ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਐਤਵਾਰ ਨੂੰ ਰਾਜਸਥਾਨ ਦੇ ਜੈਪੁਰ ਵਿਖੇ ਪੁਲਿਸ ਟੀਮਾਂ ਨਾਲ ਹੋਏ ਮੁਕਾਬਲੇ ਤੋਂ ਬਾਅਦ ਪ੍ਰਦੀਪ ਸਿੰਘ ਦੀ ਟਾਰਗੈੱਟ ਕਿਲਿੰਗ ਵਿੱਚ ਸ਼ਾਮਲ ਛੇਵੇਂ ਸ਼ੂਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਕੈਨੇਡਾ ਵਿੱਚ ਰਹਿਣ ਵਾਲੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਰਚੀ ਗਈ ਸਾਜ਼ਿਸ਼ ਤਹਿਤ ਪ੍ਰਦੀਪ ਨੂੰ 10 ਨਵੰਬਰ 2022 ਨੂੰ ਕੋਟਕਪੂਰਾ ਵਿੱਚ ਉਸ ਦੀ ਦੁਕਾਨ ਦੇ ਬਾਹਰ 6 ਸ਼ੂਟਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।
Sixth shooter involved in the targeted killing of Pardeep Singh, arrested after a brief encounter with close coordination of Central Agencies and Rajasthan police teams in #Jaipur, #Rajasthan.
Red-corner notice issued to bring back #Canada-based terrorist Goldy Brar pic.twitter.com/Wt7dTJcbr3
— DGP Punjab Police (@DGPPunjabPolice) November 20, 2022
ਇਸ ਦੇ ਨਾਲ ਹੀ ਪੰਜਾਬ ਦੇ ਡੀ.ਜੀ.ਪੀ. ਨੇ ਜਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ 6ਵੇਂ ਸ਼ੂਟਰ ਦੀ ਪਛਾਣ ਰਮਜ਼ਾਨ ਖ਼ਾਨ ਉਰਫ਼ ਰਾਜ ਹੁੱਡਾ ਵਜੋਂ ਹੋਈ ਹੈ। ਇਸ ਟਾਰਗੈੱਟ ਕਿਲਿੰਗ ਦਾ ਮਾਸਟਰਮਾਈਂਡ ਗੋਲਡੀ ਬਰਾੜ ਹੈ, ਜਿਸ ਦਾ ਰੈੱਡ ਕਾਰਨਰ ਨੋਟਿਸ ਜਾਰੀ ਹੋ ਗਿਆ ਹੈ ਅਤੇ ਉਸ ਨੂੰ ਬਹੁਤ ਜਲਦ ਪੰਜਾਬ ਲਿਆਂਦਾ ਜਾਵੇਗਾ। ਇਸ ਆਪ੍ਰੇਸ਼ਨ ਨੂੰ ਕੇਂਦਰੀ ਏਜੰਸੀਆਂ ਅਤੇ ਰਾਜਸਥਾਨ ਦੀ ਪੁਲਿਸ ਦੀਆਂ ਟੀਮਾਂ ਦੇ ਤਾਲਮੇਲ ਨਾਲ ਸਫ਼ਲ ਬਣਾਇਆ ਗਿਆ। ਇਸ ਤੋਂ ਇਲਾਵਾਾ ਡੀ.ਜੀ.ਪੀ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਨੂੰ ਅਪਰਾਧ, ਨਸ਼ਾ ਅਤੇ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਨੂੰ ਲੈ ਕੇ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮਸ਼ਹੂਰ ਮਰਹੂਮ ਗਾਇਕ ਸ਼ੁੱਭਦੀ ਪ ਸਿੰਘ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਵੀ ਗੋਲਡੀ ਬਰਾੜ ਹੀ ਦੱਸਿਆ ਜਾ ਰਿਹਾ ਹੈ, ਜਿਸ ਨੇ 29 ਮਈ ਨੂੰ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gangster, Gaurav yadav, GDP, Murder, Sidhu Moose Wala