Home /punjab /

Lawrance Bishnoi ਦੇ ਇੰਟਰਵਿਊ ਨੂੰ ਲੈ ਕੇ DGP ਗੌਰਵ ਯਾਦਵ ਦਾ ਬਿਆਨ,ਗਲਤ ਵੀਡੀਓ ਦਿਖਾਉਣ ਵਾਲਿਆਂ ਖਿਲਾਫ ਹੋਵੇਗਾ ਐਕਸ਼ਨ

Lawrance Bishnoi ਦੇ ਇੰਟਰਵਿਊ ਨੂੰ ਲੈ ਕੇ DGP ਗੌਰਵ ਯਾਦਵ ਦਾ ਬਿਆਨ,ਗਲਤ ਵੀਡੀਓ ਦਿਖਾਉਣ ਵਾਲਿਆਂ ਖਿਲਾਫ ਹੋਵੇਗਾ ਐਕਸ਼ਨ

X
ਪੰਜਾਬ

ਪੰਜਾਬ ਵਿੱਚ ਨਹੀਂ ਹੋਇਆ ਲਾਰੈਂਸ ਬਿਸਨੋਈ ਦਾ ਇੰਟਰਵਿਊ : ਡੀਜੀਪੀ ਯਾਦਵ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਰਾਜਸਥਾਨ ਪੁਲਿਸ ਨੇ 8 ਮਾਰਚ ਨੂੰ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਵਿੱਚ ਬੰਦ ਕਰਵਾਇਆ ਸੀ। ਉਸ ਤੋਂ ਬਾਅਦ ਦੇ ਉਸ ਦੇ 14 ਮਾਰਚ ਤੱਕ ਦੇ ਹੁਲੀਏ ਨੂੰ ਦੇਖ ਕੇ ਲਗਦਾ ਹੈ ਕਿ ਇੰਟਰਵਿਊ ਪੁਰਾਣਾ ਹੈ। ਇਸ ਇੰਟਰਵਿਊ ਵਿੱਚ ਗੋਇੰਦਵਾਲ ਜੇਲ੍ਹ ਦੀ ਘਟਨਾ ਦਾ ਕੋਈ ਜ਼ਿਕਰ ਨਹੀਂ ਹੈ।ਡੀਜੀਪੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋ ਬਾਅਦ ਲੰਮੀ ਕਾਨੂੰਨੀ ਲੜਾਈ ਤੋਂ ਬਾਅਦ ਬਿਸ਼ਨੋਈ ਨੂੰ ਹਿਰਾਸਤ ਵਿੱਚ ਲਿਆ ਸੀ ਕਿਉਂਕਿ ਲਾਰੈਂਸ ਦੀ ਹਮੇਸ਼ਾ ਹੀ ਇਹ ਕੋਸ਼ਿਸ਼ ਰਹੀ ਹੈ ਕਿ ਅਪਰਾਧ ਪੰਜਾਬ ਵਿੱਚ ਹੋਵੇ ਪਰ ਉਹ ਕਦੇ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਨਾ ਆਵੇ

ਹੋਰ ਪੜ੍ਹੋ ...
  • Last Updated :
  • Share this:

ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕਰ ਕੇ ਸਪਸ਼ਟ ਕੀਤਾ ਹੈ ਕਿ ਇਹ ਇੰਟਰਵਿਊ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਨਹੀਂ ਹੋਈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਹਨ ।

ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ ਗੌਰਵ ਯਾਦਵ ਨੇ ਕਿਹਾ ਕਿ ਇੰਟਰਵਿਊ ਦੌਰਾਨ ਲਾਰੈਂਸ ਬਿਸ਼ਨੋਈ ਦੀ ਦਾੜੀ ਵਧੀ ਹੋਈ ਹੈ ਜਦਕਿ ਪੰਜਾਬ ਦੀ ਜੇਲ੍ਹ ਵਿੱਚ ਬੰਦ ਦੌਰਾਨ ਉਸ ਦੀ ਦਾੜੀ ਕੱਟੀ ਹੋਈ ਅਤੇ ਛੋਟੀ ਹੈ।ਬਿਸ਼ਨੋਈ ਨੇ ਸੁਪਰੀਮ ਕੋਰਟ ਵਿੱਚ ਮੁਕਾਬਲੇ ਦਾ ਡਰ ਦਰਸਾਉਂਦਿਆਂ ਪੰਜਾਬ ਪੁਲਿਸ ਨੂੰ ਪ੍ਰੋਕਡਸ਼ਨ ਵਾਰੰਟ ਦੇਣ ਦਾ ਵਿਰੋਧ ਕੀਤਾ ਸੀ। ਇਸ ਦੇ ਨਾਲ ਹੀ ਡੀਜੀਪੀ ਨੇ ਕਿਹਾ ਕਿ ਗਲਤ ਵੀਡੀਓ ਦਿਖਾਉਣ ਵਾਲਿਆਂ ਖਿਲਾਫ ਵੀ ਕਾਰਵਾਈ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਸ਼ਕਤੀਆਂ ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਵਿੱਚ ਹਨ ਪਰ ਅਜਿਹਾ ਹੋਣ ਨਹੀਂ ਦਿੱਤਾ ਜਾਵੇਗਾ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 ਇਸ ਤੋਂ ਇਲਾਵਾ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਰਾਜਸਥਾਨ ਪੁਲਿਸ ਨੇ 8 ਮਾਰਚ ਨੂੰ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਵਿੱਚ ਬੰਦ ਕਰਵਾਇਆ ਸੀ। ਉਸ ਤੋਂ ਬਾਅਦ ਦੇ ਉਸ ਦੇ 14 ਮਾਰਚ ਤੱਕ ਦੇ ਹੁਲੀਏ ਨੂੰ ਦੇਖ ਕੇ ਲਗਦਾ ਹੈ ਕਿ ਇੰਟਰਵਿਊ ਪੁਰਾਣਾ ਹੈ। ਇਸ ਇੰਟਰਵਿਊ ਵਿੱਚ ਗੋਇੰਦਵਾਲ ਜੇਲ੍ਹ ਦੀ ਘਟਨਾ ਦਾ ਕੋਈ ਜ਼ਿਕਰ ਨਹੀਂ ਹੈ।ਡੀਜੀਪੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋ ਬਾਅਦ ਲੰਮੀ ਕਾਨੂੰਨੀ ਲੜਾਈ ਤੋਂ ਬਾਅਦ ਬਿਸ਼ਨੋਈ ਨੂੰ ਹਿਰਾਸਤ ਵਿੱਚ ਲਿਆ ਸੀ ਕਿਉਂਕਿ ਲਾਰੈਂਸ ਦੀ ਹਮੇਸ਼ਾ ਹੀ ਇਹ ਕੋਸ਼ਿਸ਼ ਰਹੀ ਹੈ ਕਿ ਅਪਰਾਧ ਪੰਜਾਬ ਵਿੱਚ ਹੋਵੇ ਪਰ ਉਹ ਕਦੇ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਨਾ ਆਵੇ।

ਇੰਟਰਵਿਊ ਕਿੱਥੇ ਹੋਈ ਦੇ ਜਵਾਬ ਵਿੱਚ ਡੀਜੀਪੀ ਨੇ ਕਿਹਾ ਕਿ ਕਾਨੂੰਨੀ ਨੁਕਤੇ ਸਾਂਝੇ ਨਹੀਂ ਕੀਤੇ ਜਾ ਸਕਦੇ। ਪੰਜਾਬ ਪੁਲਿਸ ਹਰ ਸਮੱਸਿਆ ਨਾਲ ਲੜਨ ਲਈ ਮਜਬੂਤ ਹੈ।ਇਹ ਮਾਮਲਾ ਜੇਲ੍ਹ ਵਿਭਾਗ ਦਾ ਹੈ। ਪੰਜਾਬ ਤੇ ਪੰਜਾਬ ਪੁਲਿਸ ਨੂੰ ਜਾਣਬੁੱਝ ਕੇ ਸਾਜਿਸ਼ ਤਹਿਤ ਬਦਨਾਮ ਕੀਤਾ ਜਾ ਰਿਹਾ ਹੈ।

Published by:Shiv Kumar
First published:

Tags: DGP Gaurav Yadav, Interview, Lawrance Bishnoi