ਦਵਿੰਦਰ ਬੰਬੀਹਾ ਗਰੁੱਪ ਨੇ ਇਕ ਕਥਿਤ ਪੋਸਟ ਪਾ ਕੇ ਜਿੰਮੇਵਾਰੀ ਲੈਂਦੇ ਹੋਏ ਕਿਹਾ ਕਿ ਜਰਨੈਲ ਸਿੰਘ ਦਾ ਕਤਲ ਸਾਡੇ ਬੰਦਿਆਂ ਨੇ ਕੀਤਾ ਹੈ। ਡੋਨੀ ਵੱਲੋਂ ਕਤਲ ਕੀਤੇ ਜਾਣ ਦਾ ਜਿਕਰ ਕੀਤਾ ਗਿਆ ਹੈ।
ਇਸ ਸਬੰਧੀ ਇਕ ਪੋਸਟ ਪਾਈ ਗਈ ਹੈ, ਹਾਲਾਂਕਿ ਨਿਊਜ਼ 18 ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ। ਇਹ ਜਾਂਚ ਦਾ ਵਿਸ਼ਾ ਹੈ ਤੇ ਪੁਲਿਸ ਜਾਂਚ ਕਰ ਰਹੀ ਹੈ।
ਦਵਿੰਦਰ ਬੰਬੀਹਾ ਗਰੁੱਪ ਨੇ ਕਿਹਾ ਕਿ ਇਹ ਸਾਡੇ ਵਿਰੋਧੀਆਂ ਨਾਲ ਸਬੰਧ ਰੱਖਦਾ ਸੀ। ਦੱਸ ਦਈਏ ਕਿ ਤਿੰਨ-ਚਾਰ ਹਥਿਆਰਬੰਦ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਪਿੰਡ ਸਠਿਆਲਾ ਦੇ ਇਸ ਨੌਜਵਾਨ ਖਿਡਾਰੀ ਦਾ ਕਤਲ ਕਰ ਦਿੱਤਾ ਤੇ ਇਸ ਦੌਰਾਨ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ।
ਪੁਲਿਸ ਸੂਤਰਾਂ ਮੁਤਾਬਕ ਇਹ ਕਤਲ ਗੈਂਗਵਾਰ ਦਾ ਨਤੀਜਾ ਹੋ ਸਕਦਾ ਹੈ। ਮ੍ਰਿਤਕ ਦੀ ਸ਼ਨਾਖ਼ਤ 38 ਸਾਲਾ ਜਰਨੈਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਸਠਿਆਲਾ ਵਜੋਂ ਹੋਈ ਸੀ। ਉਹ ਵੇਟ ਲਿਫਟਰ ਸੀ ਅਤੇ ਲੰਮਾ ਸਮਾ ਸਰਕਾਰੀ ਕਾਲਜ ਸਠਿਆਲਾ ਦਾ ਪ੍ਰਧਾਨ ਵੀ ਰਿਹਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime, Crime news, Devinder Babiha group