Home /News /punjab /

Ram Rahim Parole: ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮਿਲੀ ਪੈਰੋਲ, ਮਹੀਨਾ ਰਹੇਗਾ ਜੇਲ੍ਹੋਂ ਬਾਹਰ

Ram Rahim Parole: ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮਿਲੀ ਪੈਰੋਲ, ਮਹੀਨਾ ਰਹੇਗਾ ਜੇਲ੍ਹੋਂ ਬਾਹਰ

ਡੇਰਾ ਸਿਰਸਾ ਮੁਖੀ ਰਾਮ ਰਹੀਮ (ਫਾਇਲ ਫੋਟੋ)

ਡੇਰਾ ਸਿਰਸਾ ਮੁਖੀ ਰਾਮ ਰਹੀਮ (ਫਾਇਲ ਫੋਟੋ)

Ram Rahim Gets Parole: ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਪਹਿਲੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆਉਣਗੇ। ਡੇਰਾ ਮੁਖੀ ਨੂੰ 1 ਮਹੀਨੇ ਦੀ ਪੈਰੋਲ ਮਿਲੀ ਹੈ।

  • Share this:

    ਚੰਡੀਗੜ੍ਹ: Ram Rahim Gets Parole: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਨੇ ਪੈਰੋਲ ਦਿੱਤੀ ਹੈ। ਰਾਮ ਰਹੀਮ ਨੂੰ ਸ਼ੁੱਕਰਵਾਰ ਸਵੇਰੇ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ ਅਤੇ ਭਾਰੀ ਸੁਰੱਖਿਆ ਵਿਚਕਾਰ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੈਰੋਲ ਦੀ ਮਿਆਦ ਦੌਰਾਨ ਉਹ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹੇਗਾ। ਇਹ ਆਸ਼ਰਮ ਬਾਗਪਤ ਦੇ ਬਰਨਾਵਾ ਪਿੰਡ ਵਿੱਚ ਸਥਿਤ ਹੈ ਅਤੇ ਰਾਮ ਰਹੀਮ ਦਾ ਡੇਰਾ ਹੋਵੇਗਾ। ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਇੱਕ ਮਹੀਨੇ ਦੀ ਪੈਰੋਲ ਦਿੱਤੀ ਹੈ।

    ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਫਰਵਰੀ ਵਿੱਚ ਰਾਮ ਰਹੀਮ ਨੂੰ ਮਹੀਨੇ ਦੀ ਪੈਰੋਲ ਦਿੱਤੀ ਸੀ। ਇਸ ਦੌਰਾਨ ਸਰਕਾਰ ਨੇ ਰਾਮ ਰਹੀਮ ਨੂੰ Z+ ਸੁਰੱਖਿਆ ਪ੍ਰਦਾਨ ਕੀਤੀ ਸੀ, ਇਹ ਕਹਿੰਦੇ ਹੋਏ ਕਿ ਉਸ ਦੀ ਜਾਨ ਨੂੰ ਖਤਰਾ ਹੈ। ਫਰਲੋ ਦੌਰਾਨ ਰਾਮ ਰਹੀਮ ਜ਼ਿਆਦਾਤਰ ਸਮਾਂ ਆਪਣੇ ਗੁਰੂਗ੍ਰਾਮ ਆਸ਼ਰਮ 'ਚ ਹੀ ਰਿਹਾ।

    ਰਾਮ ਰਹੀਮ ਨੂੰ 25 ਅਗਸਤ 2017 ਨੂੰ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਸੀ। ਪੰਚਕੂਲਾ 'ਚ ਹਿੰਸਾ ਤੋਂ ਬਾਅਦ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਵੀ ਸਜ਼ਾ ਸੁਣਾਈ ਗਈ ਸੀ।

    ਰਾਮ ਰਹੀਮ ਕਈ ਵਾਰ ਜੇਲ੍ਹ ਤੋਂ ਬਾਹਰ ਆਇਆ

    ਦੱਸ ਦੇਈਏ ਕਿ ਰਾਮ ਰਹੀਮ ਹੁਣ ਤੱਕ ਕਈ ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਪਿਛਲੇ ਸਾਲ 12 ਮਈ 2021 ਨੂੰ ਡੇਰਾ ਮੁਖੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਸ ਦੌਰਾਨ ਰਾਮ ਰਹੀਮ ਨੂੰ 48 ਘੰਟਿਆਂ ਦੀ ਪੈਰੋਲ ਮਿਲੀ ਸੀ। ਉਹ ਗੁਰੂਗ੍ਰਾਮ ਵਿੱਚ ਆਪਣੀ ਬੀਮਾਰ ਮਾਂ ਨੂੰ ਮਿਲਣ ਗਿਆ ਸੀ। ਇਸ ਤੋਂ ਬਾਅਦ 3 ਜੂਨ 2021 ਨੂੰ ਦੁਬਾਰਾ ਜਾਂਚ ਲਈ ਪੀਜੀਆਈਐਮਐਸ ਲਿਆਂਦਾ ਗਿਆ। 6 ਜੂਨ ਨੂੰ ਵੀ ਉਸ ਨੂੰ ਇਲਾਜ ਲਈ ਗੁਰੂਗ੍ਰਾਮ ਦੇ ਮੇਦਾਂਤਾ ਮੈਡੀਸਿਟੀ ਵਿਚ ਭਰਤੀ ਕਰਵਾਇਆ ਗਿਆ ਸੀ।

    Published by:Krishan Sharma
    First published:

    Tags: Dera Sacha Sauda, Gurmeet Ram Rahim Singh