Home /News /punjab /

DGP ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਲਈ ਕੀਤੀ ਅਰਦਾਸ

DGP ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਲਈ ਕੀਤੀ ਅਰਦਾਸ

DGP ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਲਈ ਕੀਤੀ ਅਰਦਾਸ

DGP ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਲਈ ਕੀਤੀ ਅਰਦਾਸ

Punjab News-ਪੰਜਾਬ ਵਿੱਚ ਗੈਂਗਸਟਰਵਾਦ ਨੂੰ ਲੈ ਕੇ ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਦਿਨਾਂ ‘ਚ ਹੀ ਸੂਬੇ ਚੋਂ ਗੈਂਗਸਟਰਾਂ ਦਾ ਨਾਮੋ-ਨਿਸ਼ਾਨ ਖਤਮ ਕਰ ਦੇਵਾਂਗੇ। ਸੂਬੇ ਦੀ ਸ਼ਾਂਤੀ ਹਰ ਹਾਲ ਵਿੱਚ ਕਾਇਮ ਰਹੇਗੀ।

  • Share this:

    ਚੰਡੀਗੜ੍ਹ : ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ( Punjab Police DGP Gaurav Yadav) ਨੇ ਅੰਮ੍ਰਿਤਸਰ ਵਿੱਚ ਸ਼੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਡਾ ਮੁੱਖ ਫੋਕਸ ਕਾਨੂੰਨ ਅਤੇ ਵਿਵਸਥਾ ਦਾ ਪੇਸ਼ੇਵਰ ਤੌਰ 'ਤੇ ਪ੍ਰਬੰਧਨ ਕਰਨਾ ਹੈ। ਨਾਗਰਿਕਾਂ ਦੇ ਅਨੁਕੂਲ ਪੁਲਿਸਿੰਗ ਨੂੰ ਸਾਡੀ ਮੁੱਖ ਤਰਜੀਹ ਹੈ।

    ਗੈਂਗਸਟਰਾਂ ਦਾ ਮਿਟ ਜਾਵੇਗਾ ਨਾਮੋ-ਨਿਸ਼ਾਨ-  DGP


    ਪੰਜਾਬ ਵਿੱਚ ਗੈਂਗਸਟਰਵਾਦ ਨੂੰ ਲੈ ਕੇ ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਦਿਨਾਂ ‘ਚ ਹੀ ਸੂਬੇ ਚੋਂ ਗੈਂਗਸਟਰਾਂ ਦਾ ਨਾਮੋ-ਨਿਸ਼ਾਨ ਖਤਮ ਕਰ ਦੇਵਾਂਗੇ। ਸੂਬੇ ਦੀ ਸ਼ਾਂਤੀ ਹਰ ਹਾਲ ਵਿੱਚ ਕਾਇਮ ਰਹੇਗੀ। ਗੈਂਗਸਟਰਵਾਦ ਅਤੇ ਨਸ਼ਾ ਖਤਮ ਕਰਨ 'ਤੇ ਜ਼ੋਰ'ਦਿੱਤਾ ਜਾ ਰਿਹਾ ਹੈ। ਨਸ਼ੇ 'ਤੇ ਪੂਰੀ ਤਰ੍ਹਾਂ ਨਕੇਲ ਕੱਸ ਰਹੇ ਹਾਂ। ਸੂਬੇ ਦੀ ਸ਼ਾਂਤੀ ਹਰ ਹਾਲ 'ਚ ਬਰਕਰਾਰ ਰੱਖੀ ਜਾਵੇਗੀ।

    ਡੀਜੀਪੀ ਗੌਰਵ ਯਾਦਵ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਿਆ।

    ਦੱਸ ਦੇਈਏ ਕਿ ਬੀਤੇ ਦਿਨੀਂ ਸਮਾਜ ਵਿਰੋਧੀ ਅਨਸਰਾਂ ਵਿਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਡੀਜੀਪੀ ਗੌਰਵ ਯਾਦਵ ਦੀ ਅਗਵਾਈ 'ਚ ਅੱਜ ਸਮੁੱਚੀ ਪੁਲਿਸ ਫੋਰਸ ਵੱਲੋਂ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਕਾਰਡਨ ਅਤੇ ਸਰਚ ਆਪਰੇਸ਼ਨ (ਸੀਏਐਸਓ) ਚਲਾਏ ਗਏ।



    ਆਪਰੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧ ਦਾ ਪਤਾ ਲਗਾਉਣਾ ਹੈ।

    Published by:Sukhwinder Singh
    First published:

    Tags: Amritsar, Dgp, Golden Temple