Home /News /punjab /

ਮੁਹਾਲੀ ਆਰਪੀਜੀ Attack: ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਗ੍ਰਿਫਤਾਰ - DGP Punjab

ਮੁਹਾਲੀ ਆਰਪੀਜੀ Attack: ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਗ੍ਰਿਫਤਾਰ - DGP Punjab

 ਸਾਂਝੇ ਆਪ੍ਰੇਸ਼ਨ ਵਿੱਚ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ-DGP

ਸਾਂਝੇ ਆਪ੍ਰੇਸ਼ਨ ਵਿੱਚ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ-DGP

ਮੁਹਾਲੀ ਆਰਪੀਜੀ ਅਟੈਕ ਮਾਮਲੇ ਵਿੱਚ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਪੰਜਾਬ ਦੇ ਡੀਜੀਪੀ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।

  • Share this:

ਮੁਹਾਲੀ ਆਰਪੀਜੀ ਅਟੈਕ ਮਾਮਲੇ ਵਿੱਚ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿੱਚ ਪੁਲਿਸ ਨੂੰ ਸਫਲਤਾ ਹਾਸਿਲ ਕੀਤੀ ਹੈ। ਇਸ ਹਮਲੇ ਮਾਮਲੇ ਦੇ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਪੰਜਾਬ ਦੇ ਡੀਜੀਪੀ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਇਸ ਸਬੰਧੀ ਪੰਜਾਬ ਦੇ ਡੀਜੀਪੀ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਅਤੇ ਏਟੀਐਸ ਮਹਾਰਾਸ਼ਟਰ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੜ੍ਹਤ ਸਿੰਘ ਨੂੰ ਮੁਹਾਲੀ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਆਰਪੀਜੀ ਦੇ ਹਮਲੇ ਦੇ ਵਿੱਚ ਮੁੰਬਈ ਤੋਂ ਗ੍ਰਿਫਤਾਰ ਕੀਤਾ ਹੈ।

ਆਪਣੇ ਦੂਜੇ ਟਵੀਟ ਵਿੱਚ ਡੀਜੀਪੀ ਨੇ ਕਿਹਾ ਕਿ ਗ੍ਰਿਫਤਾਰ ਕੀਤਾ ਗਿਆ ਚੜ੍ਹਤ ਸਿੰਘ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਮੁੱਖ ਸੰਚਾਲਕ ਅਤੇ ਸਹਿਯੋਗੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਦੇ ਹਰ ਇੱਕ ਕੋਸ਼ਿਸ਼ ਕੀਤੀ ਜਾ ਰਹੀ ਹੈ।

Published by:Shiv Kumar
First published:

Tags: Arrested, Attack, Dgp, Maharashtra, Mohali, Police, Punjab