
Davinder Pal Singh Bhullar will remain in jail
ਦਵਿੰਦਰਪਾਲ ਭੁੱਲਰ ਦੀ ਸਜ਼ਾ ਮੁਆਫ਼ੀ 'ਤੇ ਰੋਕ ਲੱਗੀ ਹੈ। ਸੁਪਰੀਮ ਕੋਰਟ ਨੇ ਕੇਂਦਰ ਦੇ ਫੈਸਲੇ 'ਤੇ ਰੋਕ ਲਗਾਈ ਹੈ। ਇਸ ਸਬੰਧੀ ਸੁਪਰੀਮ ਕੋਰਟ ਨੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਕੇਂਦਰ ਨੇ 550ਵੇਂ ਗੁਰਪੁਰਬ ਮੌਕੇ ਰਿਹਾਅ ਕਰਨ ਦਾ ਫੈਸਲਾ ਲਿਆ ਸੀ। ਇਸ ਫੈਸਲੇ ਖਿਲਾਫ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਅਦਾਲਤ ਵੱਲ ਰੁਖ਼ ਕੀਤਾ ਸੀ। ਬਿੱਟਾ ਨੇ ਕੇਂਦਰ ਦੇ ਫੈਸਲੇ ਨੂੰ ਗੈਰ-ਸੰਵਿਧਾਨਿਕ ਦੱਸਦਿਆਂ ਚੁਣੌਤੀ ਦਿੱਤੀ ਹੈ।
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 11 ਸਤੰਬਰ 1993 ਨੂੰ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਬਿੱਟਾ ਉਪਰ ਬੰਬ ਧਮਾਕਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਹਮਲੇ ’ਚ 9 ਵਿਅਕਤੀ ਮਾਰੇ ਗਏ ਸਨ ਅਤੇ ਕਈ ਜ਼ਖ਼ਮੀ ਹੋਏ ਸਨ। ਉਸ ਨੂੰ ਜਰਮਨੀ ਤੋਂ ਭਾਰਤ ਵਾਪਸ ਲਿਆਂਦਾ ਗਿਆ ਸੀ ਅਤੇ ਅਦਾਲਤ ਵੱਲੋਂ 2001 ਵਿੱਚ ਉਸ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।
ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਾਉਣ ਲਈ ਕਈ ਸਿੱਖ ਸੰਗਠਨਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਸੀ। ਉਸ ਦੀ ਖ਼ਰਾਬ ਹੁੰਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਸੁਪਰੀਮ ਕੋਰਟ ਨੇ 31 ਮਾਰਚ 2014 ਨੂੰ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਮਗਰੋਂ ਉਸ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ, ਜਿਥੇ ਉਸ ਨੂੰ ਇਲਾਜ ਵਾਸਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮਨੋਰੋਗ ਵਾਰਡ ਵਿੱਚ ਭੇਜ ਦਿੱਤਾ ਗਿਆ ਸੀ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।