰਟ 'ਚ ਰਾਮ ਰਹੀਮ ਨੂੰ ਸਾਜ਼ਿਸ਼ਕਰਤਾ ਦੱਸਿਆ (ਫਾਇਲ ਫੋਟੋ)

  • Share this:
    ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਸਾਲ 2015 ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਇਨ੍ਹਾਂ ਘਟਨਾਵਾਂ ਲਈ ਡੇਰਾ ਸਿਰਸਾ ਮੁਖੀ ਤੇ ਕਈ ਹੋਰ ਡੇਰਾ ਪ੍ਰੇਮੀਆਂ ਨੂੰ ਕਥਿਤ ਸਾਜ਼ਿਸ਼ਕਾਰ ਕਰਾਰ ਦਿੱਤਾ ਹੈ।

    ਬਰਗਾੜੀ ਬੇਅਦਬੀ ਮਾਮਲੇ 'ਤੇ SIT ਦੀ 467 ਪੰਨਿਆਂ ਦੀ ਅੰਤਿਮ ਰਿਪੋਰਟ ਨੇ ਘਟਨਾਵਾਂ ਲਈ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੇ ਨਾਲ ਹੀ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਕਥਿਤ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ।

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਇੱਥੇ ਸਿੱਖ ਆਗੂਆਂ ਨੂੰ ਬੇਅਦਬੀ ਮਾਮਲਿਆਂ ਬਾਰੇ ਪੰਜਾਬ ਪੁਲਿਸ ਦੀ ਅੰਤਿਮ ਰਿਪੋਰਟ ਸੌਂਪ ਦਿੱਤੀ। ਐਸਆਈਟੀ ਦੇ ਮੁਖੀ ਇੰਸਪੈਕਟਰ ਜਨਰਲ ਐਸਪੀਐਸ ਪਰਮਾਰ ਨੇ ਕਿਹਾ ਕਿ ਰਿਪੋਰਟ ਨੂੰ ਪਹਿਲੀ ਵਾਰ ਜਨਤਕ ਕੀਤਾ ਜਾ ਰਿਹਾ ਹੈ, ਕਿਉਂਕਿ ਇਸ ਦਾ ਧਿਆਨ ਨਾਲ ਵਿਸ਼ਲੇਸ਼ਣ ਕੀਤਾ ਗਿਆ ਸੀ ਅਤੇ ਪੰਜਾਬ ਦੇ ਡੀਜੀਪੀ ਦੁਆਰਾ ਪ੍ਰਵਾਨਗੀ ਦਿੱਤੀ ਗਈ ਸੀ।

    ਇਸ ਰਿਪੋਰਟ ਵਿੱਚ ਬੇਅਦਬੀ ਦੇ ਪੁਰਾਣੇ ਮਾਮਲਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਜਾਂਚ ਲਈ ਬਣਾਈਆਂ ਗਈਆਂ ਸਾਰੀਆਂ ਕਮੇਟੀਆਂ ਦਾ ਵੀ ਇਸ ਰਿਪੋਰਟ ਵਿੱਚ ਜ਼ਿਕਰ ਹੈ।

    ਇਹ ਮਾਮਲਾ ਕਰੀਬ ਸਾਢੇ 5 ਸਾਲ ਪੁਰਾਣਾ ਹੈ। 1 ਜੂਨ 2015 ਦੀ ਦੁਪਹਿਰ ਨੂੰ ਬਰਗਾੜੀ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਹੋ ਗਿਆ ਸੀ। 25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਨੇੜੇ ਦੋ ਹੱਥ ਲਿਖਤ ਪੋਸਟਰ ਵੀ ਮਿਲੇ ਸਨ।

    ਇਹ ਪੰਜਾਬੀ ਭਾਸ਼ਾ ਵਿੱਚ ਲਿਖੇ ਗਏ ਸਨ। ਦੋਸ਼ ਹੈ ਕਿ ਪੋਸਟਰ ਵਿੱਚ ਅਪਸ਼ਬਦ ਬੋਲੇ ​​ਗਏ ਸਨ ਅਤੇ ਸਿੱਖ ਜਥੇਬੰਦੀਆਂ ਨੂੰ ਇਹ ਲਿਖ ਕੇ ਖੁੱਲ੍ਹੀ ਚੁਣੌਤੀ ਦਿੱਤੀ ਗਈ ਸੀ ਕਿ ਇਨ੍ਹਾਂ ਸਰੂਪਾਂ ਦੀ ਚੋਰੀ ਵਿੱਚ ਡੇਰੇ ਦਾ ਹੱਥ ਹੈ।

    ਜਾਂਚ ਟੀਮ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਣੇ ਕਈ ਡੇਰਾ ਪ੍ਰੇਮੀਆਂ ਨੂੰ ਬੇਅਦਬੀ ਦੀਆਂ ਘਟਨਾਵਾਂ ਦਾ ਸਾਜ਼ਿਸ਼ਕਰਤਾ ਦੱਸਿਆ ਹੈ। ਇਨ੍ਹਾਂ ਵਿੱਚੋਂ ਤਿੰਨ ਡੇਰਾ ਪ੍ਰੇਮੀ ਫ਼ਰਾਰ ਹਨ। 467 ਪੇਜਾਂ ਦੀ ਇਹ ਰਿਪੋਰਟ ਸ਼ਨੀਵਾਰ ਨੂੰ ਉਸ ਸਮੇਂ ਜਨਤਕ ਕੀਤੀ ਗਈ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਰਿਪੋਰਟ ਸਿੱਖ ਆਗੂਆਂ ਨੂੰ ਸੌਂਪੀ। ਇਨ੍ਹਾਂ ਸਿੱਖ ਆਗੂਆਂ ਦੇ ਵਫਦ ਵਿੱਚ ਮੇਜਰ ਸਿੰਘ ਪੰਡੋਰੀ, ਚਮਕੌਰ ਸਿੰਘ, ਰੇਸ਼ਮ ਸਿੰਘ ਖੁਰਖਰਾਨਾ ਤੇ ਬਲਦੇਵ ਸਿੰਘ ਜੋਗੇਵਾਲ ਆਦਿ ਸ਼ਾਮਲ ਸਨ। ਇਹ ਜਾਂਚ ਟੀਮ ਬੀਤੇ ਸਾਲ 4 ਅਪਰੈਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ’ਤੇ ਗਠਿਤ ਕੀਤੀ ਗਈ ਸੀ।
    Published by:Gurwinder Singh
    First published:

    Tags: Dera sir, Gurmeet Ram Rahim Singh, Sacrilege

    ਅਗਲੀ ਖਬਰ