
ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਡਾ. ਰਾਜ ਕੁਮਾਰ ਵੇਰਕਾ ਨੂੰ ਡਾਕਟਰੇਟ ਡਿਗਰੀ (ਆਨਰੇਰੀ) ਦੇਣ ਦਾ ਫੈਸਲਾ (file photo)
ਚੰਡੀਗੜ- ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ, ਸਮਾਜਿਕ ਨਿਆਂ ਅਤੇ ਅਧਿਕਾਰਤਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੂੰ ਡਾਕਟਰੇਟ ਡਿਗਰੀ (ਆਨਰੇਰੀ) ਦੇਣ ਦਾ ਫੈਸਲਾ ਕੀਤਾ ਹੈ।
ਇਹ ਜਾਣਕਾਰੀ ਦਿੰੰਦੇ ਹੋਏ ਦੇਸ਼ ਭਗਤ ਯੂਨੀਵਰਸਿਟੀ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੀ.ਐਚ.ਡੀ. ਦੀ ਇਹ ਆਨਰੇਰੀ ਡਿਗਰੀ ਡਾ. ਵੇਰਕਾ ਨੂੰ 11 ਦਸੰਬਰ 2021 ਨੂੰ ਇੱਕ ਵਿਸ਼ੇਸ਼ ਕਾਨਵੋਕੇਸ਼ਨ ਦੌਰਾਨ ਦਿੱਤੀ ਜਾਵੇਗੀ। ਉਨਾਂ ਨੂੰ ਇਹ ਸਨਮਾਨ ਸਮਾਜ ਭਲਾਈ ਕਾਰਜਾਂ ਵਾਸਤੇ ਦਿੱਤਾ ਜਾ ਰਿਹਾ ਹੈ।
ਗੌਰਤਲਬ ਹੈ ਕਿ ਡਾ. ਵੇਰਕਾ ਨੇ ਆਪਣੇ ਸਮੁੱਚੇ ਜੀਵਨ ਦੌਰਾਨ ਗਰੀਬਾਂ, ਘੱਟ-ਗਿਣਤੀਆਂ ਅਤੇ ਦੱਬੇ-ਕੁਲਚੇ ਲੋਕਾਂ ਲਈ ਅਥਾਹ ਸਮਰਪਨ, ਸੰਜੀਦਗੀ ਅਤੇ ਦਿਆਨਤਦਾਰੀ ਦੇ ਨਾਲ ਕੰਮ ਕੀਤਾ। ਨੈਸ਼ਨਲ ਅਨਸੂਚਿਤ ਜਾਤੀ ਕਮਿਸ਼ਨ ਕਮਿਸ਼ਨ ਦੇ ਵਾਈਸ ਚੇਅਰਮੈਨ ਵਜੋਂ ਉਨਾਂ ਨੇ ਲੋਕਾਂ ਨੂੰ ਉਨਾਂ ਦੇ ਅਧਿਕਾਰ ਦਿਵਾਉਣ ਅਤੇ ਉਨਾਂ ਦੀ ਰਾਖੀ ਰੱਖਣ ਲਈ ਮਹੱਤਵਪੂਰਨ ਭੂਮਿਕਾ ਨਿਭਾਈ। ਡਾ. ਵੇਰਕਾ ਨੇ ਸਮਾਜ ਦੇ ਹਾਸ਼ੀਏ ’ਤੇ ਗਏ ਹੋਏ ਲੋਕਾਂ ਦੀ ਭਲਾਈ ਲਈ ਆਪਣਾ ਜਵੀਨ ਲਾਉਣ ਦਾ ਨਿਸ਼ਾਨਾ ਮਿੱਥਿਆ ਹੋਇਆ ਹੈ ਜਿਸ ਵਾਸਤੇ ਉਹ ਲਗਾਤਾਰ ਸਰਗਰਮ ਹਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।